ਹੁਸ਼ਿਆਰਪੁਰ, 27 ਮਾਰਚ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬੇਹਤਰ ਆਵਾਜਾਈ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਸੜਕਾਂ, ਬੁਨਿਆਦੀ ਢਾਂਚੇ ਅਤੇ ਟਰਾਂਸਪੋਰਟ ਤੇ 996 ਕਰੋੜ ਰੁਪਏ ਸਾਲ 2011-12 ਦੌਰਾਨ ਖਰਚ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰੀ ਤੀਕਸ਼ਨ ਸੂਦ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਅੱਜ ਹੁਸ਼ਿਆਰਪੁਰ-ਊਨਾ ਸੜਕ ਤੇ ਚੱਕਸਾਧੂ ਚੋਅ ਤੇ 4 ਕਰੋੜ 34 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਹਾਈ ਲੈਵਲ ਪੁੱਲ ਦਾ ਉਦਘਾਟਨ ਕਰਨ ਉਪਰੰਤ ਇੱਕ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਤੇ ਸਰਵਸ੍ਰੀ ਦੇਸ ਰਾਜ ਸਿੰਘ ਧੁੱਗਾ ਮੁੱਖ ਪਾਰਲੀਮਾਨੀ ਸਕੱਤਰ ਲੋਕ ਨਿਰਮਾਣ ਵਿਭਾਗ ਪੰਜਾਬ, ਜਗਤਾਰ ਸਿੰਘ ਸੈਣੀ ਜ਼ਿਲ੍ਹਾ ਪ੍ਰਧਾਨ ਭਾਜਪਾ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ, ਕਮਲਜੀਤ ਸੇਤੀਆ ਜ਼ਿਲ੍ਹਾ ਜਨਰਲ ਸਕੱਤਰ ਭਾਜਪਾ, ਐਸ.ਪੀ. ਸਿੰਘ ਐਕਸੀਅਨ ਲੋਕ ਨਿਰਮਾਣ ਵਿਭਾਗ ਪੰਜਾਬ, ਰਜਿੰਦਰ ਕੁਮਾਰ ਐਸ ਡੀ ਓ, ਦਲਬੀਰ ਸਿੰਘ ਜੇ ਈ ਵੀ ਹਾਜ਼ਰ ਸਨ।
ਸ੍ਰੀ ਸੂਦ ਨੇ ਕਿਹਾ ਕਿ ਇਸ ਪੁੱਲ ਦੇ ਬਣਨ ਨਾਲ ਜਿਥੇ ਇਸ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਪੂਰੀ ਹੋਈ ਹੈ, ਉਥੇ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਪੈਂਦੇ ਧਾਰਮਿਕ ਸਥਾਨ ਬਾਬਾ ਬਾਲਕ ਨਾਥ, ਪੀਰ ਨਿਗਾਹੇ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਸੁਵਿਧਾ ਮਿਲੇਗੀ। ਉਨ੍ਹਾਂ ਕਿਹਾ ਕਿ ਊਨਾ ਰੋਡ ਸਾਰੇ ਮੌਸਮਾਂ ਵਿੱਚ ਚਲਣ ਵਾਲੀ ਇੱਕ ਵਧੀਆ ਸੜਕ ਬਣ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਅਕਾਲੀ-ਭਾਜਪਾ ਸਰਕਾਰ ਨੇ ਕੰਢੀ ਇਲਾਕੇ ਦਾ ਵਿਕਾਸ ਪਹਿਲ ਦੇ ਆਧਾਰ ਤੇ ਕੀਤਾ ਹੈ ਅਤੇ ਕੰਢੀ ਇਲਾਕੇ ਵਿੱਚ ਕਿਸਾਨਾਂ ਨੂੰ ਸਿੰਚਾਈ ਦੀਆਂ ਵਧੀਆ ਸਹੂਲਤਾਂ ਮੁਹੱਈਆ ਕਰਨ ਲਈ 18 ਕਰੋੜ ਰੁਪਏ ਦੀ ਲਾਗਤ ਨਾਲ 43 ਡੂੰਘੇ ਟਿਊਬਵੈੇਲ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ 100 ਪ੍ਰਤੀਸ਼ਤ ਮੁਹੱਈਆ ਕਰ ਦਿੱਤਾ ਗਿਆ ਹੈ ਅਤੇ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਧਰਮ ਨਿਰਪੱਖ ਸਰਕਾਰ ਹੈ । ਜਿਸ ਨੇ ਸੂਬੇ ਅੰਦਰ ਵੱਡੇ ਪ੍ਰੋਜੈਕਟਾਂ ਦੇ ਨਾਮ ਵੱਖ-ਵੱਖ ਗੁਰੂਆਂ-ਪੀਰਾਂ ਤੇ ਪੈਗੰਬਰਾਂ ਦੇ ਨਾਮ ਤੇ ਰੱਖੇ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਖੇ 8 ਕਰੋੜ ਰੁਪਏ ਲਾਗਤ ਨਾਲ ਬਣੇ ਨਵੇਂ ਆਧੁਨਿਕ ਬਸ ਸਟੈਂਡ ਦਾ ਨਾਮ ਭਗਵਾਨ ਸ੍ਰੀ ਬਾਲਮੀਕ ਜੀ, ਭੰਗੀ ਚੋਅ ਉਪਰ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਪੁੱਲ ਦਾ ਨਾਮ ਭਗਵਾਨ ਸ੍ਰੀ ਮਹਾਂਵੀਰ ਸੇਤੂ ਅਤੇ ਪੰਜਾਬ ਵਿੱਚ ਪਹਿਲੀ ਆਯੂਰਵੈਦਿਕ ਯੂਨੀਵਰਸਿਟੀ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ਤੇ ਰੱਖਿਆ ਗਿਆ ਹੈ।
ਸ੍ਰੀ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ 80,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕੀਤੀਆਂ ਗਈਆਂ ਹਨ ਅਤੇ ਵੱਖ-ਵੱਖ ਵਿਭਾਗਾਂ ਵਿੱਚ ਹੋਰ ਭਰਤੀ ਕਰਨ ਦੀ ਪੰਜਾਬ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੜਕੀਆਂ ਨੂੰ ਬਾਹਰਵੀਂ ਤੱਕ ਦੀ ਪੜਾਈ ਮੁਫ਼ਤ ਦੇਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਗਿਆਰਵੀਂ ਤੇ ਬਾਹਰਵੀ ਦੀਆਂ ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਦੇਣ ਲਈ 75 ਕਰੋੜ ਰੁਪਏ ਨਾਲ ਮਾਈ ਭਾਗੋ ਨਾਮ ਦੀ ਇੱਕ ਨਵੀਂ ਸਿੱਖਿਆ ਸਕੀਮ ਸ਼ੁਰੂ ਕੀਤੀ ਗਈ ਹੈ। ਸ੍ਰੀ ਸੂਦ ਨੇ ਪਿੰਡ ਦੇ ਸਰਕਾਰੀ ਸਕੂਲ ਨੂੰ ਅਪਗਰੇਡ ਕਰਨ ਦਾ ਭਰੋਸਾ ਵੀ ਦੁਆਇਆ। ਇਸ ਮੌਕੇ ਤੇ ਸ੍ਰੀ ਸੂਦ ਨੇ ਪੰਜ ਪਿੰਡਾਂ ਦੇ ਮਹਿਲਾ ਮੰਡਲਾਂ ਅਤੇ ਸਪੋਰਟਸ ਕਲੱਬਾਂ ਨੂੰ 1. 70 ਹਜ਼ਾਰ ਰੁਪਏ ਦੇ ਚੈਕ ਵੀ ਵੰਡੇ।
ਸ੍ਰ: ਦੇਸ ਰਾਜ ਸਿੰਘ ਧੁੱਗਾ ਮੁੱਖ ਪਾਰਲੀਮਾਨੀ ਸਕੱਤਰ ਲੋਕ ਨਿਰਮਾਣ ਵਿਭਾਗ ਪੰਜਾਬ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਬਣੀ ਹੈ, ਓਦੋਂ ਹੀ ਸੂਬੇ ਦਾ ਸਰਵਪੱਖੀ ਵਿਕਾਸ ਹੋਇਆ ਹੈ ਅਤੇ ਲੋਕਾਂ ਨੂੰ ਚਾਰ ਤੇ ਛੇ ਮਾਰਗੀ ਸੜਕਾਂ, ਰੇਲਵੇ ਓਵਰ ਬ੍ਰਿਜ, ਕਾਜਵੇਅ ਅਤੇ ਮੁੱਖ ਸੜਕਾਂ ਤੇ ਪੱਕੇ ਪੁੱਲ ਬਣਾ ਕੇ ਮੁਹੱਈਆ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਸ੍ਰ; ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ, ਸ੍ਰ: ਪਰਮਿੰਦਰ ਸਿੰਘ ਢੀਂਡਸਾ ਲੋਕ ਨਿਰਮਾਣ ਮੰਤਰੀ ਪੰਜਾਬ ਅਤੇ ਸ੍ਰੀ ਤੀਕਸ਼ਨ ਸੂਦ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਦੇ ਯੋਗ ਉਪਰਾਲਿਆਂ ਸਦਕਾ ਹੁਸ਼ਿਆਰਪੁਰ ਜ਼ਿਲ੍ਹਾ ਅੰਦਰ ਮੁੱਖ ਸੜਕਾਂ ਨੂੰ ਚੌੜਾ ਤੇ ਮਜ਼ਬੂਤ, ਟਾਂਡਾ ਰੇਲਵੇ ਓਵਰ ਬ੍ਰਿਜ, ਹੁਸ਼ਿਆਰਪੁਰ ਵਿਖੇ ਬਸ ਸਟੈਂਡ, ਭੰਗੀ ਚੋਅ ਅਤੇ ਚੱਕ ਸਾਧੂ ਚੋਅ ਤੇ ਪੱਕੇ ਪੁੱਲਾਂ ਦੀ ਉਸਾਰੀ ਕਰਵਾਈ ਗਈ ਹੈ ਅਤੇ ਇਨ•ਾਂ ਤੋਂ ਇਲਾਵਾ ਹੋਰ ਕਈ ਸੜਕਾਂ, ਕਾਜਵੇਅ ਅਤੇ ਪੁੱਲਾਂ ਦੀ ਉਸਾਰੀ ਵੀ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਜ¦ਧਰ ਤੋਂ ਭੋਗਪੁਰ ਤੱਕ ਸੜਕ ਨੂੰ ਚਾਰ ਮਾਰਗੀ ਵੀ ਅਕਾਲੀ-ਭਾਜਪਾ ਸਰਕਾਰ ਨੇ ਹੀ ਬਣਾਇਆ ਸੀ ਅਤੇ ਹੁਣ ਭੋਗਪੁਰ ਤੋਂ ਪਠਾਨਕੋਟ ਤੱਕ ਸੜਕ ਨੂੰ ਚਾਰ ਮਾਰਗੀ ਬਣਾਉਣ ਲਈ ਕੰਮ ਜੰਗੀ ਪੱਧਰ ਤੇ ਵੀ ਸਾਡੀ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਹੈ, ਜੋ ਜਲਦੀ ਹੀ ਮੁਕੰਮਲ ਹੋ ਜਾਵੇਗਾ। ਸ੍ਰ; ਧੁੱਗਾ ਨੇ ਪਿੰਡ ਦੀ ਧਰਮਸ਼ਾਲਾ ਲਈ 50,000 ਰੁਪਏ ਦੇਣ ਦਾ ਐਲਾਨ ਕੀਤਾ ਅਤੇ ਪਿੰਡ ਦੀ ਪੰਚਾਇਤ ਵੱਲੋਂ ਸ੍ਰੀ ਤੀਕਸ਼ਨ ਸੂਦ ਕੈਬਨਿਟ ਮੰਤਰੀ ਅਤੇ ਸ੍ਰ: ਦੇਸ ਰਾਜ ਸਿੰਘ ਧੁੱਗਾ ਮੁੱਖ ਪਾਰਲੀਮਾਲੀ ਸਕੱਤਰ ਨੂੰ ਸਨਮਾਨਿਤ ਵੀ ਕੀਤਾ ਗਿਆ।
ਹੋਰਨਾਂ ਤੋਂ ਇਲਾਵਾ ਸਰਵਸ੍ਰੀ ਜਗਾਤਰ ਸਿੰਘ ਸੈਣੀ ਜ਼ਿਲ•ਾ ਪ੍ਰਧਾਨ ਭਾਜਪਾ, ਰਾਜ ਕੁਮਾਰ ਸਰਪੰਚ, ਰਮੇਸ਼ ਜ਼ਾਲਮ, ਬਾਬਾ ਰਾਮ ਮੂਰਤੀ, ਕਮਲਜੀਤ ਸੇਤੀਆ ਜ਼ਿਲ•ਾ ਜਨਰਲ ਸਕੱਤਰ ਭਾਜਪਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਸ੍ਰੀ ਸੁਧੀਰ ਸੂਦ, ਵਿਜੇ ਪਠਾਨੀਆ, ਆਨੰਦਬੀਰ ਸ਼ਰਮਾ, ਡਾ. ਇੰਦਰਜੀਤ ਸਿੰਘ, ਸਤੀਸ਼ ਬਾਵਾ ਪ੍ਰਧਾਨ ਯੂਥ ਭਾਜਪਾ, ਵਿਨੋਦ ਪਰਮਾਰ, ਯਸ਼ਪਾਲ ਸ਼ਰਮਾ, ਅਤੇ ਇਲਾਕੇ ਦੇ ਅਕਾਲੀ-ਭਾਜਪਾ ਨੇਤਾ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

No comments:
Post a Comment