ਹੁਸ਼ਿਆਰਪੁਰ, 25 ਮਾਰਚ: ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਨੈਸ਼ਨਲ ਹਾਈਵੇ ਤੇ ਸੈਂਟਰਲ ਵਰਕਸ ਡਵੀਜ਼ਨ ਵੱਲੋਂ 12 ਸਪੀਡ ਲਿਮਟ ਦੇ ਬੋਰਡ, ਮੁੱਖ ਸੜਕਾਂ ਤੇ ਲੋਕ ਨਿਰਮਾਣ ਵਿਭਾਗ ਵੱਲੋਂ 66 ਅਤੇ ਨਗਰ ਕੌਂਸਲ ਹੁਸ਼ਿਆਰਪੁਰ ਵੱਲੋਂ 8 ਬੋਰਡ ਸਪੀਡ ਲਿਮਟ ਦੇ ਲਗਾਏ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਜ਼ਿਲ੍ਹਾ ਟਰਾਂਸਪੋਰਟ ਅਫਸ਼ਰ ਬੀ ਐਸ ਧਾਲੀਵਾਲ, ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਮਨਜੀਤ ਸਿੰਘ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਟੀ ਆਰ ਕਤਨੋਰੀਆ, ਸੈਂਟਰਲ ਵਰਕਸ ਡਵੀਜ਼ਨ ਦੇ ਐਕਸੀਅਨ ਐਸ ਪੀ ਸਿੰਘ, ਡੀ ਐਸ ਪੀ (ਡੀ) ਅਮਰੀਕ ਸਿੰਘ ਧਾਮੀ, ਕਾਰਜਸਾਧਕ ਅਫ਼ਸਰ ਨਗਰ ਕੌਂਸਲ ਸੁਰਿੰਦਰ ਕੁਮਾਰ, ਮਿਉਂਸਪਲ ਇੰਜੀਨੀਅਰ ਪਵਨ ਸ਼ਰਮਾ, ਜਨਰਲ ਮੈਨੇਜਰ ਪੰਜਾਬ ਰੋਡਵੇਜ ਹਰਜਿੰਦਰ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਇਸ ਮੌਕੇ ਤੇ ਹਾਜ਼ਰ ਸਨ।
ਸ੍ਰੀ ਤਰਨਾਚ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱਚ ਟਰੈਫਿਕ ਦੀ ਆਵਾਜਾਈ ਨੂੰ ਨਿਰਵਿਘਨ ਚਾਲੂ ਰੱਖਣ ਲਈ ਟਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਚੌਕਾਂ ਵਿੱਚ ਲੱਗੀਆਂ ਟਰੈਫਿਕ ਲਾਈਟਾਂ ਨੂੰ ਚਾਲੂ ਹਾਲਤ ਵਿੱਚ ਕੀਤਾ ਜਾਵੇ। ਸ੍ਰੀ ਤਰਨਾਚ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਮਾਲ ਰੋਡ ਤੇ ਟਰੈਫਿਕ ਸਬੰਧੀ ਲੱਗੀਆਂ ਰੋਕਾਂ (ਗਾਡਰਾਂ) ਦੇ ਨਾਲ ਚਿਤਾਵਨੀ ਬੋਰਡ ਲਗਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਹੀਰਾ ਕਲੋਨੀ ਦੀ ਮੁੱਖ ਸੜਕ ਤੋਂ ਜਾਣ ਵਾਲੀਆਂ ਬੱਸਾਂ ਅਤੇ ਟਰੱਕਾਂ ਨੂੰ ਰੋਕਣ ਸਬੰਧੀ ਢੁਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਤੇ ਨਜਾਇਜ਼ ਕਬਜੇ ਹਟਾਉਣ ਲਈ ਸਬੰਧਤ ਐਸ ਡੀ ਐਮ, ਕਾਰਜਸਾਧਕ ਅਫ਼ਸਰ ਅਤੇ ਪੁਲਿਸ ਵਿਭਾਗ ਸਾਂਝੇ ਤੌਰ ਤੇ ਕਾਰਵਾਈ ਕਰਨ ਤਾਂ ਜੋ ਸ਼ਹਿਰ ਵਿੱਚ ਆਵਾਜਾਈ ਨਿਰਵਿਘਨ ਚਲਦੀ ਰਹੇ। ਸ੍ਰੀ ਤਰਨਾਚ ਨੇ ਆਮ ਲੋਕਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਵਿੱਚੋਂ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਨਜਾਇਜ਼ ਕਬਜਿਆਂ ਨੂੰ ਹਟਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ।

No comments:
Post a Comment