ਮਾਹਿਲਪੁਰ, 14 ਮਾਰਚ: ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਛੋਟੇ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਸੇਵਾ ਮੁਹੱਈਆ ਕਰਾਉਣ ਲਈ 650 ਖੇਤੀਬਾੜੀ ਮਸ਼ੀਨਰੀ ਸੇਵਾ ਕੇਂਦਰ ਖੋਲ੍ਹੇ ਗਏ ਹਨ ਜਿਨ੍ਹਾਂ ਰਾਹੀਂ ਛੋਟੇ ਕਿਸਾਨ ਖੇਤੀਬਾੜੀ ਸੰਦ ਕਿਰਾਏ ਤੇ ਲੈ ਕੇ ਆਪਣੀ ਖੇਤੀ ਕਰ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਪਿੰਡ ਪੱਟੀ ਵਿਖੇ ਇੱਕ ਚੈਕ ਵੰਡ ਸਮਾਗਮ ਦੌਰਾਨ ਕੀਤਾ। ਚੇਅਰਮੈਨ ਮਿਲਕ ਪਲਾਂਟ ਹੁਸ਼ਿਆਰਪੁਰ ਕਰਮਜੀਤ ਸਿੰਘ ਬੱਬਲੂ, ਚੇਅਰਮੈਨ ਬਲਾਕ ਸੰਮਤੀ ਮਾਹਿਲਪੁਰ ਪਰਮਜੀਤ ਸਿੰਘ ਪੰਜੌੜ, ਮੰਡਲ ਭੂਮੀ ਰੱਖਿਆ ਅਫ਼ਸਰ ਨਰੇਸ਼ ਗੁਪਤਾ, ਐਸ ਐਚ ਓ ਚੱਬੇਵਾਲ ਲਖਬੀਰ ਸਿੰਘ, ਮੈਂਬਰ ਜਨਰਲ ਕੌਂਸਲ ਇਕਬਾਲ ਸਿੰਘ ਖੇੜਾ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਸ੍ਰ: ਠੰਡਲ ਨੇ ਇਸ ਮੌਕੇ ਤੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਬਿਨਾਂ ਭੇਦ-ਭਾਵ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਤਹਿਤ ਪਿੰਡਾਂ ਵਿੱਚ ਨਵੀਆਂ ਸੜਕਾਂ ਦਾ ਨਿਮਰਾਣ ਕੀਤਾ ਜਾ ਰਿਹਾ ਹੈ। ਗਲੀਆਂ-ਨਾਲੀਆਂ ਪੱਕੀਆਂ ਬਣਾਈਆਂ ਜਾ ਰਹੀਆਂ ਅਤੇ ਸੀਵਰੇਜ਼ ਸਿਸਟਮ ਵੀ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰੀਬ ਪ੍ਰੀਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪੈਖਾਨੇ ਬਣਾ ਕੇ ਦਿੱਤੇ ਜਾ ਰਹੇ ਹਨ ਅਤੇ ਨੀਲੇ ਕਾਰਡਾਂ ਰਾਹੀਂ ਗਰੀਬ ਪ੍ਰੀਵਾਰਾਂ ਨੂੰ ਸਸਤਾ ਆਟਾ-ਦਾਲ ਦਿੱਤਾ ਜਾ ਰਿਹਾ ਹੈ। ਸ੍ਰ: ਠੰਡਲ ਨੇ ਕਿਹਾ ਕਿ ਜਲ ਸੰਭਾਲ ਤੇ ਭੂਮੀ ਰੱਖਿਆ ਵਿਭਾਗ ਵੱਲੋਂ ਵਿਧਾਨ ਸਭਾ ਹਲਕਾ ਮਾਹਿਲਪੁਰ ਦੇ ਕੰਢੀ ਖੇਤਰ ਵਿੱਚ ਪੈਂਦੇ ਚੋਆਂ ਅਤੇ ਖਾਲਿਆਂ ਤੇ ਛੋਟੇ ਬੰਨ ਬਣਾਉਣ ਲਈ 10 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਦੇ ਬਣਨ ਨਾਲ ਕੰਢੀ ਖੇਤਰ ਦੇ ਨਿਵਾਸੀਆਂ ਨੂੰ ਬਰਸਾਤੀ ਚੋਆਂ ਤੋਂ ਹੋਣ ਵਾਲੇ ਨੁਕਸਾਨ ਤੋਂ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਪਿੰਡ ਪੱਟੀ ਨੂੰ ਪਹਿਲਾਂ ਵੀ ਵਿਕਾਸ ਕਾਰਜਾਂ ਲਈ ਫੰਡ ਮੁਹੱਈਆ ਕਰਵਾਏ ਗਏ ਸਨ ਅਤੇ ਇਸ ਪਿੰਡ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਜਲਦੀ ਹੀ ਕਰਵਾਇਆ ਜਾਵੇਗਾ। ਇਸ ਮੌਕੇ ਤੇ ਸ੍ਰ: ਠੰਡਲ ਨੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 15 ਲੱਖ ਰੁਪਏ ਦੇ ਚੈਕ ਵੰਡੇ ਜਿਨ੍ਹਾਂ ਵਿੱਚ ਪਿੰਡ ਪੱਟੀ ਦੀ ਪੰਚਾਇਤ, ਪਿੰਡ ਬੋਹਣ ਅਤੇ ਪਿੰਡ ਫਲਾਹੀ ਦੀ ਪੰਚਾਇਤ ਨੂੰ 4-4 ਲੱਖ ਰੁਪਏ ਦੇ ਚੈਕ ਦਿੱਤੇ, ਲਹਿਲੀ ਕਲਾਂ ਦੀ ਪੰਚਾਇਤ ਨੂੰ 2 ਲੱਖ ਰੁਪਏ ਦਾ ਚੈਕ, ਪਿੰਡ ਸੀਣਾ ਅਤੇ ਬਸੀ ਦੌਲਤ ਖਾਂ ਦੀਆਂ ਕਲੱਬਾਂ ਨੂੰ 50-50 ਹਜ਼ਾਰ ਰੁਪਏ ਦੇ ਚੈਕ ਸ਼ਾਮਲ ਹਨ। ਇਸ ਮੌਕੇ ਤੇ ਪਿੰਡ ਦੀ ਪੰਚਾਇਤ ਵੱਲੋਂ ਮੁੱਖ ਮਹਿਮਾਨ ਅਤੇ ਆਏ ਹੋਏ ਪਤਵੰਤਿਆਂ ਦਾ ਸਨਮਾਨ ਵੀ ਕੀਤਾ ਗਿਆ।
ਪਿੰਡ ਦੇ ਸਰਪੰਚ ਭੁਪਿੰਦਰ ਸਿੰਘ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਪਿੰਡ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾੲਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਾਜਾ ਸਿੰਘ ਪੱਟੀ, ਦੀਦਾਰ ਸਿੰਘ, ਬਲਕਾਰ ਸਿੰਘ ਸੰਘਾ, ਮੰਗਲ ਸਿੰਘ, ਤਰਲੋਚਨ ਸਿੰਘ ਚੀਮਾ, ਰਵਿੰਦਰ ਸਿੰਘ, ਨਿਰਮਲ ਸਿੰਘ ਭੀਲੋਵਾਲ, ਮਾਸਟਰ ਰਛਪਾਲ ਸਿੰਘ, ਸਤਪਾਲ ਸਿੰਘ, ਮੈਂਬਰ ਬਲਾਕ ਸੰਮਤੀ ਭਗਤ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

No comments:
Post a Comment