ਹੁਸ਼ਿਆਰਪੁਰ, 16 ਮਾਰਚ: ਸਮਾਜਿਕ ਸੁਰੱਖਿਆ ਅਤੇ ਇਤਸਰੀ ਤੇ ਬਾਲ ਵਿਕਾਸ ਵਿਭਾਗ ਹੁਸ਼ਿਆਰਪੁਰ ਵੱਲੋਂ ਗਰੀਬ ਲੋਕਾਂ ਲਈ ਚਲਾਈਆਂ ਜਾ ਰਹੀਆਂ ਵਿਕਾਸ ਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਇੱਕ ਵਿਸੇਸ਼ ਮੀਟਿੰਗ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਰਵਸ੍ਰੀ ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਕਰਨਲ (ਰਿਟਾ:) ਹਰਿੰਦਰਪਾਲ ਸਿੰਘ ਡਿਪਟੀ ਡਾਇਰੈਕਟਰ ਜ਼ਿਲ੍ਹਾ ਸੈਨਿਕ ਭਲਾਈ ਵਿਭਾਗ ਹੁਸ਼ਿਆਰਪੁਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜ਼ਿਲ੍ਹੇ ਦੇ ਸਮੂਹ ਸੀ.ਡੀ.ਪੀ.ਓਜ਼, ਸੁਪਰਵਾਈਜ਼ਰਾਂ ਅਤੇ ਸਬੰਧਤ ਕਰਮਚਾਰੀਆਂ ਨੇ ਹਿੱਸਾ ਲਿਆ।
ਸ੍ਰੀ ਤਰਨਾਚ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਬਣਾਈਆਂ ਗਈਆਂ ਭਲਾਈ ਸਕੀਮਾਂ ਨੂੰ ਆਮ ਲੋਕਾਂ ਤੱਕ ਹੇਠਲੇ ਪੱਧਰ ਤੇ ਪਹੁੰਚਾਉਣ ਤਾਂ ਜੋ ਗਰੀਬ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਕੇ ਆਪਣਾ ਜੀਵਨ ਮਿਆਰ ਉਚਾ ਚੁੱਕ ਸਕਣ। ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੋਹਤਬਾਰ ਵਿਅਕਤੀਆਂ ਨੂੰ ਦੇਣ ਤਾਂ ਜੋ ਉਹ ਵੀ ਇਨ੍ਹਾਂ ਸਕੀਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰ ਸਕਣ। ਉਨ੍ਹਾਂ ਨੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਦਿੱਤੀ ਜਾ ਰਹੀ ਖੁਰਾਕ ਦੇ ਮਿਆਰ ਨੂੰ ਵੀ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਅਤੇ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਕੰਮ ਕਰ ਰਹੇ ਕਰਮਚਾਰੀ ਸੈਂਟਰਾਂ ਵਿੱਚ ਆਉਣ ਵਾਲੇ ਬੱਚਿਆਂ ਦੀ ਦੇਖ-ਭਾਲ ਵੀ ਸੁਚਾਰੂ ਢੰਗ ਨਾਲ ਕਰਨ।

No comments:
Post a Comment