ਹੁਸ਼ਿਆਰਪੁਰ, 27 ਮਾਰਚ: ਅਕਾਲੀ-ਭਾਜਪਾ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਨੂੰ ਜਾਣ ਵਾਲੀਆਂ ਲਿੰਕ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਅੱਜ ਪਿੰਡ ਕੋਟਲਾ ਗੋਂਸਪੁਰ ਵਿਖੇ 1.57 ਲੱਖ ਰੁਪਏ ਦੀ ਲਾਗਤ ਨਾਲ ਕੋਟਲਾ ਗੋਂਸਪੁਰ ਸੜਕ ਤੋਂ ਸਤਿਆਸਾਈਂ ਰੂਰਲ ਹੈਲਥ ਸੈਂਟਰ ਤੱਕ ਬਣੀ ਨਵੀਂ ਲਿੰਕ ਸੜਕ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ ।
ਸ੍ਰੀ ਸੂਦ ਨੇ ਦੱਸਿਆ ਕਿ ਇਹ ਰੂਰਲ ਹੈਲਥ ਸੈਂਟਰ ਸਤਿਆਸਾਈਂ ਸੇਵਾ ਸੰਗਠਨ ਵੱਲੋਂ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਲੋਕਾਂ ਨੂੰ ਮੁਫ਼ਤ ਇਲਾਜ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਇਸ ਡਿਸਪੈਂਸਰੀ ਦੇ ਨਜ਼ਦੀਕ ਸਤਿਆਸਾਈਂ ਮੰਦਰ ਹੋਣ ਕਾਰਨ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਇਲਾਜ ਕਰਾਉਣ ਲਈ ਲੋਕ ਇਥੇ ਆਉਂਦੇ ਹਨ। ਸ਼ਰਧਾਲੂਆਂ ਅਤੇ ਡਿਸਪੈਂਸਰੀ ਵਿੱਚ ਆਉਣ ਵਾਲੇ ਮਰੀਜਾਂ ਨੂੰ ਕੱਚੇ ਰਸਤੇ ਰਾਹੀਂ ਆਉਣਾ ਪੈਂਦਾ ਸੀ। ਸਤਿਆਸਾਈਂ ਸੇਵਾ ਸੰਗਠਨ ਵੱਲੋਂ ਇਸ ਸੜਕ ਨੂੰ ਪੱਕਾ ਬਣਾਉਣ ਲਈ ਬੇਨਤੀ ਕੀਤੀ ਗਈ ਸੀ। ਇਸ ਲਈ ਇਨ੍ਹਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ, ਲਿੰਕ ਸੜਕ ਦਾ ਨਿਰਮਾਣ ਕੀਤਾ ਗਿਆ ਹੈ।
ਸ੍ਰੀ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬਿਨਾਂ ਭੇਦ-ਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪਿੰਡ ਆਦਮਵਾਲ ਤੋਂ ਕੋਟਲਾ ਗੋਂਸਪੁਰ ਚੋਅ ਤੱਕ ਗੰਦੇ ਪਾਣੀ ਦੀ ਨਿਕਾਸੀ ਲਈ 30 ਲੱਖ ਰੁਪਏ ਦੀ ਲਾਗਤ ਨਾਲ ਅੰਡਰ ਗਰਾਉਂਡ ਪਾਈਪਾਂ ਪਾਈਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਸਾਰੇ ਪਿੰਡਾਂ ਵਿੱਚ ਗੰਦੇ ਪਾਣੀ ਦੇ ਨਿਕਾਸ ਲਈ ਸੀਵਰੇਜ਼ ਸਿਸਟਮ ਪਾਇਆ ਜਾ ਰਿਹਾ ਹੈ ਅਤੇ ਸਟਰੀਟ ਲਾਈਟਾਂ ਵੀ ਲਗਾਈਆਂ ਜਾ ਰਹੀਆਂ ਹਨ।
ਇਸ ਮੌਕੇ ਤੇ ਸਤਿਆਸਾਈਂ ਸੇਵਾ ਮੰਡਲ ਦੇ ਸਟੇਟ ਪ੍ਰਧਾਨ ਸ੍ਰੀ ਬੀ ਕੇ ਕਪੂਰ, ਜ਼ਿਲ੍ਹਾ ਪ੍ਰਧਾਨ ਹਰੀਸ਼ ਬਰੂਟਾ, ਰਾਮੇਸ਼ ਜਾਲਮ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਆਰ.ਐਸ.ਬੈਂਸ, ਐਸ ਡੀ ਓ ਹਰਜਿੰਦਰ ਸਿੰਘ, ਐਸ ਡੀ ਓ ਰਜਿੰਦਰ ਕੁਮਾਰ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਜ਼ਿਲ੍ਹਾ ਜਨਰਲ ਸਕੱਤਰ ਭਾਜਪਾ ਕਮਲਜੀਤ ਸੇਤੀਆ, ਵਿਜੇ ਸੂਦ, ਯਸ਼ਪਾਲ ਸ਼ਰਮਾ, ਡਾ. ਇੰਦਰਜੀਤ ਸ਼ਰਮਾ, ਆਨੰਦਬੀਰ ਸਿੰਘ, ਰਾਮੇਸ਼ ਜ਼ਾਲਮ, ਵਿਨੋਦ ਪਰਮਾਰ, ਅਨਿਲ ਸ਼ੋਰੀ, ਭਾਰਤ ਭੂਸ਼ਨ ਸੂਦ, ਡਾ. ਸੁਸ਼ੀਲ, ਜੀ ਕੇ ਅਗਨੀਹੋਤਰੀ, ਰਵਿੰਦਰ ਸ਼ਰਮਾ, ਸਟੇਟ ਮਹਿਲਾ ਪ੍ਰਧਾਨ ਊਸ਼ਾ ਮੈਨਨ, ਡਾ. ਕੇ ਡੀ ਸ਼ਰਮਾ, ਪ੍ਰਵੀਨ ਕੁਮਾਰ, ਸਤੀਸ਼ ਮਹਿਤਾ, ਵਿਕਾਸ ਕਪੂਰ, ਪ੍ਰਮੋਦ ਸੂਦ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

No comments:
Post a Comment