ਹੁਸ਼ਿਆਰਪੁਰ, 7 ਮਾਰਚ: ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਪਿੰਡ ਮਹਿਤਪੁਰ ਦੀ ਪੰਚਾਇਤ ਅਤੇ ਮਹਿਲਾ ਮੰਡਲ ਨੂੰ 2 ਲੱਖ 30 ਹਜ਼ਾਰ ਰੁਪਏ ਦੇ ਚੈਕ ਦਿੱਤੇ ਜਿਨ੍ਹਾਂ ਵਿੱਚ ਪਿੰਡ ਦੇ ਸ਼ਮਸ਼ਾਨਘਾਟ ਲਈ 2 ਲੱਖ ਰੁਪਏ ਅਤੇ ਮਹਿਲਾ ਮੰਡਲ ਨੂੰ 30 ਹਜ਼ਾਰ ਰੁਪਏ ਦਾ ਚੈਕ ਸ਼ਾਮਲ ਹੈ। ਸ੍ਰੀ ਸੂਦ ਨੇ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਪਿੰਡ ਦੇ ਸ਼ਮਸ਼ਾਨਘਾਟ ਦੀ ਮੁਰੰਮਤ ਲਈ ਮੰਗ ਕੀਤੀ ਗਈ ਸੀ। ਉਨ੍ਹਾਂ ਦੀ ਮੰਗ ਨੂੰ ਦੇਖਦੇ ਹੋਏ ਇਹ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਪਿੰਡਾਂ ਵਿੱਚ ਬਿਨਾਂ ਭੇਦ-ਭਾਵ ਦੇ ਸਰਵਪੱਖੀ ਵਿਕਾਸ ਕਰਵਾ ਰਹੀ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੇ ਨਿਕਾਸ ਲਈ ਨਾਲੀਆਂ ਅਤੇ ਪੱਕੀਆਂ ਗਲੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਹਰ ਪਿੰਡ ਨੂੰ ਮੁੱਖ ਸੜਕਾਂ ਨਾਲ ਜੋੜਨ ਲਈ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿੱਚ 20 ਕਿਲੋਮੀਟਰ ਨਵੀਆਂ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਤੇ ਲਗਭਗ 2 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਮੰਡਲ ਪ੍ਰਧਾਨ ਅਸ਼ਵਨੀ ਓਹਰੀ, ਆਨੰਦ ਸ਼ਰਮਾ, ਵਿਜੇ ਠਾਕੁਰ, ਲਵਲੀ ਪਹਿਲਵਾਨ, ਪਿੰਡ ਦੇ ਸਰਪੰਚ ਮਹਿੰਦਰ ਸਿੰਘ, ਦਰਸ਼ਨ ਸਿੰਘ, ਬਲਬੀਰ ਕੌਰ, ਸੀਤਲ ਕੌਰ, ਸ਼ਰਨਜੀਤ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ ਵੀ ਹਾਜ਼ਰ ਸਨ।

No comments:
Post a Comment