ਗੜ੍ਹਸ਼ੰਕਰ, 9 ਮਾਰਚ: ਪਿੰਡ ਟੋਡਰਪੁਰ ਦੇ ਮਿਡਲ ਸਕੂਲ ਨੂੰ ਅਪਗਰੇਡ ਕਰਕੇ ਇਸ ਦੀ ਇਮਾਰਤ ਬਣਾਉਣ ਤੇ 58 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਅੱਜ ਪਿੰਡ ਟੋਡਰਪੁਰ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਜਲ ਸਪਲਾਈ ਸਕੀਮ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਐਸ ਡੀ ਐਮ ਗੜ੍ਹਸ਼ੰਕਰ ਜਸਪਾਲ ਸਿੰਘ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮੰਗਲ ਦੇਵ ਸਿੰਘ ਭਗਤ, ਐਸ ਡੀ ਓ ਪ੍ਰਵੇਸ਼ ਕੁਮਾਰ ਸੂਦ, ਜੇ ਈ ਰਾਮ ਚੰਦ ਰਾਓ, ਬੀ ਡੀ ਪੀ ਓ ਮਾਹਿਲਪੁਰ ਸੁਖਦੇਵ ਸਿੰਘ, ਜ਼ਿਲ੍ਹਾ ਸਿਖਲਾਈ ਅਫ਼ਸਰ ਖੇਤੀਬਾੜੀ ਡਾ ਸੁਰਿੰਦਰ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਸ ਡੀ ਓ ਅਰਜਨ ਦੇਵ, ਜੇ ਈ ਗੁਰਤੇਜ਼ ਸਿੰਘ, ਰਵਿੰਦਰ ਠੰਡਲ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਇਸ ਮੌਕੇ ਤੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ: ਠੰਡਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਦੇ ਲੋਕਾਂ ਨੂੰ 100 ਫੀਸਦੀ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾ ਰਹੀ ਹੈ। ਹਰ ਪਿੰਡ ਵਿੱਚ ਇਸ ਸਕੀਮ ਤਹਿਤ ਵਾਟਰ ਸਪਲਾਈ ਦੇ ਟਿਊਬਵੈਲ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਜਲ ਸਪਲਾਈ ਸਕੀਮ ਰਾਹੀਂ ਪਿੰਡ ਦੇ ਨਿਵਾਸੀਆਂ ਨੂੰ 70 ਲੀਟਰ ਪ੍ਰਤੀ ਦਿਨ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਾਣੀ ਬਹੁਤ ਹੀ ਕੀਮਤੀ ਹੈ , ਇਸ ਨੂੰ ਸੰਜਮ ਨਾਲ ਵਰਤਣਾ ਚਾਹੀਦਾ ਹੈ ਕਿਉਂਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ।
ਸ੍ਰ: ਠੰਡਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਚੋਣਾਂ ਵੇਲੇ ਕੀਤੇ ਵਾਅਦੇ ਪੂਰੇ ਕੀਤੇ ਗਏ ਹਨ। ਗਰੀਬ ਪ੍ਰੀਵਾਰਾਂ ਨੂੰ ਆਟਾ-ਦਾਲ ਸਕੀਮ ਤਹਿਤ ਸਸਤਾ ਆਟਾ-ਦਾਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤੋਂ ਵਾਂਝੇ ਰਹਿ ਗਏ ਗਰੀਬ ਪ੍ਰੀਵਾਰਾਂ ਦਾ ਦੁਬਾਰਾ ਸਰਵੈ ਕਰਵਾਇਆ ਗਿਆ ਹੈ ਅਤੇ ਵਿਧਾਨ ਸਭਾ ਹਲਕਾ ਮਾਹਿਲਪੁਰ ਵਿੱਚ 1000 ਨੀਲੇ ਕਾਰਡ ਨਵੇਂ ਬਣਾਏ ਗਏ ਹਨ ਤਾਂ ਜੋ ਰਹਿ ਗਏ ਪ੍ਰੀਵਾਰਾਂ ਨੂੰ ਵੀ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਸ੍ਰ: ਠੰਡਲ ਨੇ ਪਿੰਡ ਵਿੱਚ ਪੀਣ ਵਾਲੇ ਪਾਣੀ ਦੀਆਂ ਹੋਰ ਨਵੀਆਂ ਪਾਈਪਾਂ ਪਾਉਣ ਲਈ 2 ਲੱਖ ਰੁਪਏ ਅਤੇ ਪਿੰਡ ਦੇ ਸ਼ਮਸ਼ਾਨਘਾਟ ਲਈ ਵੀ ਇੱਕ ਲੱਖ ਰੁਪਏ ਦਾ ਚੈਕ ਦਿੱਤਾ।
ਇਸ ਮੌਕੇ ਤੇ ਐਸ ਡੀ ਐਮ ਗੜ੍ਹਸ਼ੰਕਰ ਜਸਪਾਲ ਸਿੰਘ, ਚੇਅਰਮੈਨ ਪੰਚਾਇਤ ਸੰਮਤੀ ਪਰਮਜੀਤ ਸਿੰਘ ਪੰਜੌੜ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮੰਗਲ ਦੇਵ ਸਿੰਘ ਭਗਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜਲ ਸਪਲਾਈ ਸਕੀਮ ਅਧੀਨ 300 ਮੀਟਰ ਡੂੰਘਾ ਟਿਊਬਵੈਲ ਵਰਮਾਇਆ ਗਿਆ ਹੈ ਅਤੇ ਇਸ ਦੇ ਨਾਲ ਹੀ ਇੱਕ ਲੱਖ ਲੀਟਰ ਸਮਰੱਥਾ ਵਾਲੀ 28 ਮੀਟਰ ਉਚੀ ਪਾਣੀ ਦੀ ਟੈਂਕੀ ਵੀ ਬਣਾਈ ਗਈ ਹੈ ਜਿਸ ਨਾਲ ਨਵੀਂ ਤਕਨੀਕ ਸਿਲਵਰ ਆਇਓਨਾਈਜੇਸ਼ਨ ਰਾਹੀਂ ਸਾਫ਼ - ਸੁਥਰਾ ਪੀਣ ਵਾਲਾ ਪਾਣੀ ਪਿੰਡ ਵਾਸੀਆਂ ਨੁੰ ਨਿਰਵਿਘਨ ਸਪਲਾਈ ਕੀਤਾ ਜਾਵੇਗਾ।
ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਸਰਪੰਚ ਪੰਜੌੜਾ ਕਮਲਜੀਤ ਸਿੰਘ, ਸੰਮਤੀ ਮੈਂਬਰ ਪਿੰਡ ਗੋਗੜ ਸੀਤਲ ਕੌਰ, ਸੰਮਤੀ ਮੈਂਬਰ ਟੋਡਰਪੁਰ ਭਗਤ ਰਾਮ, ਨੰਬਰਦਾਰ ਭੁਪਿੰਦਰ ਸਿੰਘ, ਪਿੰਡ ਦੀ ਸਰਪੰਚ ਸ੍ਰੀਮਤੀ ਗਿਆਨ ਕੌਰ, ਸੰਮਤੀ ਮੈਂਬਰ ਭਗਤ ਰਾਮ, ਨੰਬਰਦਾਰ ਗੁਰਨਾਮ ਸਿੰਘ, ਰਣਧੀਰ ਸਿੰਘ ਥਾਂਦੀ, ਸੰਮਤੀ ਮੈਂਬਰ ਪਰਮਦੀਪ ਸਿੰਘ, ਪੰਚ ਤਰਲੋਚਨ ਸਿੰਘ, ਗੁਰਦਿਆਲ ਸਿੰਘ, ਕਮਲਜੀਤ ਸਿਘ, ਕਮਲਜੀਤ ਕੌਰ, ਅਵਤਾਰ ਸਿੰਘ ਅਜਨੋਹਾ, ਸਰਪੰਚ ਡਾਂਸੀਵਾਲ ਰਾਣਾ, ਬਲਾਕ ਵਿਕਾਸ ਤੇ ਪਚੰਾਇਤ ਵਿਭਾਗ ਮਾਹਿਲਪੁਰ ਦੇ ਜੇ ਈ ਰਾਮ ਜੀਤ ਸਿੰਘ, ਸਕੱਤਰ ਗੁਰਮੁਖ ਸਿੰਘ, ਮਾਸਟਰ ਰਛਪਾਲ ਸਿੰਘ, ਹਰਭਜਨ ਸਿੰਘ ਜਲਵੇੜਾ, ਮਾਸਟਰ ਹਰਭਜਨ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

No comments:
Post a Comment