ਹੁਸ਼ਿਆਰਪੁਰ, 17 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਿਕਾਸ ਅਤੇ ਭਲਾਈ ਦਾ ਪਿੰਡ ਪੱਧਰ ਤੇ ਮੁਲਾਂਕਣ ਕਰਨ ਲਈ ਇੱਕ ਵਿਸ਼ੇਸ਼ ਢਾਂਚੇ ਦਾ ਗਠਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਸ੍ਰੀ ਤਰਨਾਚ ਨੇ ਦੱਸਿਆ ਕਿ ਇਸ ਢਾਂਚੇ ਦਾ ਗਠਨ ਜ਼ਿਲ੍ਹਾ ਪੱਧਰ, ਤਹਿਸੀਲ ਪੱਧਰ ਅਤੇ ਪਿੰਡ ਪੱਧਰ ਤੇ ਕੀਤਾ ਜਾਵੇਗਾ ਅਤੇ ਇਸ ਵਿੱਚ ਸ਼ਾਮਲ ਮੈਂਬਰਾਂ ਵੱਲੋਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਅਤੇ ਵਿਕਾਸ ਸਕੀਮਾਂ ਦਾ ਮੁਲਾਂਕਣ ਕਰਕੇ ਰਿਪੋਰਟ ਦਿੱਤੀ ਜਾਵੇਗੀ ਅਤੇ ਇਨ੍ਹਾਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਅਤੇ ਗਰੀਬ ਲੋਕਾਂ ਤੱਕ ਇਨ੍ਹਾਂ ਦਾ ਲਾਭ ਪਹੁੰਚਾਉਣ ਸਬੰਧੀ ਆਪਣੇ ਸੁਝਾਅ ਦਿੱਤੇ ਜਾਣਗੇ। ਇਨ੍ਹਾਂ ਵੱਲੋਂ ਦਿੱਤੇ ਸੁਝਾਅ ਅਤੇ ਰਿਪੋਰਟਾਂ ਦੇ ਆਧਾਰ ਤੇ ਇਨ੍ਹਾਂ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਯੋਗ ਉਪਰਾਲੇ ਕੀਤੇ ਜਾਣਗੇ ਤਾਂ ਜੋ ਗਰੀਬ ਲੋਕ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਇਸ ਮੌਕੇ ਤੇ ਸਰਵਸ੍ਰੀ ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਕਰਨਲ (ਰਿਟਾ:) ਹਰਿੰਦਰਪਾਲ ਸਿੰਘ ਡਿਪਟੀ ਡਾਇਰੈਕਟਰ ਜ਼ਿਲ੍ਹਾ ਸੈਨਿਕ ਭਲਾਈ ਵਿਭਾਗ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਹੁਸ਼ਿਆਰਪੁਰ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

No comments:
Post a Comment