ਹੁਸ਼ਿਆਰਪੁਰ, 26 ਮਾਰਚ: ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਦੀ ਦੇਖ-ਰੇਖ ਹੇਠਾਂ ਮਾਸਿਕ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ ਹੈ। ਇਹ ਲੋਕ ਅਦਾਲਤ ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਖੇ ਲਗਾਈ ਗਈ।
ਇਸ ਮਾਸਿਕ ਲੋਕ ਅਦਾਲਤ ਲਈ ਹੁਸ਼ਿਆਰਪੁਰ ਵਿਖੇ 09 ਬੈਂਚ, ਦਸੂਹਾ, ਮੁਕੇਰੀਆਂ ਅਤੇ ਗੜ੍ਹਸੰਕਰ ਵਿਖੇ 1-1 ਬੈਂਚ ਬਣਾਇਆ ਗਿਆ। ਇਨ੍ਹਾਂ ਬੈਚਾਂ ਵਿੱਚ ਸੋਸ਼ਲ ਵਰਕਰਾਂ ਅਤੇ ਵਕੀਲਾਂ ਨੂੰ ਖਾਸ ਤੌਰ ਤੇ ਸ਼ਾਮਲ ਕੀਤਾ ਗਿਆ ਤਾਂ ਜੋ ਕੇਸਾਂ ਦਾ ਨਿਪਟਾਰਾ ਵਿਚੋਲਗੀ ਅਤੇ ਰਜਾਮੰਦੀ ਨਾਲ ਕੀਤਾ ਜਾ ਸਕੇ। ਸ੍ਰੀ ਕੁਲਦੀਪ ਸਿੰਘ ਪ੍ਰਧਾਨ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਨੇ ਬਾਰ ਮੈਂਬਰਾਂ ਰਾਹੀਂ ਇਸ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ।
ਅੱਜ ਦੀ ਇਸ ਮਾਸਿਕ ਲੋਕ ਅਦਾਲਤ ਵਿੱਚ ਹਿੰਦੂ ਮੈਰਿਜ ਐਕਟ ਕੇਸ, ਦੀਵਾਨੀ ਦਾਅਵੇ, ਅਪੀਲਾਂ, ਸਮਝੌਤਾਯੋਗ ਫੌਜਦਾਰੀ ਕੇਸ, ਰੈਂਟ ਦੇ ਕੇਸ ਅਤੇ ਹੋਰ ਅਦਾਲਤੀ ਕੇਸਾਂ ਨੂੰ ਆਪਸੀ ਰੰਜਾਮੰਦੀ ਰਾਹੀਂ ਹੱਲ ਕਰਨ ਲਈ ਸੁਣਿਆ ਗਿਆ। ਇਸ ਲੋਕ ਅਦਾਲਤ ਵਿੱਚ ਕੁਲ 325 ਕੇਸਾਂ ਨੂੰ ਹੱਲ ਕਰਨ ਲਈ ਸੁਣਿਆ ਗਿਆ ਜਿਸ ਵਿੱਚੋਂ 193 ਕੇਸਾਂ ਦਾ ਨਿਪਟਾਰਾ ਰੰਜਾਮੰਦੀ ਰਾਹੀਂ ਕੀਤਾ ਗਿਆ। ਇਨ੍ਹਾਂ ਕੇਸਾਂ ਰਾਹੀਂ ਧਿਰਾਂ ਨੂੰ 12200785/- ਰੁਪਏ ਬਤੌਰ ਕਲੇਮ / ਅਵਾਰਡ ਦਿਵਾਏ ਗਏ।
ਮਾਨਯੋਗ ਜ਼ਿਲ੍ਰਾ ਤੇ ਸੈਸ਼ਨ ਜੱਜ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 154ਵੀਂ ਲੋਕ ਅਦਾਲਤ ਲਗਾਈ ਗਈ ਅਤੇ ਹੁਣ ਤੱਕ 44463 ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕੀਤਾ ਜਾ ਚੁੱਕਾ ਹੈ ਜਿਸ ਰਾਹੀਂ ਕੁਲ ਰਕਮ 1054512550/- ਰੁਪਏ ਬਤੌਰ ਕਲੇਮ / ਅਵਾਰਡ ਧਿਰਾਂ ਨੂੰ ਦਵਾਏ ਜਾ ਚੁੱਕੇ ਹਨ । ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 3028 ਲੋਕਾਂ ਨੂੰ ਮੁਫ਼ਤ ਕਾਨੁੰਨੀ ਸਹਾਇਤਾ ਦਿੱਤੀ ਜਾ ਚੁੱਕੀ ਹੈ ਅਤੇ ਕਰੀਬ 232 ਕਾਨੂੰਨੀ ਸਾਖਰਤਾ ਕੈਂਪਾਂ ਅਤੇ ਸੈਮੀਨਾਰਾਂ ਦਾ ਆਯੋਜਨ ਕੀਤਾ ਜਾ ਚੁੱਕਾ ਹੈ।
ਸ੍ਰੀਮਤੀ ਪ੍ਰੀਤੀ ਸਾਹਨੀ ਸਿਵਲ ਜੱਜ (ਸੀਨੀਅਰ ਡਵੀਜ਼ਨ)-ਸਹਿਤ ਸਕੱਤਰ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੇ ਇਸ ਮੌਕੇ ਕਿਹਾ ਕਿ ਲੋਕ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣ ਕਿਉਂਕਿ ਇਸ ਨਾਲ ਪੈਸੇ ਅਤੇ ਸਮੇਂ ਦੋਹਾਂ ਦੀ ਬੱਚਤ ਹੁੰਦੀ ਹੈ। ਇਸ ਦੇ ਫੈਸਲੇ ਖਿਲਾਫ਼ ਕੋਈ ਅਪੀਲ ਨਹੀਂ ਹੁੰਦੀ ਤੇ ਇਸ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ। ਇਸ ਵਿੱਚ ਫੈਸਲੇ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਹੁੰਦੇ ਹਨ ਤੇ ਇਸ ਨਾਲ ਆਪਸੀ ਪਿਆਰ ਵੱਧਦਾ ਅਤੇ ਦੁਸ਼ਮਣੀ ਘੱਟਦੀ ਹੈ। ਉਨ੍ਹਾ ਇਹ ਵੀ ਕਿਹਾ ਕਿ ਲੋਕ ਆਪਣੇ ਕੇਸਾਂ ਨੂੰ ਲੋਕ ਅਦਾਲਤ ਵਿੱਚ ਲਗਵਾਉਣ ਲਈ ਉਨ੍ਹਾਂ ਪਾਸ ਜਾਂ ਵਧੀਕ ਸਿਵਲ ਜੱਜ (ਸ.ਡ.)-ਸਹਿਤ-ਸਕੱਤਰ ਉਪ ਮੰਡਲ ਕਾਨੂੰਨੀ ਸੇਵਾਵਾਂ ਕਮੇਟੀ ਜਾਂ ਸਹਾਇਕ ਜ਼ਿਲ੍ਹਾ ਅਟਾਰਨੀ (ਕ.ਸ.) ਹੁਸ਼ਿਆਰਪੁਰ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਤੇ ਬੈਨਰ ਲਗਾ ਕੇ ਅਤੇ ਪ੍ਰਚਾਰ ਸਮੱਗਰੀ ਵੰਡ ਕੇ ਪ੍ਰਚਾਰ ਕੀਤਾ ਗਿਆ।

No comments:
Post a Comment