ਸ਼ਾਮਚੁਰਾਸੀ, 14 ਮਾਰਚ: ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਵਿਕਾਸ ਕਾਰਜਾਂ ਤੇ 63. 38 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ ਨੇ ਪਿੰਡ ਹੈਦਰੋਵਾਲ ਵਿਖੇ ਨਵੀਆਂ ਲਗਾਈਆਂ ਗਈਆਂ ਸਟਰੀਟ ਲਾਈਟਾਂ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਪਾਵਰ ਕਾਰਪੋਰੇਸ਼ਨ ਦੇ ਕਾਰਜਕਾਰੀ ਇੰਜੀਨੀਅਰ ਐਚ ਐਸ ਸੈਣੀ, ਐਸ ਡੀ ਓ ਸਤਨਾਮ ਸਿੰਘ ਹੀਰਾ, ਜੇ ਈ ਰਾਮ ਲੁਭਾਇਆ, ਜੇ ਈ ਲਖਵਿੰਦਰ ਸਿੰਘ ਮੱਲੀ, ਜੇ ਈ ਓਮ ਮਨਿੰਦਰ ਸਿੰਘ, ਜੇ ਈ ਦੇਵ ਰਾਜ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਹੇਸ਼ ਕੁਮਾਰ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਇਸ ਮੌਕੇ ਤੇ ਬੀਬੀ ਜੋਸ਼ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਵਿਕਾਸ ਕਾਰਜਾਂ ਤੇ ਜੋ 63. 38 ਕਰੋੜ ਰੁਪਏ ਖਰਚ ਕੀਤੇ ਗਏ ਹਨ, ਉਨ੍ਹਾਂ ਵਿੱਚ ਸੜਕਾਂ ਦੇ ਨਿਰਮਾਣ ਤੇ 23. 92 ਕਰੋੜ, ਪੀਣ ਵਾਲੇ ਸਾਫ਼-ਸੁਥਰੇ ਪਾਣੀ ਤੇ 11.30 ਕਰੋੜ ਅਤੇ ਵੱਖ-ਵੱਖ ਵਿਕਾਸ ਕਾਰਜਾਂ ਤੇ 17. 10 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ 50 ਪਿੰਡਾਂ ਵਿੱਚ ਨਵੇਂ ਜਿੰਮ ਖੋਲ੍ਹੇ ਗਏ ਹਨ ਅਤੇ 50 ਮਹਿਲਾ ਮੰਡਲਾਂ ਨੂੰ ਜ਼ਰੂਰਤ ਦਾ ਸਮਾਨ ਖਰੀਦ ਕੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਿੰਡ ਵਿੱਚ ਰਹਿੰਦੇ ਲੋਕਾਂ ਨੂੰ ਰਾਤ ਸਮੇਂ ਗਲੀਆਂ ਵਿੱਚ ਆਉਣ ਜਾਣ ਲਈ ਕਾਫ਼ੀ ਦਿੱਕਤ ਪੇਸ਼ ਆ ਰਹੀ ਸੀ। ਇਸ ਲਈ ਇਨ੍ਹਾਂ ਦੀ ਮੰਗ ਨੂੰ ਦੇਖਦੇ ਹੋਏ ਸਾਰੇ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ। ਉਨਾਂ ਹੋਰ ਕਿਹਾ ਕਿ ਇਸ ਵਿਧਾਨ ਸਭਾ ਹਲਕੇ ਦੇ 50 ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਤੇ 35 ਲੱਖ ਰੁਪਏ ਖਰਚ ਕੀਤੇ ਗਏ ਹਨ ਅਤੇ ਬਾਕੀ ਰਹਿੰਦੇ ਪਿੰਡਾਂ ਵਿੱਚ ਵੀ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਜਲਦੀ ਹੀ ਕੀਤਾ ਜਾਵੇਗਾ।
ਬੀਬੀ ਜੋਸ਼ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਦੇ ਨਾਲ-ਨਾਲ ਸੀਵਰੇਜ਼, ਪੀਣ ਵਾਲਾ ਸਾਫ਼-ਸੁਥਰਾ ਪਾਣੀ, ਨਵੀਆਂ ਲਿੰਕ ਸੜਕਾਂ ਦਾ ਨਿਰਮਾਣ ਕਰਵਾ ਰਹੀ ਹੈ ਅਤੇ ਪਿੰਡਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਮਾਡਲ ਸਕੂਲ ਬਣਾਏ ਜਾ ਰਹੇ ਹਨ, ਸਕੂਲਾਂ ਨੂੰ ਅਪਗਰੇਡ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਤੇ ਉਨ੍ਹਾਂ ਨੇ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਸਟਰੀਟ ਲਾਈਟਾਂ ਲਗਾਉਣ ਲਈ 3.60 ਲੱਖ ਰੁਪਏ ਦਾ ਚੈਕ ਦਿੱਤਾ ਅਤੇ ਪਿੰਡ ਦੀ ਮਹਿਲਾ ਮੰਡਲ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ।
ਪਿੰਡ ਦੀ ਸਰਪੰਚ ਬਲਵਿੰਦਰ ਕੌਰ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਪਿੰਡ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਪਿੰਡ ਦੇ ਪੰਚ ਮਦਨ ਗੁਪਾਲ, ਗਿਆਨ ਕੌਰ, ਨੰਬਰਦਾਰ ਹਰਭਜਨ ਸਿੰਘ, ਪੰਚ ਅਜੀਤ ਸਿੰਘ, ਵੱਖ-ਵੱਖ ਪਿੰਡਾਂ ਦੇ ਸਰਪੰਚ-ਪੰਚ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਸ ਤੋਂ ਉਪਰੰਤ ਬੀਬੀ ਮਹਿੰਦਰ ਕੌਰ ਜੋਸ਼ ਨੇ ਪਿੰਡ ਦਿਓਵਾਲ, ਪਿੰਡ ਪੱਜੋਦਿੱਤਾ, ਪਿੰਡ ਸਹੋਤਾ ਅਤੇ ਪਿੰਡ ਸੂਸਾਂ ਵਿਖੇ ਵੀ ਪਿੰਡ ਦੀਆਂ ਗਲੀਆਂ ਵਿੱਚ ਲਗਾਈਆਂ ਗਈਆਂ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਉਨ੍ਹਾਂ ਨੂੰ ਵੀ ਰਾਤ ਸਮੇਂ ਪਿੰਡਾਂ ਵਿੱਚ ਆਉਣ-ਜਾਣ ਲਈ ਕੋਈ ਮੁਸ਼ਕਲ ਨਹੀਂ ਆਵੇਗੀ ਅਤੇ ਰਾਤ ਸਮੇਂ ਹਰ ਗਲੀ ਵਿੱਚ ਰੌਸ਼ਨੀ ਹੋਵੇਗੀ।

No comments:
Post a Comment