ਸ਼ਾਮਚੁਰਾਸੀ, 13 ਮਾਰਚ: ਅਕਾਲੀ-ਭਾਜਪਾ ਸਰਕਾਰ ਵੱਲੋਂ ਪਿੰਡਾਂ ਵਿੱਚ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਅਧੀਨ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ 24 ਕਰੋੜ ਰੁਪਏ ਖਰਚ ਕਰਕੇ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ ਨੇ ਪਿੰਡ ਸੱਜਣ ਵਿਖੇ ਨਵੀਆਂ ਲਗਾਈਆਂ ਸਟਰੀਟ ਲਾਈਟਾਂ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਪਾਵਰ ਕਾਰਪੋਰੇਸ਼ਨ ਦੇ ਕਾਰਜਕਾਰੀ ਇੰਜੀਨੀਅਰ ਐਚ ਐਸ ਸੈਣੀ, ਐਸ ਡੀ ਓ ਸਤਨਾਮ ਸਿੰਘ ਹੀਰਾ, ਜੇ ਈ ਰਾਮ ਲੁਭਾਇਆ, ਜੇ ਈ ਲਖਵਿੰਦਰ ਸਿੰਘ ਮੱਲੀ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਬੀਬੀ ਜੋਸ਼ ਨੇ ਇਸ ਮੌਕੇ ਤੇ ਬੋਲਦਿਆਂ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉਚਾ ਚੁਕਣ ਲਈ ਨਵੇਂ ਅਧਿਆਪਕ ਭਰਤੀ ਕੀਤੇ ਗਏ ਹਨ ਜਿਸ ਕਾਰਨ ਸਕੂਲਾਂ ਵਿੱਚ ਪੜਾਈ ਦਾ ਮਿਆਰ ਉਚਾ ਹੋਇਆ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੇ ਬੱਚਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ। ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਸਕੂਲਾਂ ਦੇ ਵਿਕਾਸ ਲਈ ਹੁਣ ਤੱਕ 10 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਹਰ ਬਲਾਕ ਵਿੱਚ ਇੱਕ-ਇੱਕ ਮਾਡਲ ਸਕੂਲ ਖੋਲ੍ਹਿਆ ਜਾ ਰਿਹਾ ਹੈ ਜਿਸ ਤੇ 50-50 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦੁਪਹਿਰ ਦਾ ਖਾਣਾ ਵੀ ਮੁਫ਼ਤ ਦਿੱਤਾ ਜਾ ਰਿਹਾ ਹੈ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਲਦੀ ਹੀ ਜਿੰਮ ਖੋਲ੍ਹਿਆ ਜਾਵੇਗਾ ਅਤੇ ਪਿੰਡ ਦੀ ਮਹਿਲਾ ਮੰਡਲ ਨੂੰ ਵੀ ਜ਼ਰੂਰਤ ਦਾ ਸਾਮਾਨ ਖਰੀਦ ਕੇ ਦਿੱਤਾ ਜਾਵੇਗਾ।
ਇਸ ਮੌਕੇ ਤੇ ਪਿੰਡ ਦੇ ਸਰਪੰਚ ਜੋਗਿੰਦਰ ਸਿੰਘ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ ਅਤੇ ਪਿੰਡ ਦੀਆਂ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਪਰਮਿੰਦਰਜੀਤ ਕੌਰ, ਪਾਵਰ ਕਾਰਪੋਰੇਸ਼ਨ ਦੇ ਜੀ ਈ ਲਖਵਿੰਦਰ ਸਿੰਘ ਮੱਲੀ, ਗੁਲਾਮ ਨਬੀ ਨੇ ਵੀ ਇਸ ਮੌਕੇ ਤੇ ਆਪਣੇ ਵੱਡਮੁਲੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਪਿੰਡ ਦੇ ਪੰਚ ਸ਼ਿੰਗਾਰਾ ਸਿੰਘ, ਜੋਗਿੰਦਰ ਸਿੰਘ, ਪਰਮਿੰਦਰ ਸਿੰਘ, ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ, ਓਂਕਾਰ ਸਿੰਘ, ਮੱਖਣ ਦੀਨ, ਭਗਤ ਰਾਮ, ਅਸਲਪੁਰ ਦੇ ਸਰਪੰਚ ਕੀਰਤਨ ਸਿੰਘ, ਨਵੀਂ ਦੇ ਸਰਪੰਚ ਰਜਿੰਦਰ ਕੁਮਾਰ, ਵੱਖ-ਵੱਖ ਪਿੰਡਾਂ ਦੇ ਸਰਪੰਚ-ਪੰਚ ਅਤੇ ਪਤਵੰਤੇ ਵੀ ਹਾਜ਼ਰ ਸਨ।

No comments:
Post a Comment