ਹੁਸ਼ਿਆਰਪੁਰ, 8 ਮਾਰਚ: ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਨੇ ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ, ਐਨ.ਆਰ.ਆਈ. ਸਭਾ ਦੇ ਪ੍ਰਧਾਨ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀ ਨਾਗਰਿਕ ਜਿਨ੍ਹਾਂ ਦੀ ਉਮਰ 18 ਸਾਲ ਤੋਂ ਉਪਰ ਹੈ, ਉਹ ਆਪਣੀ ਵੋਟ ਫਾਰਮ ਨੰਬਰ 6-ਏ ਭਰ ਕੇ ਬਣਾ ਸਕਦਾ ਹੈ। ਇਹ ਫਾਰਮ ਵੈਬਸਾਈਟ www.ceopunjab.nic.in ਤੇ ਵੀ ਉਪਲਬੱਧ ਹੈ। ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀ ਫਾਰਮ ਨੰਬਰ 6-ਏ ਭਰ ਕੇ ਡਾਕ ਜਾਂ ਮੇਲ ਰਾਹੀਂ ਵੀ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨੂੰ ਭੇਜ ਸਕਦਾ ਹੈ। ਉਨ੍ਹਾਂ ਨੇ ਵੋਟ ਬਣਾਉਣ ਵਾਲੇ ਵੋਟਰ ਨੂੰ ਕਿਹਾ ਕਿ ਉਹ ਫਾਰਮ ਨੰ: 6-ਏ ਸਹੀ ਤਰੀਕੇ ਨਾਲ ਭਰ ਕੇ ਭੇਜਣ ਤਾਂ ਜੋ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨੂੰ ਵੋਟ ਬਣਾਉਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।
ਸ੍ਰੀ ਤਰਨਾਚ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੋਟਰਾਂ ਦੇ ਸ਼ਨਾਖਤੀ ਕਾਰਡ ਅਤੇ ਫੋਟੋ ਵਾਲੀ ਵੋਟਰ ਸੂਚੀ ਵਿੱਚ ਫੋਟੋਆਂ ਦੀ ਪ੍ਰਤੀਸ਼ਤਤਾ ਸਟੇਟ ਐਵਰੇਜ਼ ਨਾਲੋਂ ਘੱਟ ਹੈ। ਉਨ੍ਹਾਂ ਨੇ ਐਨ.ਆਰ.ਆਈ ਸਭਾ ਦੇ ਪ੍ਰਧਾਨ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਫੋਟੋ ਵਾਲੇ ਸ਼ਨਾਖਤੀ ਕਾਰਡਾਂ ਦਾ 100ਫੀਸਦੀ ਟੀਚਾ ਪੂਰਾ ਕਰਨ ਲਈ ਬੀ.ਐਲ.ਓਜ਼ ਨੂੰ ਪੂਰਾ-ਪੂਰਾ ਸਹਿਯੋਗ ਦੇਣ। ਉਨ੍ਹਾਂ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੀ-ਆਪਣੀ ਪਾਰਟੀ ਨਾਲ ਸਬੰਧਤ ਬੂਥ ਲੈਵਲ ਏਜੰਟ (ਬੀ ਐਲ ਏ) ਦੀ ਨਿਯੁਕਤੀ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਬੂਥ ਲੈਵਲ ਏਜੰਟਾਂ ਦੀ ਸੂਚੀ ਤਿਆਰ ਕਰਕੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਅਤੇ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜਣ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬੀ ਐਸ ਧਾਲੀਵਾਲ ਜ਼ਿਲ੍ਰਾ ਟਰਾਂਸਪੋਰਟ ਅਫ਼ਸਰ, ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਜਸਪਾਲ ਸਿੰਘ ਜੱੋਸੀ ਐਸ ਡੀ ਐਮ ਗੜ੍ਹਸੰਕਰ, ਜਸਬੀਰ ਸਿੰਘ ਐਸ ਡੀ ਐਮ ਦਸੂਹਾ, ਅਜਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਐਨ ਆਰ ਆਈ ਸਭਾ ਹੁਸ਼ਿਆਰਪੁਰ, ਹਰੀਸ਼ ਕੁਮਾਰ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

No comments:
Post a Comment