ਹੁਸ਼ਿਆਰਪੁਰ, 17 ਮਾਰਚ: ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਆਤਮਾ ਗਵਰਨਿੰਗ ਬੋਰਡ ਸ੍ਰੀ ਧਰਮ ਦੱਤ ਤਰਨਾਚ ਦੀ ਪ੍ਰਧਾਨਗੀ ਹੇਠ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਆਤਮਾ ਗਵਰਨਿੰਗ ਬੋਰਡ ਹੁਸ਼ਿਆਰਪੁਰ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਤਰਨਾਚ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਐਗਰੀਕਲਚਰ ਟੈਕਨੋਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਅਧੀਨ ਜਿਹੜਾ ਵੀ ਕੰਮ ਕਰਨਾ ਹੈ, ਉਸ ਦਾ ਮੁਲਾਂਕਣ ਅਤੇ ਉਸ ਦੀ ਪੂਰੀ ਸੂਚਨਾ ਇਕੱਤਰ ਕਰਨਾ ਯਕੀਨੀ ਬਣਾਇਆ ਜਾਵੇ।
ਸ੍ਰੀ ਤਰਨਾਚ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਕੀਟ ਨਾਸ਼ਕ ਦਵਾਈਆਂ ਦੇ ਜਹਿਰਾਂ ਦੇ ਫ਼ਸਲਾਂ ਤੇ ਅਸਰ ਨੂੰ ਮੁੱਖ ਰੱਖਦੇ ਹੋਏ ਆਰਗੈਨਿਕ ਖੇਤੀ ਅਪਨਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਦੇ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਆਤਮਾ ਗਵਰਨਿੰਗ ਬੋਰਡ ਦੇ ਮੈਂਬਰਾਂ ਵੱਲੋਂ ਦਿੱਤੇ ਸੁਝਾਵਾਂ ਨੂੰ ਮੁੱਖ ਰੱਖਦੇ ਹੋਏ ਖੇਤੀ ਪ੍ਰਸਾਰ ਸਬੰਧੀ ਸਾਹਿਤ ਅਤੇ ਬਲਾਕ ਪੱਧਰ ਤੇ ਸਥਾਪਿਤ ਕੀਤੇ ਸੂਚਨਾ ਕੇਂਦਰਾਂ ਵਿੱਚ ਇੰਟਰਨੈਟ ਸੁਵਿਧਾ ਮੁਹੱਈਆ ਕਰਾਉਣ ਦੇ ਉਪਰਾਲੇ ਕੀਤੇ ਜਾਣ।
ਮੁੱਖ ਖੇਤੀਬਾੜੀ ਅਫ਼ਸਰ-ਕਮ-ਪ੍ਰੋਜੈਕਟ ਡਾਇਰੈਕਟਰ (ਆਤਮਾ) ਡਾ ਸਰਬਜੀਤ ਸਿੰਘ ਕੰਧਾਰੀ ਨੇ ਮੀਟਿੰਗ ਵਿੱਚ ਆਤਮਾ ਸਕੀਮ ਅਧੀਨ ਸਾਲ 2010-11 ਦੌਰਾਨ ਹੁਣ ਤੱਕ ਹੋਈ ਪ੍ਰਗਤੀ ਸਬੰਧੀ ਹਾਊਸ ਨੂੰ ਜਾਣਕਾਰੀ ਦਿੱਤੀ ਅਤੇ ਸਾਲ 2011-12 ਦਾ ਐਕਸ਼ਨ ਪਲਾਨ ਪ੍ਰਵਾਨਗੀ ਹਿੱਤ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਆਤਮਾ ਸਕੀਮ ਸਬੰਧੀ ਸਾਹਿਤ ਬਲਾਕ ਪੱਧਰ ਤੱਕ ਪਹੁੰਚਾਇਆ ਜਾ ਚੁੱਕਾ ਹੈ ਜੋ ਕਿ ਕਿਸਾਨਾਂ ਵਿੱਚ ਮੁਫ਼ਤ ਵੰਡਿਆ ਜਾਵੇਗਾ ਅਤੇ ਇੰਟਰਨੈਟ ਕੁਨੈਕਸ਼ਨ ਵੀ ਛੇਤੀ ਹੀ ਲੋੜੀਂਦੇ ਫੰਡਜ਼ ਪ੍ਰਾਪਤ ਕਰਨ ਉਪਰੰਤ ਮੁਹੱਈਆ ਕਰਵਾ ਦਿੱਤੇ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਕੀਟ-ਨਾਸ਼ਕ ਦਵਾਈਆਂ ਦੇ ਮਾੜੇ ਅਸਰ ਦੇ ਮੱਦੇਨਜ਼ਰ ਕਿਸਾਨਾਂ ਨੂੰ ਆਈ.ਪੀ.ਐਮ. ਤਕਨੀਕ ਅਪਨਾਉਣ, ਵਰਮੀਕੰਪੋਸਟ ਵਰਤਣ ਅਤੇ ਹੋਰ ਰਵਾਇਤੀ ਢੰਗ ਵਰਤਣ ਲਈ ਕਿਸਾਨਾਂ ਨੂੰ ਆਤਮਾ ਸਕੀਮ ਅਧੀਨ ਪ੍ਰਦਰਸ਼ਨੀ ਪਲਾਂਟ ਲਗਾ ਕੇ ਵੱਖ-ਵੱਖ ਪੱਧਰ ਤੇ ਟਰੇਨਿੰਗਾਂ ਦੇ ਕੇ ਅਤੇ ਵੱਖ-ਵੱਖ ਥਾਵਾਂ ਤੇ ਐਕਸਪੋਜ਼ਰ ਵਿਜ਼ਟ ਕਰਵਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।

No comments:
Post a Comment