ਹੁਸ਼ਿਆਰਪੁਰ, 14 ਮਾਰਚ: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਮਾਲ ਵਿਭਾਗ, ਜ਼ਿਲ੍ਹਾ ਨਗਰ ਯੋਜਨਾਕਾਰ, ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ, ਨਜਾਇਜ਼ ਕਬਜਿਆਂ ਨੂੰ ਹਟਾਉਣ ਅਤੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਸਬੰਧੀ ਮੀਟਿੰਗਾਂ ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਹੋਈਆਂ। ਜਿਨ੍ਹਾਂ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਜਸਪਾਲ ਸਿੰਘ ਐਸ ਡੀ ਐਮ ਗੜ੍ਹਸ਼ੰਕਰ, ਜਸਬੀਰ ਸਿੰਘ ਐਸ ਡੀ ਐਮ ਦਸੂਹਾ, ਸੁਭਾਸ਼ ਚੰਦਰ ਐਸ ਡੀ ਐਮ ਮੁਕੇਰੀਆਂ, ਭੁਪਿੰਦਰਜੀਤ ਸਿੰਘ ਜ਼ਿਲ੍ਹਾ ਮਾਲ ਅਫ਼ਸਰ, ਮੰਗਲ ਦਾਸ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਯਾਦਵਿੰਦਰ ਸਿੰਘ ਖੇਤੀਬਾੜੀ ਅਫਸਰ, ਸੁਖਵਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰ:) ਅਤੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਅਤੇ ਸਰਕਾਰ ਵੱਲੋਂ ਬਣਾਈਆਂ ਗਈਆਂ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਬੈਂਕਾਂ ਦੀ ਰਿਕਵਰੀ ਦੇ ਮਿਥੇ ਟੀਚਿਆ ਨੂੰ ਸਮੇਂ ਸਿਰ ਪੂਰਾ ਕਰਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਸੜਕਾਂ, ਸਰਕਾਰੀ ਜਮੀਨਾਂ ਅਤੇ ਜਾਇਦਾਦਾਂ ਤੇ ਨਜਾਇਜ਼ ਕਬਜਿਆਂ ਨੂੰ ਹਟਾਉਣ ਅਤੇ ਹੋਰ ਨਜਾਇਜ਼ ਕਬਜੇ ਨਾ ਹੋਣ ਦੇਣ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੁੰ ਕਿਹਾ ਕਿ ਉਹ ਸਕੂਲਾਂ ਵਿੱਚ ਦਿੱਤੇ ਜਾ ਰਹੇ ਮਿਡ ਡੇ ਮੀਲ ਦੇ ਮਿਆਰ, ਰਾਸ਼ਨ ਦੀ ਸਮੇਂ ਸਿਰ ਪਹੁੰਚ, ਸਕੂਲਾਂ ਵਿੱਚ ਬਣੇ ਕਿਚਨ ਸ਼ੈਡਾਂ ਵਿੱਚ ਸਾਫ਼-ਸਫ਼ਾਈ ਅਤੇ ਸਕੂਲਾਂ ਵਿੱਚ ਬਣ ਰਹੀਆਂ ਇਮਾਰਤਾਂ ਦੀ ਉਸਾਰੀ ਦੇ ਮਿਆਰ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜੇ ਕਿਸੇ ਸਕੂਲ ਵਿੱਚ ਰਾਸ਼ਨ ਸਮੇਂ ਸਿਰ ਨਹੀਂ ਪਹੁੰਚਦਾ ਜਾਂ ਰਾਸ਼ਨ ਖਰਾਬ ਆਉਂਦਾ ਹੈ ਤਾਂ ਇਸ ਸਬੰਧੀ ਤੁਰੰਤ ਸਬੰਧਤ ਐਸ ਡੀ ਐਮ ਦੇ ਨੋਟਿਸ ਵਿੱਚ ਲਿਆਉਣ। ਉਨ੍ਹਾਂ ਨੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਹੁਸ਼ਿਆਰਪੁਰ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਸ਼ੋਰ ਪ੍ਰਦੂਸ਼ਨ ਨੂੰ ਕੰਟਰੋਲ ਕਰਨ ਬਾਰੇ ਮਾਨਯੋਗ ਅਦਾਲਤਾਂ ਨੂੰ ਦਿੱਤੇ ਗਏ ਨਿਰਦੇਸ਼ਾਂ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਦੀ ਪੰਜਾਬ ਪਲਾਸਟਿਕ ਕੈਰੀਬੈਗਜ ਕੰਟਰੋਲ ਐਕਟ-2005 ਨੂੰ ਅਸਰਦਾਰ ਢੰਗ ਨਾਲ ਅਮਲ ਵਿੱਚ ਲਿਆਉਣ।
ਵਧੀਕ ਡਿਪਟੀ ਕਮਿਸ਼ਨਰ ਨੇ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਦੱ੍ਯਸਿਆ ਕਿ ਜ਼ਿਲ੍ਹੇ ਅੰਦਰ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ 50 ਰੋਟਾਵੇਟਰ 50 ਪ੍ਰਤੀਸ਼ਤ ਸਬਸਿਡੀ ਤੇ ਦਿੱਤੇ ਗਏ ਹਨ ਅਤੇ 50 ਰੋਟਾਵੇਟਰ ਹੋਰ ਸਬਸਿਡੀ ਤੇ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ੀਰੋ ਟਿਲ ਡਰਿੱਲ, ਸੀਡ ਡਰਿੱਲ ਅਤੇ ਮਲਟੀ ਕਰਾਪ ਪਲਾਂਟਰ ਵੀ 50 ਪ੍ਰਤੀਸ਼ਤ ਸਬਸਿਡੀ ਤੇ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ 15 ਲੇਜ਼ਰ ਲੈਂਡ ਲੈਵਲਰ 50 ਪ੍ਰਤੀਸ਼ਤ ਸਬਸਿਡੀ ( ਵੱਧ ਤੋਂ ਵੱਧ 1. 50 ਲੱਖ ਰੁਪਏ ਸਬਸਿਡੀ) ਤੇ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਤੋਂ ਵੱਧ ਅਤੇ ਮਿਆਰੀ ਝਾੜ ਪ੍ਰਾਪਤ ਕਰਨ ਲਈ ਤਕਨੀਕੀ ਜਾਣਕਾਰੀ ਪ੍ਰਦਾਨ ਕਰਨ ਲਈ 2 ਜ਼ਿਲ੍ਹਾ ਪੱਧਰ, 16 ਬਲਾਕ ਪੱਧਰ ਅਤੇ 89 ਪਿੰਡ ਪੱਧਰ ਦੇ ਕਿਸਾਨ ਸਿਖਲਾਈ ਕੈਂਪ 2010-11 ਦੌਰਾਨ ਲਗਾਏ ਗਏ ਹਨ ਅਤੇ ਕਿਸਾਨਾਂ ਨੂੰ ਜ਼ਿਲ੍ਹੇ ਵਿੱਚ, ਰਾਜ ਵਿੱਚ ਅਤੇ ਰਾਜ ਤੋਂ ਬਾਹਰ ਫ਼ਸਲਾਂ ਦੀ ਨਵੀਂ ਤਕਨੀਕੀ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਟੂਰ ਵੀ ਕਰਵਾਏ ਗਏ ਹਨ।

No comments:
Post a Comment