ਹੁਸ਼ਿਆਰਪੁਰ, 14 ਮਾਰਚ: ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਰੰਟੀ ਯੋਜਨਾ ਨੂੰ ਪਿੰਡਾਂ ਵਿੱਚ ਸੁਚੱਜੇ ਢੰਗ ਨਾਲ ਚਲਾਉਣ ਅਤੇ ਪਿੰਡਾਂ ਦੇ ਆਮ ਲੋਕਾਂ ਨੂੰ ਇਸ ਯੋਜਨਾ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹਾ ਪੱਧਰ ਦੀ ਵਰਕਸ਼ਾਪ ਜ਼ਿਲ੍ਹਾ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਆਯੋਜਿਤ ਕੀਤੀ ਗਈ ਜਿਸ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਮਿੰਦਰ ਸਿੰਘ ਨੇ ਕੀਤਾ।
ਇਸ ਮੌਕੇ ਤੇ ਉਨ੍ਹਾਂ ਨੇ ਵਰਕਸ਼ਾਪ ਵਿੱਚ ਹਾਜ਼ਰ ਸਰਪੰਚਾਂ-ਪੰਚਾਂ ਅਤੇ ਨਹਿਰੂ ਯੁਵਾ ਕੇਂਦਰ ਦੇ ਮੈਂਬਰਾਂ, ਸਪੋਰਟਸ ਕਲੱਬਾਂ ਦੇ ਮੈਂਬਰਾਂ ਨੂੰ ਮਨਰੇਗਾ ਸਕੀਮ ਅਤੇ ਇਸ ਸਕੀਮ ਨਾਲ ਪਿੰਡਾਂ ਵਿੱਚ ਹੋ ਰਹੇ ਵਿਕਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਸਮਾਗਮ ਵਿੱਚ ਸਾਬਕਾ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰ: ਗੁਰਦੀਪ ਸਿੰਘ ਨੇ ਰਿਸੋਰਸ ਪਰਸਨ ਵਜੋਂ ਮਨਰੇਗਾ ਸਕੀਮ ਨੂੰ ਕਾਰਗਰ ਢੰਗ ਨਾਲ ਚਾਲੂ ਕਰਨ ਅਤੇ ਪਿੰਡਾਂ ਵਿੱਚ ਕਰਵਾਏ ਗਏ ਕੰਮਾਂ ਦਾ ਸੋਸ਼ਲ ਆਡਿਟ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਹਾਇਕ ਪ੍ਰੋਜੈਕਟ ਅਫ਼ਸਰ (ਐਮ) ਭੂਸ਼ਨ ਕੁਮਾਰ ਸ਼ਰਮਾ ਵੱਲੋਂ ਮਨਰੇਗਾ ਸਕੀਮ ਅਧੀਨ ਕੰਮ ਕਰ ਰਹੇ ਮਜ਼ਦੂਰਾਂ ਦਾ ਜੀਵਨ ਬੀਮਾ ਕਰਾਉਣ ਸਬੰਧੀ ਅਤੇ ਸੈਲਫ ਹੈਲਪ ਗਰੁੱਪਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਲੋਕ ਪਾਲ (ਮਨਰੇਗਾ) ਦੇਸ਼ਵੀਰ ਸ਼ਰਮਾ ਨੇ ਹਾਜ਼ਰ ਮੈਂਬਰਾਂ ਨੂੰ ਜਾਬ ਕਾਰਡ ਬਣਾਉਣ ਅਤੇ ਜਾਬ ਕਾਰਡ ਹੋਲਡਰਾਂ ਦੇ ਹੱਕਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਜ਼ਿਲ੍ਹਾ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਸ੍ਰ: ਜਗਜੀਤ ਸਿੰਘ ਮਾਨ ਵੱਲੋਂ ਹਾਜ਼ਰ ਸਾਰੇ ਅਫ਼ਸਰਾਂ, ਸਰਪੰਚਾਂ-ਪੰਚਾਂ ਅਤੇ ਕਲੱਬਾਂ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਮਨਰੇਗਾ ਸਕੀਮ ਨੂੰ ਪਿੰਡਾਂ ਵਿੱਚ ਘਰ-ਘਰ ਜਾ ਕੇ ਪਿੰਡ ਵਾਸੀਆਂ ਨੂੰ ਜਾਣਕਾਰੀ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਸ੍ਰ: ਕਰਮਜੀਤ ਸਿੰਘ ਗਰੇਵਾਲ ਵੀ ਹਾਜ਼ਰ ਸਨ।

No comments:
Post a Comment