ਗੜ੍ਹਸ਼ੰਕਰ, 19 ਮਾਰਚ: ਸੂਚਨਾ ਦਾ ਅਧਿਕਾਰ ਐਕਟ-2005 ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਬੀ.ਏ.ਐਮ. ਖਾਲਸਾ ਕਾਲਜ ਗੜ੍ਹਸੰਕਰ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਕੀਤੀ । ਇਸ ਸੈਮੀਨਾਰ ਵਿੱਚ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਬੀ ਐਸ ਧਾਲੀਵਾਲ, ਐਸ ਡੀ ਐਮ ਗੜ੍ਹਸ਼ੰਕਰ ਜਸਪਾਲ ਸਿੰਘ ਜੱਸੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਜ਼ਿਲ੍ਹਾ ਮਾਲ ਅਫ਼ਸਰ ਭੁਪਿੰਦਰਜੀਤ ਸਿੰਘ, ਐਸ ਐਚ ਓ ਗੜ੍ਹਸ਼ੰਕਰ ਰਾਜ ਕੁਮਾਰ, ਤਹਿਸੀਲਦਾਰ ਪ੍ਰਿਤਪਾਲ ਸਿੰਘ, ਨਾਇਬ ਤਹਿਸੀਲਦਾਰ ਕੁਲਵੰਤ ਸਿੰਘ, ਬੀ ਡੀ ਪੀ ਓ ਗੜ੍ਹਸੰਕਰ ਇੰਦਰਜੀਤ ਸਿੰਘ, ਬੀ ਡੀ ਪੀ ਓ ਮਾਹਿਲਪੁਰ ਸੁਖਦੇਵ ਸਿੰਘ, ਪ੍ਰਧਾਨ ਨਗਰ ਕੌਂਸਲ ਗੜ•ਸ਼ੰਕਰ ਰਜਿੰਦਰ ਸਿੰਘ ਸ਼ੁਕਾ ਅਤੇ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਵੈਸੇਵੀ ਜਥੇਬੰਦੀਆਂ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਹਾਜਰ ਸਨ।
ਸ੍ਰੀ ਤਰਨਾਚ ਨੇ ਇਸ ਮੌਕੇ ਤੇ ਬੋਲਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਆਮ ਲੋਕਾਂ ਨੂੰ ਸੂਚਨਾ ਦਾ ਅਧਿਕਾਰ ਐਕਟ 2005 ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਸੈਮੀਨਾਰ ਕਰਵਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਹੁਸ਼ਿਆਰਪੁਰ ਵਿੱਚ ਵੀ ਜ਼ਿਲ੍ਹਾ ਪੱਧਰ ਦਾ ਸੈਮੀਨਾਰ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਸੈਮੀਨਾਰ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਆਰ.ਟੀ.ਆਈ ਐਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣਾ ਹੈ ਤਾਂ ਜੋ ਆਮ ਵਿਅਕਤੀ ਇਸ ਐਕਟ ਦਾ ਪੂਰਾ-ਪੂਰਾ ਲਾਭ ਉਠਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਜੇ ਕੋਈ ਵਿਅਕਤੀ ਇਸ ਐਕਟ ਅਧੀਨ ਸੂਚਨਾ ਮੰਗਦਾ ਹੈ ਤਾਂ ਉਸ ਨੂੰ ਸੂਚਨਾ ਸਮੇਂ ਸਿਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਐਕਟ ਦਾ ਮੁੱਖ ਉਦੇਸ਼ ਸਰਕਾਰੀ ਅਦਾਰਿਆਂ ਵਿੱਚ ਕੰਮ ਕਰ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮ-ਕਾਜ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਉਨ੍ਹਾਂ ਨੂੰ ਜਵਾਬ ਦੇਹ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕ ਇਸ ਐਕਟ ਰਾਹੀਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਪਾਸੋਂ ਲੋੜੀਂਦੀ ਸੂਚਨਾ ਪ੍ਰਾਪਤ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਇਸ ਐਕਟ ਸਬੰਧੀ ਹੋਰ ਜਾਗਰੂਕ ਕਰਨ ਲਈ ਸਬ-ਡਵੀਜ਼ਨ, ਬਲਾਕ ਅਤੇ ਪਿੰਡ ਪੱਧਰ ਤੇ ਸੈਮੀਨਾਰ ਵੀ ਕਰਵਾਏ ਜਾਣਗੇ। ਸ੍ਰੀ ਤਰਨਾਚ ਨੇ ਦੱਸਿਆ ਕਿ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾਨ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵੱਲੋਂ ਵੀ ਇਸ ਐਕਟ ਸਬੰਧੀ ਲਗਾਤਾਰ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਸ ਐਕਟ ਦਾ ਸਹੀ ਉਪਯੋਗ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦਫ਼ਤਰਾਂ ਦੇ ਬਾਹਰ ਸੂਚਨਾ ਬੋਰਡ ਲਗਾਉਣ। ਡਿਪਟੀ ਕਮਿਸ਼ਨਰ ਨੇ ਇਸ ਸੈਮੀਨਾਰ ਵਿੱਚ ਆਏ ਹੋਏ ਸਰਕਾਰੀ ਅਧਿਕਾਰੀਆਂ, ਪਤਵੰਤਿਆਂ ਅਤੇ ਆਮ ਲੋਕਾਂ ਨਾਲ ਸੂਚਨਾ ਅਧਿਕਾਰ ਐਕਟ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਵੱਲੋਂ ਇਸ ਐਕਟ ਸਬੰਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਵਿਸਥਾਰਪੂਵਕ ਦਿੱਤੇ।
ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾਨ ਦੇ ਮਾਸਟਰ ਟਰੇਨਰ ਅਤੇ ਰਿਸੋਰਸ ਪਰਸਨ ਸ੍ਰੀ ਹਰਬੰਸ ਲਾਲ ਸ਼ਰਮਾ ਨੇ ਇਸ ਮੌਕੇ ਤੇ ਆਰ.ਟੀ.ਆਈ. ਐਕਟ-2005 ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਐਕਟ ਦੇ ਲਾਗੂ ਹੋਣ ਨਾਲ ਵਿਕਾਸ ਦੇ ਕੰਮਾ ਵਿੱਚ ਅੜਿੱਕੇ ਦੂਰ ਹੋ ਰਹੇ ਹਨ ਅਤੇ ਆਮ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੇ ਕੰਮਾ ਸਬੰਧੀ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਅਤੇ ਸਰਕਾਰ ਦੇ ਵਿਕਾਸ ਕੰਮਾਂ ਵਿੱਚ ਪਾਰਦਰਸ਼ਤਾ ਆ ਰਹੀ ਹੈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾ ਪ੍ਰੀਤ ਮਹਿੰਦਰ ਪਾਲ ਸਿੰਘ ਅਤੇ ਮੇਜਰ ਸਿੰਘ ਮੌਜੀ ਨੇ ਵੀ ਆਪਣੇ ਪੇਸ਼ ਕੀਤੇ। ਸਟੇਜ ਸਕੱਤਰ ਦੀ ਭੂਮਿਕਾ ਡਾ ਦਲਬੀਰ ਸਿੰਘ ਨੇ ਬਾਖੂਬੀ ਨਿਭਾਈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੜ੍ਹਸੰਕਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਮਨਮੋਹਨ ਸਿੰਘ, ਐਸ ਐਮ ਓ ਪੋਸੀ ਡਾ ਅਨਿਲ ਮਲਹੋਤਰਾ, ਐਸ ਐਮ ਓ ਡਾ ਰਜਨੀਸ਼ ਸੂਦ, ਡਾ. ਹਰਵਿੰਦਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਡਾ. ਸੁਖਵਿੰਦਰ ਸਿੰਘ ਸੈਣੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

No comments:
Post a Comment