ਹੁਸ਼ਿਆਰਪੁਰ, 8 ਮਾਰਚ: ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮਾਲ ਵਿਭਾਗ, ਪੁਲਿਸ, ਖੁਰਾਕ ਤੇ ਸਿਵਲ ਸਪਲਾਈ, ਆਬਕਾਰੀ ਤੇ ਕਰ, ਸਿੱਖਿਆ ਅਤੇ ਸਿਹਤ ਵਿਭਾਗ ਦੀਆਂ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਹੋਈਆਂ ਜਿਨ੍ਹਾਂ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਮਹਿੰਦਰ ਸਿੰਘ ਡੀ ਐਸ ਪੀ, ਭੁਪਿੰਦਰਜੀਤ ਸਿੰਘ ਜ਼ਿਲ੍ਹਾ ਮਾਲ ਅਫ਼ਸਰ, ਡਾ ਸ਼ਾਮ ਲਾਲ ਮਹਾਜਨ ਸਿਵਲ ਸਰਜਨ, ਲਖਵਿੰਦਰ ਸਿੰਘ ਲੁਬਾਣਾ ਏ ਈ ਟੀ ਸੀ, ਮੰਗਲ ਦਾਸ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਗੈਰ ਸਰਕਾਰੀ ਮੈਂਬਰ ਹਾਜ਼ਰ ਸਨ।
ਸ੍ਰੀ ਤਰਨਾਚ ਨੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਧਿਕਾਰੀਆਂ ਨੁੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਮੀਟਿੰਗਾਂ ਵਿੱਚ ਲਏ ਗਏ ਫੈਸਲਿਆਂ ਨੂੰ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜੇ ਕੋਈ ਉਨ੍ਹਾਂ ਦੇ ਦਫ਼ਤਰ ਦਾ ਕਰਮਚਾਰੀ ਛੁੱਟੀ ਤੇ ਹੁੰਦਾ ਹੈ ਤਾਂ ਉਸ ਦੀ ਜਗ੍ਹਾ ਤੇ ਦੂਸਰੇ ਕਰਮਚਾਰੀ ਦੀ ਡਿਊਟੀ ਲਗਾਈ ਜਾਵੇ ਤਾਂ ਜੋ ਸਰਕਾਰੀ ਕੰਮ ਲਈ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੇ ਕੰਮ ਸਮੇਂ ਸਿਰ ਹੋ ਸਕਣ ਅਤੇ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਸ੍ਰੀ ਤਰਨਾਚ ਨੇ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਕਿਹਾ ਕਿ ਉਹ ਹਲਵਾਈਆਂ ਦੀਆਂ ਦੁਕਾਨਾਂ, ਹੋਟਲਾਂ ਅਤੇ ਗੈਸ ਨਾਲ ਚੱਲਣ ਵਾਲੀਆਂ ਕਾਰਾਂ ਵਿੱਚ ਘਰੇਲੂ ਗੈਸ ਦੀ ਨਜਾਇਜ਼ ਵਰਤੋਂ ਨੂੰ ਰੋਕਣ ਲਈ ਇਨ੍ਹਾਂ ਦੀ ਚੈਕਿੰਗ ਕਰਨ ਅਤੇ ਲੋਕਾਂ ਨੂੰ ਘਰੇਲੂ ਗੈਸ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਾਸ਼ਨ ਡਿਪੂਆਂ ਤੇ ਮਿਲਣ ਵਾਲੇ ਰਾਸ਼ਨ ਦੀ ਸਮੇਂ ਸਿਰ ਸਪਲਾਈ ਨੂੰ ਵੀ ਯਕੀਨੀ ਬਣਾਉਣ।
ਸ੍ਰੀ ਤਰਨਾਚ ਨੇ ਆਵਾਜ਼ ਪ੍ਰਦੂਸ਼ਣ ਨੂੰ ਕੰਟਰੋਲ ਕਰਨ, ਨਜਾਇਜ਼ ਕਬਜਿਆਂ ਨੂੰ ਹਟਾਉਣ, ਟਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਚੌਕਾਂ ਵਿੱਚ ਲੱਗੀਆਂ ਟਰੈਫਿਕ ਲਾਈਟਾਂ ਨੂੰ ਚਾਲੂ ਹਾਲਤ ਵਿੱਚ ਕਰਨ ਲਈ ਸਬੰਧਤ ਅਧਿਕਾਰੀਆਂ ਨੁੰ ਕਿਹਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਚੌਕਾਂ ਵਿੱਚ ਡਿਊਟੀ ਦੇ ਰਹੇ ਪੁਲਿਸ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ। ਸ੍ਰੀ ਤਰਨਾਚ ਨੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਸ਼ਰਾਬ ਦਾ ਠੇਕਾ ਧਾਰਮਿਕ ਸਥਾਨ, ਸਿੱਖਿਆ ਸੰਸਥਾ ਅਤੇ ਜਨਤਕ ਥਾਵਾਂ ਦੇ ਨੇੜੇ ਨਾ ਖੋਲ੍ਹਿਆ ਜਾਵੇ।

No comments:
Post a Comment