ਸ਼ਾਮਚੁਰਾਸੀ, 12 ਮਾਰਚ: ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ 35 ਪਿੰਡਾਂ ਵਿੱਚ 50 ਲੱਖ ਰੁਪਏ ਖਰਚ ਕਰਕੇ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਨੇ ਅੱਜ ਸ਼ੇਰਪੁਰ ਗੁਲਿੰਡ ਵਿਖੇ ਨਵੀਆਂ ਲਗਾਈਆਂ ਗਈਆਂ ਸਟਰੀਟ ਲਾਈਟਾਂ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਦੇ ਇੱਕ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਪਾਵਰ ਕਾਰਪੋਰੇਸ਼ਨ ਦੇ ਕਾਰਜਕਾਰੀ ਇੰਜੀਨੀਅਰ ਐਚ ਐਸ ਸੈਣੀ, ਐਸ ਡੀ ਓ ਸਤਨਾਮ ਸਿੰਘ ਹੀਰਾ, ਜੇ ਈ ਰਾਮ ਲੁਭਾਇਆ, ਜੇ ਈ ਲਖਵਿੰਦਰ ਸਿੰਘ ਮੱਲੀ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਬੀਬੀ ਮਹਿੰਦਰ ਕੌਰ ਜੋਸ਼ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਪਿੰਡ ਵਾਸੀਆਂ ਨੂੰ ਰਾਤ ਸਮੇਂ ਗਲੀਆਂ ਵਿੱਚ ਹਨੇਰਾ ਹੋਣ ਕਾਰਨ ਆਉਣ-ਜਾਣ ਦੀ ਕਾਫ਼ੀ ਮੁਸ਼ਕਲ ਪੇਸ਼ ਆ ਰਹੀ ਸੀ। ਇਸ ਲਈ ਇਨ੍ਹਾਂ ਦੀ ਮੁਸ਼ਕਲ ਨੂੰ ਦੇਖਦੇ ਹੋਏ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ। ਹੁਣ ਇਸ ਪਿੰਡ ਦੀਆਂ ਗਲੀਆਂ ਵਿੱਚ ਵੀ ਸ਼ਹਿਰਾਂ ਵਾਂਗ ਰਾਤ ਨੂੰ ਰੌਸ਼ਨੀ ਹੋਵੇਗੀ ਅਤੇ ਪਿੰਡ ਵਾਸੀਆਂ ਨੂੰ ਆਉਣ-ਜਾਣ ਵਿੱਚ ਸੁਵਿਧਾ ਮਿਲੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਦੀ ਸਕੀਮ ਸਭ ਤੋਂ ਪਹਿਲਾ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਹੀ ਸ਼ੁਰੂ ਕੀਤੀ ਗਈ ਹੈ ਜੋ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ। ਇਸ ਮੌਕੇ ਤੇ ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ 50 ਜਿੰਮ ਖੋਲ੍ਹੇ ਗਏ ਹਨ ਅਤੇ ਬਾਕੀ ਰਹਿੰਦੇ ਪਿੰਡਾਂ ਵਿੱਚ ਵੀ ਜਿੰਮ ਖੋਲ੍ਹੇ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਲਗਭਗ 50 ਪਿੰਡਾਂ ਦੀਆਂ ਮਹਿਲਾ ਮੰਡਲਾਂ ਨੂੰ ਜ਼ਰੂਰਤ ਦੀਆਂ ਵਸਤੂਆਂ ਖਰੀਦਣ ਲਈ ਗਰਾਂਟਾਂ ਦਿੱਤੀਆਂ ਗਈਆਂ ਹਨ ਅਤੇ ਬਾਕੀ ਰਹਿੰਦੀਆਂ ਮਹਿਲਾ ਮੰਡਲਾਂ ਨੂੰ ਵੀ ਜਲਦੀ ਗਰਾਂਟਾਂ ਦਿੱਤੀਆਂ ਜਾਣਗੀਆਂ।
ਪਿੰਡ ਦੇ ਸਰਪੰਚ ਚਰਨਜੀਤ ਸਿੰਘ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਪਿੰਡ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਮੈਡਮ ਪਰਮਿੰਦਰਜੀਤ ਕੌਰ ਨੇ ਇਸ ਮੌਕੇ ਤੇ ਆਪਣੇ ਵੱਡਮੁੱਲੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪਿੰਡ ਦੇ ਪੰਚ ਨਿਰਮਲ ਦਾਸ, ਗੁਰਦਾਸ ਰਾਮ, ਰੂਪਾ ਦੇਵੀ, ਮਨਜੀਤ ਕੌਰ, ਸੋਢੀ ਸਿੰਘ, ਕਮਲਜੀਤ ਸਿੰਘ, ਵੱਖ-ਵੱਖ ਪਿੰਡਾਂ ਦੇ ਸਰਪੰਚ-ਪੰਚ ਅਤੇ ਪਤਵੰਤੇ ਹਾਜਰ ਸਨ।

No comments:
Post a Comment