ਹੁਸ਼ਿਆਰਪੁਰ, 11 ਮਾਰਚ: ਅਕਾਲੀ-ਭਾਜਪਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਵਿਭਾਗ ਦੇ ਮਿਆਰ ਨੂੰ ਉਚਾ ਚੁਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ਦੇ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਸਰਵ ਹਿੱਤਕਾਰੀ ਵਿਦਿਆ ਮੰਦਰ, ਭਰਵਾਈ ਰੋਡ ਹੁਸ਼ਿਆਰਪੁਰ ਨੂੰ ਸਕੂਲ ਦੀ ਇਮਾਰਤ ਦੀ ਮੁਰੰਮਤ ਲਈ 1,00,000/- ਰੁਪਏ ਦਾ ਚੈਕ ਦੇਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਸਰਕਾਰੀ ਸਕੂਲਾਂ ਦੀਆਂ ਪੁਰਾਣੀਆਂ ਇਮਾਰਤਾਂ ਦੀ ਮੁਰੰਮਤ ਅਤੇ ਨਵੀਆਂ ਇਮਾਰਤਾਂ ਦਾ ਨਿਰਮਾਣ ਪਹਿਲ ਦੇ ਆਧਾਰ ਤੇ ਕਰ ਰਹੀ ਹੈ ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਪੜਨ ਲਈ ਆਉਣ ਵਾਲੇ ਬੱਚਿਆਂ ਨੂੰ ਬੈਠਣ ਲਈ ਕਮਰਿਆਂ ਵਿੱਚ ਚੰਗੀ ਥਾਂ ਮਿਲ ਸਕੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਦੇ ਬੈਠਣ ਲਈ ਬੈਂਚ ਵੀ ਮੁਹੱਈਆ ਕਰਵਾਏ ਜਾ ਰਹੇ ਹਨ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਅਤੁਲ ਸੂਦ ਪਿੰਕੀ, ਅਨੰਦ ਸ਼ਰਮਾ, ਵਿਜੇ ਠਾਕਰ, ਪ੍ਰਧਾਨ ਸਰਵਹਿੱਤਕਾਰੀ ਵਿਦਿਆ ਸਕੂਲ ਸ਼ਾਂਤੀ ਸਵਰੂਪ ਸੂਦ, ਮੈਨੇਜਰ ਸੰਜੀਵ ਸੂਦ, ਪ੍ਰਿੰਸੀਪਲ ਲਲਿਤਾ ਸ਼ਰਮਾ, ਕ੍ਰਿਸ਼ਨ ਕੁਮਾਰ ਕੋਹਲੀ, ਸੁਨਿੰਦਰ ਨਾਥ ਗੁਪਤਾ ਵੀ ਹਾਜ਼ਰ ਸਨ।

No comments:
Post a Comment