ਗੜ੍ਹਸ਼ੰਕਰ, 10 ਮਾਰਚ: 1. 13 ਕਰੋੜ ਰੁਪਏ ਪਿੰਡ ਟੋਡਰਪੁਰ ਦੇ ਵੱਖ-ਵੱਖ ਵਿਕਾਸ ਕਾਰਜਾਂ ਤੇ ਖਰਚ ਕੀਤੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ 17 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਟੋਡਰਪੁਰ ਦੀ ਪੱਕੀ ਫਿਰਨੀ ਦੀ ਉਸਾਰੀ ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਐਸ ਡੀ ਐਮ ਗੜ੍ਹਸ਼ੰਕਰ ਜਸਪਾਲ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਸ ਡੀ ਓ ਅਰਜਨ ਦੇਵ, ਜੇ ਈ ਗੁਰਤੇਜ ਸਿੰਘ, ਰਵਿੰਦਰ ਠੰਡਲ, ਜ਼ਿਲ੍ਹਾ ਸਿਖਲਾਈ ਅਫ਼ਸਰ ਖੇਤੀਬਾੜੀ ਵਿਭਾਗ ਡਾ ਸੁਰਿੰਦਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਾਹਿਲਪੁਰ ਸੁਖਦੇਵ ਸਿੰਘ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਇਸ ਮੌਕੇ ਤੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ: ਠੰਡਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਜੰਗੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ: ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪ੍ਰਮੁੱਖ ਸੜਕਾਂ ਨੂੰ ਚੌੜਾ ਅਤੇ ਮਜ਼ਬੂਤ ਕਰਨ ਲਈ 1500 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਮੁੱਖ ਸੜਕਾਂ ਨੂੰ ਛੇ ਮਾਰਗੀ ਬਣਾਉਣ ਲਈ 3035 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ-ਫਗਵਾੜਾ ਸੜਕ ਨੂੰ ਵੀ ਚੌੜਾ ਅਤੇ ਮਜ਼ਬੂਤ ਕਰਨ ਲਈ 54 ਕਰੋੜ ਰੁਪਏ ਖਰਚ ਕੀਤੇ ਜਾ ਰਹ ਹਨ ਅਤੇ ਵਿਧਾਨ ਹਲਕਾ ਮਾਹਿਲਪੁਰ ਵਿੱਚ ਇਸ ਸਾਲ 20 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਤੇ ਲਗਭਗ 2 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
ਸ੍ਰ: ਠੰਡਲ ਨੇ ਕਿਹਾ ਕਿ ਇਸ ਪਿੰਡ ਦੇ ਸਕੂਲ ਨੂੰ ਅਪਗਰੇਡ ਕਰਕੇ 58 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ 35 ਲੱਖ ਰੁਪਏ ਦੀ ਜਲ ਸਪਲਾਈ ਸਕੀਮ ਬਣਾਈ ਗਈ ਹੈ। ਇਸ ਮੌਕੇ ਤੇ ਉਨ੍ਹਾਂ ਨੇ ਵੱਖ-ਵੱਖ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਹੋਰ ਦੇਣ ਦਾ ਐਲਾਨ ਕੀਤਾ ਜਿਸ ਵਿੱਚ 4 ਲੱਖ ਰੁਪਏ ਪਿੰਡ ਦੀਆਂ ਗਲੀਆਂ-ਨਾਲੀਆਂ ਬਣਾਉਣ ਅਤੇ ਇੱਕ ਲੱਖ ਰੁਪਏ ਪੈਖਾਨੇ ਬਣਾਉਣ ਲਈ ਸ਼ਾਮਲ ਹਨ। ਪਿੰਡ ਨਿਵਾਸੀਆਂ ਵੱਲੋਂ ਇਸ ਮੌਕੇ ਤੇ ਮੁੱਖ ਮਹਿਮਾਨ ਅਤੇ ਆਏ ਪਤਵੰਤਿਆਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਪੰਚਾਇਤ ਸੰਮਤੀ ਪਰਮਜੀਤ ਸਿੰਘ ਪੰਜੌੜ, ਅਵਤਾਰ ਸਿੰਘ ਅਜਨੋਹਾ, ਸਰਪੰਚ ਡਾਂਸੀਵਾਲ ਰਾਣਾ, ਨੰਬਰਦਾਰ ਗੁਰਨਾਮ ਸਿੰਘ, ਰਣਧੀਰ ਸਿੰਘ ਥਾਂਦੀ, ਪਿੰਡ ਦੀ ਸਰਪੰਚ ਗਿਆਨ ਕੌਰ, ਸੰਮਤੀ ਮੈਂਬਰ ਭਗਤ ਰਾਮ, ਹਰਭਜਨ ਸਿੰਘ ਜਲਵੇੜਾ, ਮਾਸਟਰ ਰਛਪਾਲ ਸਿੰਘ, ਮਾਸਟਰ ਹਰਭਜਨ ਸਿੰਘ, ਪੰਚ ਤਰਲੋਚਨ ਸਿੰਘ, ਗੁਰਦਿਆਲ ਸਿੰਘ, ਕਮਲਜੀਤ ਸਿਘ, ਕਮਲਜੀਤ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

No comments:
Post a Comment