ਹੁਸ਼ਿਆਰਪੁਰ, 13 ਮਾਰਚ: ਧਾਰਮਿਕ ਅਤੇ ਸਵੈ-ਸੇਵੀ ਸੰਸਥਾਵਾਂ ਚੰਗੇ ਸਮਾਜ ਦੀ ਸਿਰਜਣਾਂ ਵਿੱਚ ਅਹਿਮ ਯੋਗਦਾਨ ਪਾ ਰਹੀਆਂ ਹਨ। ਇਸ ਲਈ ਪੰਜਾਬ ਸਰਕਾਰ ਵੱਲੋਂ ਵੀ ਇਨ੍ਹਾਂ ਸੰਸਥਾਵਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਧਾਰਮਿਕ ਸੰਸਥਾ ਨੌਕਰ ਮਈਆ ਦੇ, ਪ੍ਰਧਾਨ ਅਤੇ ਮੈਂਬਰਾਂ ਨੂੰ 31,000 ਰੁਪਏ ਦਾ ਚੈਕ ਦੇਣ ਮੌਕੇ ਕੀਤਾ। ਸ੍ਰੀ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ, ਡੇਰਿਆ, ਸ਼ਮਸ਼ਾਨਘਾਟਾਂ ਨੂੰ ਜਾਣ ਵਾਲੀਆਂ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ ਅਤੇ ਹਰ ਵਿਧਾਨ ਸਭਾ ਹਲਕੇ ਵਿੱਚ ਇਸ ਸਾਲ 20 ਕਿਲੋਮੀਟਰ ਨਵੀਆਂ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਤੇ 2 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਮੰਡਲ ਪ੍ਰਧਾਨ ਅਸ਼ਵਨੀ ਓਹਰੀ, ਲਵਲੀ ਪਹਿਲਵਾਨ, ਅਨੰਦ ਸ਼ਰਮਾ, ਸਰਵਜੀਤ ਕੌਰ, ਵਿਜੇ ਠਾਕਰ, ਕ੍ਰਿਸ਼ਨ ਕਾਂਤ, ਰਾਹੁਲ ਕਸ਼ਅਪ, ਨਰੇਸ਼ ਕੁਮਾਰ, ਗਗਨਦੀਪ ਹੈਪੀ, ਸੰਨੀ, ਹਨੀ, ਅਮਰਜੀਤ ਰਮਨ ਵੀ ਹਾਜ਼ਰ ਸਨ।

No comments:
Post a Comment