ਹੁਸ਼ਿਆਰਪੁਰ, 28 ਮਾਰਚ: ਸ੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ 4 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਗਰ ਕੌਂਸਲ ਹੁਸ਼ਿਆਰਪੁਰ ਦੇ ਦਫ਼ਤਰ ਦੀ ਨਵੀਂ ਇਮਾਰਤ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਭੂਮੀ ਪੂਜਨ ਕਰਨ ਉਪਰੰਤ ਬਹਾਦਰਪੁਰ ਦੇ ਨੇੜੇ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਦੇਸ ਰਾਜ ਸਿੰਘ ਧੁੱਗਾ ਮੁੱਖ ਪਾਰਲੀਮਾਨੀ ਸਕੱਤਰ ਲੋਕ ਨਿਰਮਾਣ ਵਿਭਾਗ, ਪੰਜਾਬ, ਮਹੰਤ ਰਮਿੰਦਰ ਦਾਸ ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ, ਜਗਤਾਰ ਸਿੰਘ ਸੈਣੀ ਜ਼ਿਲ੍ਹਾ ਪ੍ਰਧਾਨ ਭਾਜਪਾ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ, ਰਾਮੇਸ਼ ਜ਼ਾਲਮ, ਕਮਲਜੀਤ ਸੇਤੀਆ ਜ਼ਿਲ੍ਹਾ ਜਨਰਲ ਸਕੱਤਰ ਭਾਜਪਾ, ਅਕਾਲੀ-ਭਾਜਪਾ ਦੇ ਉਘੇ ਨੇਤਾ ਅਤੇ ਨਗਰ ਕੌਂਸਲ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।
ਸ੍ਰੀ ਸੂਦ ਨੇ ਦੱਸਿਆ ਕਿ ਨਗਰ ਕੌਂਸਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਸ੍ਰੀ ਮਨੋਰੰਜਨ ਕਾਲੀਆ ਸਥਾਨਕ ਸਰਕਾਰਾਂ ਤੇ ਉਦਯੋਗ ਮੰਤਰੀ ਪੰਜਾਬ ਨੇ 5 ਮਹੀਨੇ ਪਹਿਲਾਂ ਰੱਖਿਆ ਸੀ ਅਤੇ ਅੱਜ ਇਸ ਇਮਾਰਤ ਦੀ ਉਸਾਰੀ ਦਾ ਕੰਮ ਜੰਗੀ ਪੱਧਰ ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਇਮਾਰਤ ਦਾ ਕੰਮ ਇੱਕ ਸਾਲ ਦੇ ਅੰਦਰ-ਅੰਦਰ ਪੂਰਾ ਕਰਕੇ ਇਹ ਇਮਾਰਤ ਮਿਉਂਸਪਲ ਕਮੇਟੀ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਿਉਂਸਪਲ ਕਮੇਟੀ ਦਾ ਪੁਰਾਣਾ ਦਫ਼ਤਰ 130 ਸਾਲ ਪੁਰਾਣਾ ਸੀ ਜੋ ਅੱਜ ਦੀਆਂ ਜ਼ਰੂਰਤਾਂ ਮੁਤਾਬਕ ਬਹੁਤ ਛੋਟਾ ਸੀ। ਇਸ ਲਈ ਮਿਉਂਸਪਲ ਕਮੇਟੀ ਦੇ ਨਵੇਂ ਦਫ਼ਤਰ ਦੀ ਉਸਾਰੀ ਕੀਤੀ ਜਾ ਰਹੀ ਹੈ।
ਸ੍ਰੀ ਸੂਦ ਨੇ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਆਧੁਨਿਕ ਸੀਵਰੇਜ਼ ਦੀ ਸਹੂਲਤ ਦੇਣ ਲਈ 102 ਕਰੋੜ ਰੁਪਏ ਦੀ ਲਾਗਤ ਨਾਲ 100 ਫੀਸਦੀ ਸੀਵਰੇਜ਼ ਪਾਉਣ ਦਾ ਕੰਮ ਜੰਗੀ ਪੱਧਰ ਤੇ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸਮੂਹ ਸੜਕਾਂ ਦੀ ਮੁਰੰਮਤ ਅਤੇ ਨਵ-ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਦਮਵਾਲ ਤੋਂ ਜਹਾਨਖੇਲਾਂ ਤੱਕ 8.50 ਕਰੋੜ ਰੁਪਏ ਦੀ ਲਾਗਤ ਨਵੀਂ ਲਿੰਕ ਰੋਡ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਨਿਵਾਸੀਆਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਾਉਣ ਲਈ 16 ਨਵੇਂ ਟਿਊਬਵੈਲ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਦੇ ਬਰਸਾਤੀ ਪਾਣੀ ਤੋਂ ਸ਼ਹਿਰ ਨੂੰ ਬਚਾਉਣ ਲਈ ਇਸ ਦੇ ਦੋਨੇਂ ਕਿਨਾਰਿਆਂ ਤੇ ਉਚੇ ਬੰਨ ਬਣਾਏ ਗਏ ਹਨ ਅਤੇ ਸ਼ਹਿਰ ਦੀ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਭੰਗੀ ਚੋਅ ਦੇ ਦੂਜੇ ਕਿਨਾਰੇ ਦੇ ਬੰਨ ਤੇ ਪੱਕੀ ਸੜਕ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਹੋਰ ਕਿਹਾ ਕਿ ਧੋਬੀ ਘਾਟ ਤੋਂ ਆਦਮਵਾਲ ਤੱਕ ਜਾਣ ਵਾਲੀ ਸੜਕ ਨੂੰ 18 ਫੁੱਟ ਚੌੜਾ ਤੇ ਪੱਕਾ ਕੀਤਾ ਜਾ ਰਿਹਾ ਹੈ।
ਸ੍ਰ: ਦੇਸ ਰਾਜ ਸਿੰਘ ਧੁੱਗਾ ਮੁੱਖ ਪਾਰਲੀਮਾਨੀ ਸਕੱਤਰ ਲੋਕ ਨਿਰਮਾਣ ਵਿਭਾਗ ਪੰਜਾਬ ਨੇ ਇਸ ਮੌਕੇ ਤੇ ਸ਼ਹਿਰ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਇਮਾਰਤ ਬਣਨ ਨਾਲ ਕਰਮਚਾਰੀਆਂ ਅਤੇ ਆਮ ਸ਼ਹਿਰੀਆਂ ਨੂੰ ਕਾਫ਼ੀ ਸੁਵਿਧਾ ਮਿਲੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਅਤੇ ਨਵ-ਨਿਰਮਾਣ ਦਾ ਕੰਮ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਰਿੰਦਰ ਕੁਮਾਰ ਕਾਰਜ ਸਾਧਕ ਅਫ਼ਸਰ, ਪਵਨ ਸ਼ਰਮਾ ਮਿਉਂਸਪਲ ਇੰਜੀਨੀਅਰ, ਵਿਨੋਦ ਪਰਮਾਰ, ਅਤੁੱਲ ਸੂਦ ਪਿੰਕੀ, ਯਸ਼ਪਾਲ ਸ਼ਰਮਾ, ਇੰਦਰਜੀਤ ਸਚਦੇਵਾ, ਲਾਲ ਅਮਰ ਨਾਥ ਐਮ ਸੀ, ਬੀਬੀ ਬਲਜੀਤ ਕੌਰ ਐਮ ਸੀ, ਸਵੰਤਤਰ ਕੈਂਥ ਐਮ ਸੀ, ਕਵਿਤਾ ਪਰਮਾਰ ਐਮ ਸੀ, ਬਲਵਿੰਦਰ ਸਿੰਘ ਐਮ ਸੀ, ਨੀਲਮ ਵਰਮਾ ਐਮ ਸੀ, ਕ੍ਰਿਸ਼ਨ ਲਾਲ ਕੱਤਨਾ, ਸੁਖਦੇਵ ਵਰਮਾ, ਸ਼ਾਖਾ ਬੱਗਾ, ਮਨੋਜ ਕੈਨੇਡੀ, ਡਾ. ਇੰਦਰਜੀਤ ਸ਼ਰਮਾ ਅਤੇ ਹੋਰ ਸ਼ਹਿਰੀ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

No comments:
Post a Comment