ਹੁਸ਼ਿਆਰਪੁਰ, 26 ਮਾਰਚ: ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਪਿੰਡ ਸਿੰਘਪੁਰ ਦੇ ਯੰਗ ਸਟਾਰ ਸਪੋਰਟਸ ਕਲੱਬ ਨੂੰ ਖੇਡਾਂ ਦਾ ਸਮਾਨ ਖਰੀਦ ਕਰਨ ਲਈ 30,000/- ਰੁਪਏ ਦਾ ਚੈਕ ਦਿੱਤਾ। ਇਸ ਮੌਕੇ ਤੇ ਸ੍ਰੀ ਸੂਦ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਬਣਾਈਆਂ ਗਈਆਂ ਸਪੋਰਟਸ ਕਲੱਬਾਂ ਨੂੰ ਵਿਸ਼ੇਸ਼ ਗਰਾਂਟਾਂ ਦੇ ਰਹੀ ਹੈ ਤਾਂ ਜੋ ਉਹ ਖੇਡਾਂ ਦਾ ਸਮਾਨ ਖਰੀਦ ਕੇ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਪਿੰਡਾਂ ਵਿੱਚ ਨੌਜਵਾਨਾਂ ਦੀ ਸਿਹਤ ਸੰਭਾਲ ਲਈ ਜਿੰਮ ਖੋਲ੍ਹੇ ਜਾ ਰਹੇ ਹਨ ਅਤੇ ਬਲਾਕ ਪੱਧਰ ਤੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਵਰਗ ਆਪਣਾ ਖਾਲੀ ਸਮਾਂ ਖੇਡਾਂ ਵਿੱਚ ਲਗਾ ਸਕਣ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਮੀਤ ਪ੍ਰਧਾਨ ਭਾਜਪਾ ਆਨੰਦਵੀਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਭਾਜਪਾ ਕਮਲਜੀਤ ਸੇਤੀਆ, ਰਮੇਸ਼ ਜ਼ਾਲਮ, ਡਾ. ਇੰਦਰਜੀਤ ਸ਼ਰਮਾ, ਪ੍ਰਧਾਨ ਯੰਗ ਸਟਾਰ ਸਪੋਰਟਸ ਕਲੱਬ ਸਤਵਿੰਦਰ ਸਿੰਘ, ਉਪਿੰਦਰ ਸਿੰਘ, ਅਮਨਦੀਪ ਸਿੰਘ, ਅਮਰਜੀਤ ਸਿਘ, ਗੁਰਦੀਪ ਸਿੰਘ, ਵਿਕਰਮ ਸਿੰਘ, ਸੁਖਵਿੰਦਰ ਸਿੰਘ, ਪੰਚ ਸੀਤਲ ਕੁਮਾਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

No comments:
Post a Comment