ਹੁਸ਼ਿਆਰਪੁਰ, 16 ਮਾਰਚ: ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਐਨ.ਆਰ.ਆਈ. ਸਭਾ ਹੁਸ਼ਿਆਰਪੁਰ ਵੱਲੋਂ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਐਨ.ਆਰ.ਆਈ. ਸਭਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਨੁਮਾਇੰਦਿਆਂ ਅਤੇ ਮੈਂਬਰਾਂ ਨਾਲ ਐਨ.ਆਰ.ਆਈ. ਸਭਾ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਇੱਕ ਮਾਡਰਨ ਸਕੂਲ ਖੋਲ੍ਹਣ ਲਈ ਵਿਚਾਰ-ਵਟਾਂਦਰਾ ਕਰਨ ਲਈ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸਿਆਰਪੁਰ, ਅਜਵਿੰਦਰ ਸਿੰਘ ਪ੍ਰਧਾਨ ਐਨ.ਆਰ.ਆਈ. ਸਭਾ ਹੁਸ਼ਿਆਰਪੁਰ ਅਤੇ ਮੈਂਬਰਾਂ ਨੇ ਹਿੱਸਾ ਲਿਆ।
ਸ੍ਰੀ ਤਰਨਾਚ ਨੇ ਐਨ.ਆਰ.ਆਈ. ਸਭਾ ਦੇ ਮੈਂਬਰਾਂ ਨੂੰ ਸੁਝਾਅ ਦਿੱਤਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਗਰੀਬ ਪ੍ਰੀਵਾਰਾਂ ਦੇ ਹੁਸ਼ਿਆਰ ਬੱਚਿਆਂ ਨੂੰ ਮੁਫ਼ਤ ਵਿਦਿਆ ਪ੍ਰਦਾਨ ਕਰਨ ਲਈ ਐਨ.ਆਰ.ਆਈ. ਸਭਾ ਵੱਲੋਂ ਇੱਕ ਮਾਡਰਨ ਸਕੂਲ ਖੋਲਿਆ ਜਾਵੇ ਜਿਸ ਵਿੱਚ ਗਰੀਬ ਪ੍ਰੀਵਾਰਾਂ ਦੇ ਬੱਚਿਆਂ ਨੂੰ ਮੈਰਿਟ ਦੇ ਆਧਾਰ ਤੇ ਦਾਖਲ ਕਰਕੇ ਉਨ੍ਹਾਂ ਨੂੰ ਮੁਫ਼ਤ ਵਿਦਿਆ ਪ੍ਰਦਾਨ ਕੀਤੀ ਜਾਵੇ ਤਾ ਜੋ ਉਹ ਆਧੁਨਿਕ ਸਿੱਖਿਆ ਪ੍ਰਾਪਤ ਕਰਕੇ ਆਪਣਾ ਭਵਿੱਖ ਸੁਨਹਿਰਾ ਬਣਾ ਸਕਣ। ਡਿਪਟੀ ਕਮਿਸ਼ਨਰ ਵੱਲੋਂ ਦਿੱਤੇ ਗਏ ਇਸ ਸੁਝਾਅ ਤੇ ਸਾਰੇ ਮੈਂਬਰਾਂ ਨੇ ਸਹਿਮਤੀ ਪ੍ਰਗਟ ਕੀਤੀ । ਇਸ ਪ੍ਰੋਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਲਈ ਵਿਸਥਾਰਪੂਵਕ ਵਿਚਾਰ-ਵਟਾਂਦਰਾ ਕਰਨ ਉਪਰੰਤ ਇੱਕ ਕਮੇਟੀ ਬਣਾਈ ਗਈ। ਜਿਸ ਵਿੱਚ ਸਰਵਸ੍ਰੀ ਅਜਵਿੰਦਰ ਸਿੰਘ ਪ੍ਰਧਾਨ ਐਨ.ਆਰ.ਆਈ. ਸਭਾ ਜ਼ਿਲ੍ਹਾ ਹੁਸ਼ਿਆਰਪੁਰ, ਤਾਰਾ ਸਿੰਘ, ਤਰਲੋਕ ਚੰਦ ਸੋਨੀ, ਸੰਤੋਖ ਸਿੰਘ ਅਤੇ ਗੋਪਾਲ ਦਾਸ ਬੱਧਣ ਨੂੰ ਮੈਂਬਰ ਨਾਮਜ਼ਦ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਸਰਕਾਰੀ ਮੈਂਬਰ ਦੇ ਤੌਰ ਤੇ ਜ਼ਿਲ੍ਹਾ ਵਿਕਾਸ ਤੇ ਪੰਚਇਤ ਅਫ਼ਸਰ ਅਤੇ ਸ੍ਰ: ਅਵਤਾਰ ਸਿੰਘ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਿੱਖਿਆ ਸਲਾਹਕਾਰ ਵਜੋਂ ਸਰਵਸੰਮਤੀ ਨਾਲ ਨਾਮਜ਼ਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਕਮੇਟੀ ਇਸ ਪ੍ਰੋਜੈਕਟ ਲਈ ਢੁਕਵੀਂ ਜਗ੍ਹਾ ਦੀ ਚੋਣ ਅਤੇ ਫੰਡਾਂ ਦਾ ਪ੍ਰਬੰਧ ਕਰੇਗੀ।

No comments:
Post a Comment