ਹੁਸ਼ਿਆਰਪੁਰ, 18 ਮਾਰਚ: ਸਰਕਾਰੀ ਵਿਭਾਗਾਂ ਵਿੱਚ ਅਨੁਸ਼ਾਸ਼ਨ ਕਾਇਮ ਕਰਨ, ਕਰਮਚਾਰੀਆਂ ਦੀ ਹਾਜ਼ਰੀ ਸਮੇਂ ਸਿਰ ਯਕੀਨੀ ਬਣਾਉਣ ਅਤੇ ਕੰਮ-ਕਾਜ ਵਿੱਚ ਤੇਜ਼ੀ ਲਿਆਉਣ ਦੇ ਮੰਤਵ ਨਾਲ ਦਫ਼ਤਰਾਂ ਵਿੱਚ ਅਚਨਚੇਤੀ ਚੈਕਿੰਗ ਦੀ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰੀ ਧਰਮ ਦੱਤ ਤਰਨਾਚ ਨੇ ਵੱਖ-ਵੱਖ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ। ਸੁਪਰਡੰਟ ਹਰਬੰਸ ਲਾਲ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਲੋਈਆਂ ਦੇ ਪ੍ਰਾਇਮਰੀ ਸਕੂਲ ਅਤੇ ਆਂਗਣਵਾੜੀ ਸੈਂਟਰ ਦੀ ਚੈਕਿੰਗ ਕੀਤੀ। ਇਸ ਮੌਕੇ ਤੇ ਸਕੂਲ ਦੇ ਹੈਡ ਮਾਸਟਰ ਨੇ ਦੱਸਿਆ ਕਿ ਸਕੂਲ ਵਿੱਚ ਬੱਚਿਆਂ ਨੂੰ ਮਿਡ ਡੇ ਮੀਲ ਸਕੀਮ ਤਹਿਤ ਦਿੱਤੇ ਜਾਣ ਵਾਲੇ ਖਾਣੇ ਦੀ ਸਮੱਗਰੀ ਖਤਮ ਹੋ ਗਈ ਹੈ ਅਤੇ ਇਸ ਨੂੰ ਉਧਾਰ ਲੈ ਕੇ ਚਲਾਇਆ ਜਾ ਰਿਹਾ ਹੈ। ਆਂਗਣਵਾੜੀ ਸੈਂਟਰ ਦੀ ਇੰਚਾਰਜ ਨੇ ਵੀ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਰਾਸ਼ਨ ਦੀ ਕਮੀ ਬਾਰੇ ਦੱਸਿਆ । ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰ ਨੇ ਸਰਕਾਰੀ ਐਲੀਮੈਂਟਰੀ ਸਕੂਲ ਕੱਕੋਂ, ਸਰਕਾਰੀ ਐਲੀਮੈਂਟਰੀ ਸਕੂਲ ਅਤੇ ਆਂਗਣਵਾੜੀ ਨਈ ਬਸੀ ਦੀ ਵੀ ਚੈਕਿੰਗ ਕੀਤੀ। ਆਂਗਣਵਾੜੀ ਸੈਂਟਰ ਵਿੱਚ ਚੈਕਿੰਗ ਦੌਰਾਨ 14 ਵਿੱਚੋਂ 6 ਬੱਚੇ ਹਾਜ਼ਰ ਪਾਏ ਗਏ। ਸਬੰਧਤ ਅਧਿਕਾਰੀਆਂ ਨੇ ਮਿਡ ਡੇ ਮੀਲ ਸਕੀਮ ਤਹਿਤ ਦਿੱਤੇ ਜਾਣ ਵਾਲੇ ਖਾਣ ਦੇ ਰਾਸ਼ਨ ਦੀ ਕਮੀ ਬਾਰੇ ਦੱਸਿਆ। ਡਿਪਟੀ ਕਮਿਸ਼ਨਰ ਨੇ ਆਂਗਣਵਾੜੀ ਸੈਂਟਰ ਦੀ ਇੰਚਾਰਜ ਨੂੰ ਕਿਹਾ ਕਿ ਉਹ ਬੱਚਿਆਂ ਦੀ ਪੂਰੀ ਹਾਜ਼ਰੀ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਮਿਡ ਡੇ ਮੀਲ ਅਧੀਨ ਦਿੱਤੇ ਜਾਂਦੇ ਰਾਸ਼ਨ ਦੀ ਸਪਲਾਈ ਕਰਨ ਅਤੇ ਸਕੂਲਾਂ ਵਿੱਚ ਸਫ਼ਾਈ ਕਰਾਉਣ ਲਈ ਸਫ਼ਾਈ ਕਰਮਚਾਰੀ ਲਗਾਉਣ ਲਈ ਕਿਹਾ।
ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰ ਨੇ ਹਰਿਆਣਾ ਵਿਖੇ ਗੈਸ ਏਜੰਸੀ, ਹਰਿਆਣਾ ਅਤੇ ਭੂੰਗਾ ਦੇ ਪ੍ਰਾਇਮਰੀ ਹੈਲਥ ਸੈਂਟਰਾਂ ਦੀ ਵੀ ਚੈਕਿੰਗ ਕੀਤੀ। ਹਰਿਆਣਾ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 4 ਡਾਕਟਰਾਂ ਵਿੱਚੋਂ ਇਸ ਸਮੇਂ 3 ਡਾਕਟਰ ਡਿਊਟੀ ਦੇ ਰਹੇ ਹਨ ਅਤੇ ਇੱਕ ਡਾਕਟਰ ਰਾਤ ਦੀ ਡਿਊਟੀ ਕਰਕੇ ਜਾ ਚੁੱਕਾ ਹੈ। ਉਨ੍ਹਾਂ ਹੋਰ ਦੱਸਿਆ ਕਿ ਹਸਪਤਾਲ ਵਿੱਚ 12 ਪੈਰਾ ਮੈਡੀਕਲ ਸਟਾਫ਼ ਦੇ ਕਰਮਚਾਰੀ ਹਨ ਜਿਨ੍ਹਾਂ ਵਿੱਚੋਂ 7 ਮੌਕੇ ਤੇ ਹਾਜ਼ਰ ਹਨ, 4 ਫੀਲਡ ਵਿੱਚ ਗਏ ਹਨ ਅਤੇ ਇੱਕ ਛੁੱਟੀ ਤੇ ਹੈ। ਡਿਪਟੀ ਕਮਿਸ਼ਨਰ ਨੇ ਹਸਪਤਾਲ ਵਿੱਚ ਆਏ ਮਰੀਜਾਂ ਨਾਲ ਵੀ ਗੱਲਬਾਤ ਕਰਕੇ ਮੁਸ਼ਕਲਾਂ ਬਾਰੇ ਪੁਛਿਆ ਜਿਸ ਤੇ ਉਨ੍ਹਾਂ ਨੇ ਤਸੱਲੀ ਦਾ ਪ੍ਰਗਟਾਵਾ ਕੀਤਾ। ਡਿਪਟੀ ਕਮਿਸਨਰ ਨੇ ਭੂੰਗਾ ਹਸਪਤਾਲ ਵਿਖੇ ਚੈਕਿੰਗ ਦੌਰਾਨ ਹਸਪਤਾਲ ਵਿੱਚ ਚਲ ਰਹੀ ਆਸ਼ਾ ਵਰਕਰਾਂ ਦੀ ਮੀਟਿੰਗ ਨੂੰ ਵੀ ਸੰਬੋਧਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿੱਚ ਔਰਤਾਂ ਨੂੰ ਭਰੂਣ ਹੱਤਿਆ ਰੋਕਣ ਸਬੰਧੀ ਪ੍ਰੇਰਨਾ ਦਿੱਤੀ ਜਾਵੇ ਅਤੇ ਗਰਭਵਤੀ ਔਰਤਾਂ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਵੀ ਉਨ੍ਹਾਂ ਨੂੰ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਹਸਪਤਾਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਹਸਪਤਾਲ ਅਤੇ ਉਸ ਦੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦਾ ਵਿਸ਼ੇਸ਼ ਪ੍ਰਬੰਧ ਕਰਨ ਅਤੇ ਹਸਪਤਾਲ ਵਿੱਚ ਆਉਣ ਵਾਲੇ ਮਰੀਜਾਂ ਨੂੰ ਸਮੇਂ ਸਿਰ ਚੈੱਕ ਕਰਕੇ ਦਵਾਈ ਦੇਣ।

No comments:
Post a Comment