ਦਸੂਹਾ, 26 ਮਾਰਚ: ਆਮ ਲੋਕਾਂ ਨੂੰ ਸੂਚਨਾ ਦਾ ਅਧਿਕਾਰ ਐਕਟ-2005 ਸਬੰਧੀ ਜਾਗਰੂਕ ਕਰਨ ਲਈ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵੂਮੈਨ ਦਸੂਹਾ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇੱਕ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਕੀਤੀ। ਇਸ ਸੈਮੀਨਾਰ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਹੁਸ਼ਿਆਰਪੁਰ, ਜਸਬੀਰ ਸਿੰਘ ਐਸ ਡੀ ਐਮ ਦਸੂਹਾ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸੁਰਜੀਤ ਸਿੰਘ ਜ਼ਿਲਾ ਕੋਆਰਡੀਨੇਟਰ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾਨ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ, ਵੱਖ-ਵੱਖ ਵਿਭਾਗਾਂ ਦੇ ਲੋਕ ਸੂਚਨਾ ਅਧਿਕਾਰੀ, ਸਰਪੰਚ, ਪੰਚ, ਬਲਾਕ ਸੰਮਤੀਆਂ ਦੇ ਮੈਂਬਰ, ਨਗਰ ਕੌਂਸਲਰ, ਕਿਸਾਨ ਜਥੇਬੰਦੀਆਂ, ਸਵੈਸੇਵੀ ਜਥੇਬੰਦੀਆਂ ਅਤੇ ਸਾਬਕਾ ਫੌਜੀਆਂ ਦੀ ਜਥੇਬੰਦੀਆਂ ਨੁਮਾਇੰਦੇ ਵੀ ਹਾਜ਼ਰ ਸਨ।
ਸ੍ਰੀ ਤਰਨਾਚ ਨੇ ਸੂਚਨਾ ਦਾ ਅਧਿਕਾਰ ਐਕਟ-2005 ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਨੂੰ ਇਸ ਐਕਟ ਸਬੰਧੀ ਜਾਗਰੂਕ ਕਰਨ ਲਈ ਇਸ ਸੈਮੀਨਾਰ ਤੋਂ ਪਹਿਲਾਂ ਹੁਸ਼ਿਆਰਪੁਰ ਅਤੇ ਗੜ੍ਹਸ਼ੰਕਰ ਵਿਖੇ ਵੀ ਸੈਮੀਨਾਰ ਕਰਵਾਏ ਗਏ ਹਨ ਅਤੇ ਆਮ ਲੋਕਾਂ ਨੂੰ ਹੇਠਲੇ ਪੱਧਰ ਤੱਕ ਸੂਚਨਾ ਅਧਿਕਾਰ ਐਕਟ ਸਬੰਧੀ ਜਾਗਰੂਕ ਕਰਨ ਲਈ ਬਲਾਕ ਪੱਧਰ ਤੇ ਵੀ ਸੈਮੀਨਾਰ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਐਕਟ ਦਾ ਮੁੱਖ ਉਦੇਸ਼ ਸਰਕਾਰੀ ਕੰਮ-ਕਾਜ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਲੋਕਾਂ ਨੂੰ ਸਰਕਾਰੀ ਕੰਮਾਂ ਬਾਰੇ ਸਹੀ ਜਾਣਕਾਰੀ ਦੇਣਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇ ਕੋਈ ਵਿਅਕਤੀ ਸਰਕਾਰੀ ਕੰਮ-ਕਾਜ ਸਬੰਧੀ ਆਰ.ਟੀ.ਆਈ.ਐਕਟ ਅਧੀਨ ਸੂਚਨਾ ਮੰਗਦਾ ਹੈ ਤਾਂ ਉਸ ਨੂੰ ਸਹੀ ਸੂਚਨਾ ਜੋ ਦਫ਼ਤਰੀ ਰਿਕਾਰਡ ਵਿੱਚ ਉਪਲਬਧ ਹੈ, ਸਮੇਂ ਸਿਰ ਦਿੱਤੀ ਜਾਵੇ।
ਸ੍ਰੀ ਤਰਨਾਚ ਨੇ ਦੱਸਿਆ ਕਿ ਮਹਾਤਮਾ ਗਾਂਧੀ ਰਾਜ ਲੋਕ ਪਸ਼ਾਸ਼ਨ ਸੰਸਥਾਨ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵੱਲੋਂ ਵੀ ਇਸ ਐਕਟ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸੈਮੀਨਾਰ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦਫ਼ਤਰਾਂ ਦੇ ਬਾਹਰ ਇਸ ਐਕਟ ਸਬੰਧੀ ਸੂਚਨਾ ਬੋਰਡ ਲਗਾਉਣ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਐਕਟ ਦਾ ਸਹੀ ਉਪਯੋਗ ਕਰਨ। ਇਸ ਸੈਮੀਨਾਰ ਵਿੱਚ ਆਏ ਸਰਕਾਰੀ ਅਧਿਕਾਰੀਆਂ, ਪਤਵੰਤਿਆਂ ਅਤੇ ਆਮ ਲੋਕਾਂ ਨਾਲ ਡਿਪਟੀ ਕਮਿਸ਼ਨਰ ਨੇ ਸੂਚਨਾ ਅਧਿਕਾਰ ਐਕਟ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਅਤੇ ਸੈਮੀਨਾਰ ਵਿੱਚ ਹਾਜ਼ਰ ਨੁਮਾਇੰਦਿਆਂ ਵੱਲੋਂ ਇਸ ਐਕਟ ਸਬੰਧੀ ਪੁਛੇ ਗਏ ਸਵਾਲਾਂ ਦੇ ਜਵਾਬ ਵੀ ਡਿਪਟੀ ਕਮਿਸ਼ਨਰ ਨੇ ਵਿਸਥਾਰਪੂਰਵਕ ਦਿੱਤੇ।
ਮਹਾਮਤਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾਨ ਚੰਡੀਗੜ੍ਹ ਦੇ ਮਾਸਟਰ ਟਰੇਨਰ ਅਤੇ ਰਿਸੋਰਸ ਪਰਸਨ ਸ੍ਰੀ ਹਰਬੰਸ ਲਾਲ ਸ਼ਰਮਾ ਨੇ ਇਸ ਮੌਕੇ ਤੇ ਆਰ.ਟੀ.ਆਈ.ਐਕਟ-2005 ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਐਕਟ ਦੇ ਲਾਗੂ ਹੋਣ ਨਾਲ ਜਿਥੇ ਵਿਕਾਸ ਕਾਰਜਾਂ ਵਿੱਚ ਅੜਿੱਕੇ ਦੂਰ ਹੋ ਰਹੇ ਹਨ, ਉਥੇ ਸਰਕਾਰੀ ਕੰਮ-ਕਾਜ ਵਿੱਚ ਪਾਰਦਰਸ਼ਤਾ ਆ ਰਹੀ ਹੈ। ਹੋਰਨਾਂ ਤੋਂ ਇਲਾਵਾ ਸਰਵਸ੍ਰੀ ਜਸਬੀਰ ਸਿੰਘ ਐਸ ਡੀ ਐਮ ਦਸੂਹਾ, ਸੁਰਜੀਤ ਸਿੰਘ ਜਿਲ੍ਹਾ ਕੋਆਰਡੀਨੇਟਰ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਅਤੇ ਸੰਜੀਵ ਕੁਮਾਰ ਨੇ ਵੀ ਇਸ ਐਕਟ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

No comments:
Post a Comment