ਹੁਸ਼ਿਆਰਪੁਰ, 8 ਮਾਰਚ: ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ, ਪੰਜਾਬ ਲੀਗਲ ਸਰਵਿਸਜ਼ ਅਥਾਰਟੀ ਚੰਡੀਗੜ੍ਹ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਔਰਤਾਂ ਨੂੰ ਸਮੇਂ-ਸਮੇਂ ਤੇ ਉਨ੍ਹਾਂ ਦੇ ਹੱਕ ਵਿੱਚ ਪਾਸ ਹੋਏ ਕਾਨੂੰਨਾਂ ਪ੍ਰਤੀ ਜਾਣੂ ਕਰਵਾਉਣ ਲਈ ਪਿੰਡ ਅੱਜੋਵਾਲ ਦੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਦੀ ਦੇਖ-ਰੇਖ ਹੇਠਾਂ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਮਹਿਲਾਵਾਂ ਨੂੰ ਕਾਨੂੰਨੀ ਹੱਕਾਂ ਦੀ ਜਾਣਕਾਰੀ ਦੇਣ ਲਈ ਸੈਸ਼ਨ ਜੱਜ ਵੱਲੋਂ ਵਿਸ਼ੇਸ਼ ਤੌਰ ਤੇ ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਸ੍ਰੀਮਤੀ ਪ੍ਰੀਤੀ ਸਾਹਨੀ ਦੇ ਨਾਲ ਵਕੀਲਾਂ ਦੀ ਟੀਮ ਭੇਜੀ ਗਈ। ਇਸ ਸਮਾਗਮ ਦੀ ਪ੍ਰਧਾਨਗੀ ਸਿਵਲ ਜੱਜ (ਸੀਨੀਅਰ ਡਵੀਜ਼ਨ)ਕਮ-ਸਕੱਤਰ ਸ੍ਰੀਮਤੀ ਪ੍ਰੀਤੀ ਸਾਹਨੀ ਨੇ ਕੀਤੀ।
ਇਸ ਮੌਕੇ ਤੇ ਸ੍ਰੀਮਤੀ ਸਾਹਨੀ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਔਰਤਾਂ ਪ੍ਰਤੀ ਬਣੇ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਔਰਤ ਸਮਾਜ ਦਾ ਇੱਕ ਅਨਿਖੜਵਾਂ ਅੰਗ ਹੈ ਅਤੇ ਉਹ ਸਮਾਜ ਦੀ ਜਨਮਦਾਤਾ ਵੀ ਹੈ। ਉਨ੍ਹਾਂ ਮਹਿਲਾਵਾਂ ਨੂੰ ਆਪਣੇ ਹੱਕਾਂ ਦੇ ਨਾਲ-ਨਾਲ ਆਪਣੀ ਜਿੰਮੇਵਾਰੀ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਮਹਿਲਾ ਬੁਲਾਰਿਆਂ ਨੇ ਮਹਿਲਾ ਦਿਵਸ ਤੇ ਔਰਤਾਂ ਦੀ ਸਮਾਜ ਵਿੱਚ ਸਥਿਤੀ ਸਬੰਧੀ ਚਾਨਣਾ ਪਾਇਆ ਅਤੇ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਜਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਪ੍ਰਧਾਨ ਬਾਰ ਐਸੋਸੀਏਸ਼ਨ ਸ੍ਰ: ਕੁਲਦੀਪ ਸਿੰਘ ਨੇ ਇਸ ਮੌਕੇ ਤੇ ਔਰਤਾਂ ਪ੍ਰਤੀ ਬਣੇ ਕਾਨੂੰਨਾਂ ਬਾਰੇ ਵਿਸਥਾਰਪੂਵਕ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਲੀਗਲ ਸਰਵਿਸ ਅਥਾਰਟੀ ਐਕਟ 1987 ਅਨੁਸਾਰ ਹਰ ਵਰਗ ਦੀਆਂ ਔਰਤਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਇਸ ਸੈਮੀਨਾਰ ਦਾ ਮੁੱਖ ਮੰਤਵ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਔਰਤਾਂ ਨੂੰ ਇਹ ਅਹਿਸਾਸ ਦਿਵਾਉਣਾ ਹੈ ਕਿ ਉਹ ਵੀ ਸਮਾਜ ਦਾ ਅਨਿਖੜਵਾਂ ਅੰਗ ਹਨ। ਵਕੀਲ ਸ੍ਰ: ਰਣਜੀਤ ਸਿੰਘ ਨੇ ਲੜਕੀਆਂ ਨੂੰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਬਣੇ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਸੈਮੀਨਾਰ ਵਿੱਚ ਦਸਵੀਂ, ਗਿਆਰਵੀਂ ਅਤੇ ਬਾਹਰਵੀਂ ਕਲਾਸ ਦੀਆਂ ਲੜਕੀਆਂ ਨੇ ਭਾਗ ਲਿਆ। ਅੱਜ ਦੇ ਸੈਮੀਨਾਰ ਵਿੱਚ ਹੋਰਨਾਂ ਤੋਂ ਇਲਾਵਾ ਡਿਪਟੀ ਡੀ ਈ ਓ ਸੁਖਵਿੰਦਰ ਕੌਰ, ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪਰਮਿੰਦਰ ਢੀਂਗਰਾ, ਸਟੇਜ ਸਕੱਤਰ ਸੰਦੀਪ ਕੁਮਾਰ, ਵਕੀਲ ਧਰਮਿੰਦਰ ਸਿੰਘ, ਜ਼ਿਲ੍ਹਾ ਨਾਜ਼ਰ ਰਮੇਸ਼ ਚੰਦਰ ਗੰਭੀਰ, ਪ੍ਰਧਾਨ ਐਂਟੀਕੁਰੱਪਸ਼ਨ ਸੁਸਾਇਟੀ ਅਸ਼ਵਨੀ ਤਿਵਾੜੀ, ਜਨਰਲ ਸਕੱਤਰ ਅਵਤਾਰ ਸਿੰਘ, ਸਕੂਲ ਦੇ ਅਧਿਆਪਕ, ਪਿੰਡ ਦੇ ਸਰਪੰਚ, ਪੰਚ ਸ਼ਾਮਲ ਹੋਏ।
ਇਸ ਮੌਕੇ ਤੇ ਸਕੂਲ ਦੀ ਪ੍ਰਿੰਸੀਪਲ ਪਰਮਿੰਦਰ ਢੀਂਗਰਾ ਅਤੇ ਡਿਪਟੀ ਡੀ ਈ ਓ ਸੁਖਵਿੰਦਰ ਕੌਰ ਨੇ ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਸ੍ਰੀਮਤੀ ਪ੍ਰੀਤੀ ਸਾਹਨੀ, ਆਏ ਵਕੀਲਾਂ, ਵਿਸ਼ੇਸ਼ ਮਹਿਮਾਨ ਅਤੇ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਬਣੇ ਕਾਨੂੰਨਾਂ ਦੀ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਪ੍ਰਚਾਰ ਸਮੱਗਰੀ ਵੀ ਵੰਡੀ ਗਈ।

No comments:
Post a Comment