ਹੁਸ਼ਿਆਰਪੁਰ, 8 ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਬੀਤੇ ਦਿਨ ਬਾਅਦ ਦੁਪਹਿਰ ਪ੍ਰਾਇਮਰੀ ਹੈਲਥ ਸੈਂਟਰ ਮਾਹਿਲਪੁਰ ਅਤੇ ਚੱਬੇਵਾਲ ਵਿਖੇ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਤੇ ਉਨ੍ਹਾਂ ਨੇ ਹੈਲਥ ਸੈਂਟਰਾਂ ਦੇ ਹਾਜ਼ਰੀ ਰਜਿਸਟਰ ਚੈਕ ਕੀਤੇ ਅਤੇ ਹੈਲਥ ਸੈਂਟਰਾਂ ਵਿੱਚ ਆਏ ਮਰੀਜਾਂ ਦਾ ਹਾਲ-ਚਾਲ ਪੁੱਛਦੇ ਹੋਏ, ਉਨ੍ਹਾਂ ਨੂੰ ਹਸਪਤਾਲ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਪੁਛਿਆ ਜਿਸ ਤੇ ਉਨ੍ਹਾਂ ਨੇ ਤਸੱਲੀ ਦਾ ਪ੍ਰਗਟਾਵਾ ਕੀਤਾ। ਡਿਪਟੀ ਕਮਿਸ਼ਨਰ ਨੇ ਪ੍ਰਾਇਮਰੀ ਹੈਲਥ ਸੈਂਟਰਾਂ ਦੇ ਡਾਕਟਰਾਂ ਨੂੰ ਕਿਹਾ ਕਿ ਉਨ੍ਹਾਂ ਦੇ ਸੈਂਟਰ ਵਿੱਚ ਆਉਣ ਵਾਲੇ ਮਰੀਜਾਂ ਦਾ ਚੰਗੀ ਤਰਾਂ ਚੈਕਅਪ ਕਰਕੇ ਉਨ੍ਹਾਂ ਨੂੰ ਦਵਾਈਆਂ ਆਦਿ ਦਿੱਤੀਆਂ ਜਾਣ ਅਤੇ ਹੈਲਥ ਸੈਂਟਰਾਂ ਦੇ ਆਲੇ-ਦੁਆਲੇ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਮਿੰਨੀ ਸਕੱਤਰੇਤ ਦੇ ਮੇਨ ਗੇਟ ਤੇ ਆਉਣ ਵਾਲੇ ਕਰਮਚਾਰੀਆਂ ਦੀ ਹਾਜ਼ਰੀ ਚੈਕ ਕੀਤੀ । ਇਸ ਮੌਕੇ ਤੇ ਵੱਖ-ਵੱਖ ਵਿਭਾਗਾਂ ਦੇ ਚਾਰ ਕਰਮਚਾਰੀ ਦੇਰ ਨਾਲ ਆਏ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਸਰਕਾਰੀ ਵਿਭਾਗਾਂ ਦੇ ਕੰਮ-ਕਾਰ ਨੂੰ ਸੁਚਾਰੂ ਢੰਗ ਨਾਲ ਚਲਾਉਣ, ਦਫ਼ਤਰਾਂ ਵਿੱਚ ਅਨੁਸ਼ਾਸ਼ਨ ਕਾਇਮ ਰੱਖਣ ਅਤੇ ਕਰਮਚਾਰੀਆਂ ਦੀ ਹਾਜ਼ਰੀ ਸਮੇਂ ਸਿਰ ਯਕੀਨੀ ਬਣਾਉਣ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਆਮ ਲੋਕਾਂ ਤੱਕ ਸਮੇਂ ਸਿਰ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਦਾ ਕੰਮ ਲਗਾਤਾਰ ਜਾਰੀ ਰਹੇਗਾ ਅਤੇ ਗੈਰ ਹਾਜ਼ਰ ਰਹਿਣ ਅਤੇ ਦੇਰ ਨਾਲ ਆਉਣ ਵਾਲੇ ਕਰਮਚਾਰੀਆਂ ਖਿਲਾਫ਼ ਨਿਯਮਾਂ ਅਨੁਸਾਰ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।

No comments:
Post a Comment