ਹੁਸ਼ਿਆਰਪੁਰ, 12 ਮਾਰਚ: ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾਨ, ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵੱਲੋਂ ਲਾਈਨ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਮਨਰੇਗਾ ਸਕੀਮ ਅਧੀਨ ਕੰਮ ਕਰ ਰਹੇ ਸਟਾਫ਼ ਦੀ ਇੱਕ ਦਿਨ ਦੀ ਵਰਕਸ਼ਾਪ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਦੀ ਪ੍ਰਧਾਨਗੀ ਹੇਠ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਤੇ ਸ੍ਰੀ ਤਰਨਾਚ ਨੇ ਵਰਕਸ਼ਾਪ ਦਾ ਉਦਘਾਟਨ ਕਰਨ ਉਪਰੰਤ ਬੋਲਦਿਆਂ ਕਿਹਾ ਕਿ ਮਗਸੀਪਾ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵੱਲੋਂ ਇਹੋ ਜਿਹੀਆਂ ਵਰਕਸ਼ਾਪਾਂ ਲਗਾ ਕੇ ਮਨਰੇਗਾ ਸਬੰਧੀ ਜਿਹੜੀ ਜਾਣਕਾਰੀ ਦਿੱਤੀ ਜਾ ਰਹੀ ਹੈ, ਉਹ ਬਹੁਤ ਹੀ ਸ਼ਲਾਘਾਯੋਗ ਅਤੇ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਵਾਲੀ ਹੈ। ਉਨ੍ਹਾਂ ਅੱਜ ਦੀ ਵਰਕਸ਼ਾਪ ਵਿੱਚ ਹਾਜਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਕੰਮਾਂ ਵਿੱਚ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲਾਈਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੁੰ ਪ੍ਰੇਰਨਾ ਦਿੱਤੀ ਕਿ ਉਹ ਇਸ ਸਕੀਮ ਵੱਲ ਪੂਰੀ ਪਾਰਦਰਸ਼ਤਾ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਮੈਂ ਦਿਲੋਂ ਚਾਹੁੰਦਾ ਹੈ ਕਿ ਹਰ ਪਿੰਡ ਵਿੱਚ ਮਨਰੇਗਾ ਸਕੀਮ ਕਾਮਯਾਬੀ ਨਾਲ ਚੱਲਣੀ ਚਾਹੀਦੀ ਹੈ। ਇਸ ਸਬੰਧੀ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਯੋਗ ਉਪਰਾਲੇ ਕਰਨੇ ਚਾਹੀਦੇ ਹਨ। ਸ੍ਰੀ ਤਰਨਾਚ ਨੇ ਮਨਰੇਗਾ ਸਕੀਮ ਦੀ ਸਟੈਂਡਿੰਗ ਕਮੇਟੀ ਬਣਾਉਣ ਸਬੰਧੀ ਵੀ ਆਪਣਾ ਸੁਝਾਓ ਰੱਖਿਆ ਅਤੇ ਕਿਹਾ ਕਿ ਰਿਟਾਇਰ ਹੋ ਚੁੱਕੇ ਕਰਮਚਾਰੀਆਂ ਦਾ ਰੋਲ ਇਸ ਵਿੱਚ ਬਹੁਤ ਜ਼ਰੂਰੀ ਹੈ ਤਾਂ ਜੋ ਬਾਕੀ ਦੇ ਲੋਕਾਂ ਨੂੰ ਇਨ੍ਹਾਂ ਤੋਂ ਫੀਡ ਬੈਕ ਮਿਲ ਸਕੇ। ਉਨ੍ਹਾਂ ਹੋਰ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ 1362 ਪਿੰਡਾਂ ਵਿਚ ਮਨਰੇਗਾ ਸਕੀਮ ਅਧੀਨ ਗਰਾਂਟ ਪਹੁੰਚਣੀ ਚਾਹੀਦੀ ਹੈ ਅਤੇ ਇਸ ਸਕੀਮ ਵਿੱਚ ਰਾਜਨੀਤੀ ਤੋਂ ਉਪਰ ਉਠ ਕੇ ਕੰਮ ਕਰਨ ਦੀ ਲੋੜ ਹੈ। ਅੱਜ ਦੀ ਵਰਕਸ਼ਾਪ ਵਿੱਚ ਨਹਿਰੂ ਯੂਵਾ ਕਲੱਬ ਦੇ ਬੱਚਿਆਂ ਵੱਲੋਂ ਇਸ ਸਕੀਮ ਵਿੱਚ ਆਉਂਦੀਆਂ ਮੁਸ਼ਕਲਾਂ ਸਬੰਧੀ ਉਨ੍ਹਾਂ ਤੋਂ ਸਵਾਲ ਵੀ ਪੁੱਛੇ, ਜਿਨ੍ਹਾਂ ਦਾ ਜਵਾਬ ਉਨ੍ਹਾਂ ਨੇ ਬੜੇ ਰੌਚਕ ਢੰਗ ਨਾਲ ਦਿੱਤਾ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰੀ ਤਰਨਾਚ ਨੇ ਜਪਾਨ ਵਿੱਚ ਆਏ ਭੂਚਾਲ ਅਤੇ ਸੁਨਾਮੀ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਸ ਮੌਕੇ ਤੇ ਸਾਰੇ ਹਾਊਸ ਵੱਲੋਂ 2 ਮਿੰਟ ਦਾ ਮੌਨ ਧਾਰ ਕੇ ਸ਼ੌਕ ਦਾ ਪ੍ਰਗਟਾਵਾ ਕੀਤਾ।
ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਰਿਟਾ:) ਸ੍ਰੀ ਗੁਰਦੀਪ ਸਿੰਘ ਰਿਸੋਰਸ ਪਰਸਨ ਵੱਲੋਂ ਮਨਰੇਗਾ ਸਕੀਮ ਦਾ ਉਦੇਸ਼, ਰਜਿਸਟਰੇਸ਼ਨ, ਜਾਬ ਕਾਰਡ, ਕੰਮਾਂ ਦਾ ਵੇਰਵਾ ਅਤੇ ਗਰਾਮ ਸਭਾ ਦੇ ਪੰਚਾਇਤ ਪੱਧਰ ਤੇ ਸਲਾਨਾ ਯੋਜਨਾਵਾਂ, ਮਨਰੇਗਾ ਸਕੀਮ ਅਧੀਨ ਖਰਚ ਹੋਣ ਵਾਲੇ ਫੰਡਾਂ ਸਬੰਧੀ ਜਾਣਕਾਰੀ ਵਿਸਥਾਰਪੂਰਵਕ ਦਿੱਤੀ ਗਈ ਅਤੇ ਵਰਕਸ਼ਾਪ ਵਿੱਚ ਹਿੱਸਾ ਲੈਣ ਲਈ ਆਏ ਅਧਿਕਾਰੀਆਂ / ਕਰਮਚਾਰੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਜਾਇੰਟ ਡਾਇਰੈਕਟਰ (ਰਿਟਾ:) ਪੰਚਾਇਤੀ ਰਾਜ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਲੰਮੇ ਰਿਸੋਰਸ ਪਰਸਨ ਵੱਲੋਂ ਮਨਰੇਗਾ ਸਕੀਮ ਸਬੰਧੀ ਵਿਸਤ੍ਰਿਤ ਜਾਣਕਾਰੀ, ਗਰਾਮ ਸਭਾਵਾਂ ਅਤੇ ਪੰਚਾਇਤੀ ਰਾਜ ਸਭਾਵਾਂ ਵੱਲੋਂ ਇੱਕ ਮੁੱਠ ਯੋਜਨਾਬੰਦੀ ਅਤੇ ਦਿਹਾਤੀ ਵਿਕਾਸ ਕੰਮਾਂ ਨੂੰ ਕਰਨ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਦੇ ਨਾਲ-ਨਾਲ ਲਾਈਨ ਵਿਭਾਗ ਦੇ ਮਨਰੇਗਾ ਸਕੀਮ ਅਧੀਨ ਭਾਗੀਦਾਰੀ ਸਬੰਧੀ ਵਿਸਥਾਰਪੂਵਰਕ ਜਾਣਕਾਰੀ ਦਿੱਤੀ ਗਈ। ਅੱਜ ਦੀ ਇਸ ਵਰਕਸ਼ਾਪ ਵਿੱਚ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ ਨੇ ਹਿੱਸਾ ਲਿਆ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਮਿੰਦਰ ਸਿੰਘ ਨੇ ਮਨਰੇਗਾ ਸਕੀਮ ਸਬੰਧੀ ਵਿਸਥਾਰਪੂਰਵਕ ਆਪਣੇ ਵਿਚਾਰ ਪੇਸ਼ ਕੀਤੇ। ਏ ਡੀ ਸੀ (ਡੀ) ਦਫ਼ਤਰ ਹੁਸ਼ਿਆਰਪੁਰ ਦੇ ਏ.ਪੀ.ਓ. ਸ੍ਰੀ ਬੀ ਕੇ ਸ਼ਰਮਾ, ਖੇਤੀਬਾੜੀ ਵਿਭਾਗ ਤੋਂ ਡਾ ਸੀ ਐਲ ਵਸ਼ਿਸ਼ਟ, ਐਕਸੀਅਨ ਪੰਚਾਇਤੀ ਰਾਜ ਆਰ ਕੇ ਵਰਮਾ ਨੇ ਇਸ ਵਰਕਸ਼ਾਪ ਵਿੱਚ ਭਾਗ ਲਿਆ ਅਤੇ ਆਪਣੇ-ਆਪਣੇ ਸੁਝਾਓ ਮਨਰੇਗਾ ਸਕੀਮ ਸਬੰਧੀ ਰੱਖੇ।
ਵਰਕਸ਼ਾਪ ਦੇ ਅੰਤ ਵਿੱਚ ਜ਼ਿਲ੍ਹਾ ਪ੍ਰੋਗਰਾਮ ਕੋਆਡੀਨੇਟਰ ਮਗਸੀਪਾ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਸ੍ਰੀ ਸੁਰਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਦਾ ਵਰਕਸ਼ਾਪ ਵਿੱਚ ਸ਼ਿਰਕਤ ਕਰਨ ਤੇ ਧੰਨਵਾਦ ਕੀਤਾ ਅਤੇ ਵਰਕਸ਼ਾਪ ਵਿੱਚ ਹਾਜ਼ਰ ਹੋਏ ਅਧਿਕਾਰੀਆਂ / ਕਰਮਚਾਰੀਆਂ ਨੂੰ ਰਿਸੋਰਸ ਪਰਸਨ ਵੱਲੋਂ ਦਿੱਤੀ ਜਾਣਕਾਰੀ ਦਾ ਵੱਧ ਤੋਂ ਵੱਧ ਲਾਭ ਉਠਾਉਂਦੇ ਹੋਏ ਮਨਰੇਗਾ ਸਕੀਮ ਤਹਿਤ ਕੀਤੇ ਜਾਣ ਵਾਲੇ ਕੰਮਾਂ ਨੂੰ ਹੋਰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕਰਨ ਲਈ ਪ੍ਰੇਰਿਆ।

No comments:
Post a Comment