ਟਾਂਡਾ, 1 ਮਾਰਚ: ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੂਲਤ ਅਤੇ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਵਿਸ਼ਵ ਪੱਧਰ ਤੇ ਉਤਸ਼ਾਹਿਤ ਕਰਨ ਲਈ ਦੂਸਰਾ ਵਿਸ਼ਵ ਕਬੱਡੀ ਕੱਪ ਨਵੰਬਰ 2011 ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰਵਾਇਆ ਜਾ ਰਿਹਾ ਹੈ ਅਤੇ ਜੇਤੂ ਖਿਡਾਰੀਆਂ ਨੂੰ 2 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰ: ਪਰਮਿੰਦਰ ਸਿੰਘ ਢੀਂਡਸਾ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਪਿੰਡ ਧੁੱਗਾਕਲਾਂ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਹਰਨਾਮ ਸਿੰਘ ਜੀ ਰਾਮਪੁਰ ਖੇੜਾ ਨੂੰ ਸਮਰਪਿਤ ਤਿੰਨ ਰੋਜ਼ਾ ਤੀਸਰੇ ਗੋਲਡ ਕਬੱਡੀ ਕੱਪ ਦੇ ਸਮਾਪਤੀ ਅਤੇ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਸ੍ਰ: ਢੀਂਡਸਾ ਨੇ ਇਸ ਮੌਕੇ ਤੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਿਤ ਤੇ ਪ੍ਰਫੂਲਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖਿਡਾਰੀਆਂ ਨੂੰ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ ਅਤੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਨਕਦ ਇਨਾਮ ਦਿੱਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਖੇਡਾਂ ਜਿਥੇ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਉਥੇ ਆਪਸੀ ਪ੍ਰੇਮ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਰਾਜ ਅਤੇ ਦੇਸ਼ ਦਾ ਨਾਮ ਅੰਤਰ ਰਾਸ਼ਟਰੀ ਪੱਧਰ ਤੇ ਉਚਾ ਕਰਨ। ਸ੍ਰ: ਢੀਂਡਸਾ ਨੇ ਇਸ ਮੌਕੇ ਤੇ ਕਬੱਡੀ ਦੀ ਜੇਤੂ ਟੀਮ ਅੰਬੀ ਹਠੂਰ ਕਲੱਬ ਮੋਗਾ ਨੂੰ 1 ਲੱਖ ਰੁਪਏ, ਦੂਜੇ ਨੰਬਰ ਤੇ ਆਉਣ ਵਾਲੀ ਟੀਮ ਦਸਮੇਸ਼ ਕਲੱਬ ਕਪੂਰਥਲਾ ਨੂੰ 75 ਹਜ਼ਾਰ ਰੁਪਏ, ਸੈਮੀਫਾਈਨਲ ਵਿੱਚ ਖੇਡਣ ਵਾਲੀਆਂ ਟੀਮਾਂ ਨੂੰ 30-30 ਹਜ਼ਾਰ ਰੁਪਏ ਅਤੇ ਹਿੱਸਾ ਲੈਣ ਵਾਲੀਆਂ ਬਾਕੀ ਟੀਮਾਂ ਨੂੰ 20-20 ਹਜ਼ਾਰ ਰੁਪਏ ਦੇ ਨਕਦ ਇਨਾਮ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਗੋਲਡ ਕਬੱਡੀ ਕੱਪ ਕਰਾਉਣ ਵਾਲੀ ਪ੍ਰਬੰਧਕ ਕਮੇਟੀ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਸ੍ਰ: ਦੇਸ ਰਾਜ ਸਿੰਘ ਧੁੱਗਾ ਮੁੱਖ ਪਾਰਲੀਮਾਨੀ ਸਕੱਤਰ ਲੋਕ ਨਿਰਮਾਣ ਵਿਭਾਗ ਪੰਜਾਬ ਨੇ ਦੱਸਿਆ ਕਿ ਇਹ ਗੋਲਡ ਕਬੱਡੀ ਕੱਪ ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਹੈ ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ 8 ਅਕੈਡਮੀ ਦੀਆਂ ਟੀਮਾਂ ਅਤੇ 12 ਪਿੰਡ ਪੱਧਰ ਦੇ ਕਲੱਬਾਂ ਦੀਆਂ ਟੀਮਾਂ ਨੇ ਹਿੱਸਾ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਖੇਡ ਮੇਲੇ ਵਿੱਚ ਟਰਾਲੀ ਬੈਕ ਦੇ ਮੁਕਾਬਲੇ ਵੀ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਜੇਤੂ ਖਿਡਾਰੀਆਂ ਅਤੇ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਕੁਲ 7 ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਗਏ ਹਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਰਿੰਦਰ ਸਿਘ ਭੁਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਸਜੀਤ ਸਿੰਘ ਥਿਆੜਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਬਲਬੀਰ ਸਿੰਘ ਮਿਆਣੀ ਸਾਬਕਾ ਮੰਤਰੀ ਪੰਜਾਬ, ਇਕਬਾਲ ਸਿੰਘ ਜੌਹਲ ਅਤੇ ਅਵਤਾਰ ਸਿੰਘ ਜੌਹਲ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਬੀਬੀ ਕੁਲਜੀਤ ਕੌਰ ਧੁੱਗਾ ਚੇਅਰਪਰਸਨ ਬਲਾਕ ਸੰਮਤੀ ਭੂੰਗਾ, ਸਰਵਸ੍ਰੀ ਅਰੁਣ ਕੁਮਾਰ ਐਸ ਈ ਲੋਕ ਨਿਰਮਾਣ ਵਿਭਾਗ, ਟੀ ਆਰ ਕਤਨੋਰੀਆ ਐਕਸੀਅਨ, ਐਸ ਪੀ ਸਿੰਘ ਐਕਸੀਅਨ, ਹਰਜਿੰਦਰ ਸਿੰਘ ਧਾਮੀ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ, ਅਰਵਿੰਦਰ ਸਿੰਘ ਰਸੂਲਪੁਰ, ਕੁਲਵਿੰਦਰ ਸਿੰਘ ਵਿਰਕ, ਅਜਵਿੰਦਰ ਸਿੰਘ, ਜਗਮੋਹਨ ਸਿੰਘ, ਕਮਲਜੀਤ ਸਿੰਘ ਤੁਲੀ, ਪਿੰਕਾ ਧੁੱਗਾ, ਰਣਧੀਰ ਸਿੰਘ ਘੁੰਮਣ, ਬਾਪੂ ਤਰਸੇਮ ਸਿੰਘ ਅਤੇ ਇਲਾਕੇ ਦੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਤੇ ਨਾਮਵਰ ਪੰਜਾਬੀ ਗਾਇਕ ਮੁਹੰਮਦ ਸਦੀਕ ਅਤੇ ਬੀਬਾ ਸੁਖਜੀਤ ਨੇ ਇੱਕ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।

No comments:
Post a Comment