ਮਾਹਿਲਪੁਰ, 13 ਮਾਰਚ: ਅਕਾਲੀ-ਭਾਜਪਾ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇਸ ਸਾਲ 100 ਕਰੋੜ ਰੁਪਏ ਰੱਖੇ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਪਿੰਡ ਪੱਟੀ ਵਿਖੇ ਯੂਥ ਕਲੱਬ ਪੱਟੀ, ਸ਼ਾਹ ਮਸਤ ਕਲੱਬ, ਸ਼ਹੀਦ ਭਗਤ ਸਿੰਘ ਕਲੱਬ ਅਤੇ ਗਰਾਮ ਪੰਚਾਇਤ ਵੱਲੋਂ ਸਾਂਝੇ ਤੌਰ ਤੇ ਕਰਵਾਏ ਗਏ 29ਵੇਂ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੀਤਾ। ਚੇਅਰਮੈਨ ਮਿਲਕ ਪਲਾਂਟ ਹੁਸ਼ਿਆਰਪੁਰ ਸ੍ਰ: ਕਰਮਜੀਤ ਸਿੰਘ ਬੱਬਲੂ, ਚੇਅਰਮੈਨ ਬਲਾਕ ਸੰਮਤੀ ਪਰਮਜੀਤ ਸਿੰਘ ਪੰਜੌੜ, ਮੰਡਲ ਭੂਮੀ ਰੱਖਿਆ ਅਫ਼ਸਰ ਨਰੇਸ਼ ਗੁਪਤਾ, ਐਸ ਐਚ ਓ ਲਖਬੀਰ ਸਿੰਘ, ਮੈਂਬਰ ਜਨਰਲ ਕੌਂਸਲ ਇਕਬਾਲ ਸਿੰਘ ਖੇੜਾ ਅਤੇ ਬੈਂਕ ਆਫ ਇੰਡੀਆ ਦੇ ਮੈਨੇਜਰ ਕੇ ਵੀ ਟਕਿਆਰ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਸ੍ਰ: ਠੰਡਲ ਨੇ ਇਸ ਮੌਕੇ ਤੇ ਖੇਡ ਪ੍ਰੇਮੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਕਲੱਬਾਂ ਵੱਲੋਂ ਪਿੰਡਾਂ ਵਿੱਚ ਖੇਡ ਮੇਲੇ ਕਰਵਾ ਕੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦਾ ਇੱਕ ਬਹੁਤ ਹੀ ਵਧੀਆ ਉਪਰਾਲਾ ਹੈ ਜੋ ਕਿ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਟੂਰਨਾਮੈਂਟ ਵਿੱਚ ਖਿਡਾਰੀਆਂ ਨੇ ਆਪਣੀਆਂ ਖੇਡਾਂ ਦਾ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਹੈ। ਕਲੱਬਾਂ ਵੱਲੋਂ ਇਸ ਮੌਕੇ ਤੇ ਜੋ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਹੈ, ਇਸ ਵਿੱਚ ਪੰਜਾਬੀ ਸਭਿਆਚਾਰ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵੱਲੋਂ ਆਪਣੀਆਂ ਕਲੱਬਾਂ ਦੇ ਨਾਂ ਸ਼ਹੀਦਾਂ ਦੇ ਨਾਂ ਤੇ ਰੱਖ ਕੇ ਜੋ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਇਸ ਨਾਲ ਦੇਸ਼ ਦੇ ਸ਼ਹੀਦਾਂ ਦਾ ਨਾਂ ਉਚਾ ਹੁੰਦਾ ਹੈ ਅਤੇ ਖਿਡਾਰੀਆਂ ਅਤੇ ਆਮ ਲੋਕਾਂ ਨੂੰ ਵੀ ਸ਼ਹੀਦਾਂ ਤੋਂ ਪ੍ਰੇਰਨਾ ਮਿਲਦੀ ਹੈ।
ਸ੍ਰ: ਠੰਡਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਪਿਛਲੇ ਦਿਨੀਂ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਐਥਲੈਟਿਕ ਖੇਡਾਂ ਪੂਰੇ ਪੰਜਾਬ ਵਿੱਚ ਕਰਵਾਈਆਂ ਗਈਆਂ ਹਨ। ਜਿਸ ਵਿੱਚ ਲੱਖਾਂ ਰੁਪਏ ਦੇ ਇਨਾਮ ਦੇ ਕੇ ਖਿਡਾਰੀਆਂ ਦਾ ਹੌਂਸਲਾ ਵਧਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਅੰਤਰ ਰਾਸ਼ਟਰੀ ਪੱਧਰ ਤੱਕ ਲਿਜਾਉਣ ਲਈ ਪਿਛਲੇ ਸਾਲ ਵਰਲਡ ਕਬੱਡੀ ਕੱਪ ਕਰਵਾਇਆ ਗਿਆ ਸੀ ਅਤੇ ਦੂਸਰਾ ਵਰਲਡ ਕਬੱਡੀ ਕੱਪ ਜਲਦੀ ਹੀ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਕਰੋੜਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਸ ਮੌਕੇ ਤੇ ਸ੍ਰ: ਠੰਡਲ ਨੇ ਇਸ ਟੂਰਨਾਮੈਂਟ ਵਿੱਚ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਅਤੇ ਟੂਰਨਾਮੈਂਟ ਦੀ ਪ੍ਰਬੰਧਕ ਕਮੇਟੀ ਨੂੰ 1,00,000/- ਰੁਪਏ ਅਤੇ ਪਿੰਡ ਦੀ ਪੰਚਾਇਤ ਨੂੰ 5 ਲੱਖ ਰੁਪਏ ਵੱਖ-ਵੱਖ ਵਿਕਾਸ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਿੰਡ ਬਜਰਾਵਰ ਤੋਂ ਪੱਟੀ ਤੱਕ ਪੱਕੀ ਸੜਕ ਬਣਾਉਣ ਦਾ ਵੀ ਐਲਾਨ ਕੀਤਾ।
ਚੇਅਰਮੈਨ ਮਿਲਕ ਪਲਾਂਟ ਸ੍ਰ: ਕਰਮਜੀਤ ਸਿੰਘ ਬੱਬਲੂ ਨੇ ਇਸ ਮੌਕੇ ਤੇ ਟੂਰਨਾਮੈਂਟ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਜੋ ਇਹ ਫੁੱਟਬਾਲ ਅਤੇ ਕਬੱਡੀ ਦੇ ਟੂਰਨਾਮੈਂਟ ਕਰਵਾਏ ਗਏ ਹਨ ਇਸ ਨਾਲ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਹੋਰ ਉਤਸ਼ਾਹ ਵਧੇਗਾ ਅਤੇ ਉਹ ਆਪਣੀ ਸਿਹਤ ਵੀ ਤੰਦਰੁਸਤ ਰੱਖ ਸਕਣਗੇ। ਇਸ ਮੌਕੇ ਤੇ ਉਨ੍ਹਾਂ ਨੇ 51,000 ਰੁਪਏ ਟੂਰਨਾਮੈਂਟ ਕਮੇਟੀ ਨੂੰ ਦੇਣ ਦਾ ਐਲਾਨ ਕੀਤਾ।
ਟੂਰਨਾਮੈਂਟ ਕਮੇਟੀ ਦੇ ਚੇਅਰਮੈਨ ਰਾਜਾ ਸਿੰਘ ਪੱਟੀ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ 6 ਰੋਜ਼ਾ ਇਸ ਟੂਰਨਾਮੈਂਟ ਵਿੱਚ ਜ਼ਿਲ੍ਹੇ ਭਰ ਤੋਂ 32 ਟੀਮਾਂ ਨੇ ਭਾਗ ਲਿਆ ਅਤੇ ਇਹ ਟੂਰਨਾਮੈਂਟ ਯੂਥ ਕਲੱਬ ਪੱਟੀ, ਸ਼ਾਹ ਮਸਤ ਕਲੱਬ, ਸ਼ਹੀਦ ਭਗਤ ਸਿੰਘ ਕਲੱਬ ਅਤੇ ਗਰਾਮ ਪੰਚਾਇਤ ਵੱਲੋਂ ਸਾਂਝੇ ਤੌਰ ਤੇ ਕਰਵਾਇਆ ਗਿਆ ਹੈ। ਪਿੰਡ ਦੇ ਸਰਪੰਚ ਭੁਪਿੰਦਰ ਸਿੰਘ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ ਅਤੇ ਪਰਮਿੰਦਰ ਸਿੰਘ ਚੀਮਾ ਨੇ ਇਸ ਮੌਕੇ ਤੇ ਪਿੰਡ ਦੀਆਂ ਮੁਸ਼ਕਲਾਂ ਬਾਰੇ ਮੁੱਖ ਮਹਿਮਾਨ ਨੂੰ ਜਾਣੂ ਕਰਵਾਇਆ।
ਇਸ ਟੂਰਨਾਮੈਂਟ ਵਿੱਚ ਫੁੱਟਬਾਲ ਦੇ ਫਾਇਨਲ ਮੁਕਾਬਲਿਆਂ ਵਿੱਚ ਚੱਕਮੱਲਾਂ ਦੀ ਟੀਮ ਨੇ ਪੱਟੀ ਦੀ ਟੀਮ ਨੂੰ 2-0 ਦੇ ਫਰਕ ਨਾਲ ਹਰਾ ਕੇ ਪਹਿਲੇ ਸਥਾਨ ਤੇ ਰਹੀ । ਇਸੇ ਤਰਾਂ ਕਬੱਡੀ ਦੇ ਮੁਕਾਬਲਿਆਂ ਵਿੱਚ ਪਿੰਡ ਕਾਲਾ ਸੰਘੀਆ ਦੀ ਟੀਮ ਪਹਿਲੇ ਸਥਾਨ ਤੇ ਅਤੇ ਪੱਟੀ ਦੀ ਟੀਮ ਦੂਜੇ ਸਥਾਨ ਤੇ ਰਹੀ। ਫੁੱਟਬਾਲ ਦੀ ਜੇਤੂ ਟੀਮ ਨੂੰ 10,000/- ਰੁਪਏ ਨਕਦ ਅਤੇ ਟਰਾਫ਼ੀ ਦਿੱਤੀ ਗਈ। ਦੂਜੇ ਸਥਾਨ ਤੇ ਫੁੱਟਬਾਲ ਦੀ ਰਹਿਣ ਵਾਲੀ ਟੀਮ ਨੂੰ 7000/- ਰੁਪਏ ਨਕਦ ਅਤੇ ਟਰਾਫ਼ੀ ਦਿੱਤੀ ਗਈ। ਇਸ ਟੂਰਨਾਮੈਂਟ ਵਿੱਚ ਕੁਤਿਆਂ ਦੇ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਗੁਰਮੀਤ ਗਿੱਲ ਪੱਟੀ ਦਾ ਕੁੱਤਾ ਪਹਿਲੇ ਨੰਬਰ ਤੇ ਅਤੇ ਧੰਨੋਵਾਲੀ ਪਿੰਡ ਤੋਂ ਗੁਰਮੀਤ ਸਿੰਘ ਦਾ ਕੁੱਤਾ ਦੂਜੇ ਸਥਾਨ ਤੇ ਰਹੇ। ਇਸ ਮੌਕੇ ਤੇ ਉਘੇ ਕਲਾਕਾਰ ਰਾਏ ਝੁਜਾਰ ਸਿੰਘ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਖੇਡ ਪ੍ਰੇਮੀਆਂ ਦਾ ਭਰਪੂਰ ਮਨੋਰੰਜਨ ਕੀਤਾ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਦੀਦਾਰ ਸਿੰਘ, ਬਲਕਾਰ ਸਿੰਘ ਸੰਘਾ, ਮੰਗਲ ਸਿੰਘ, ਤਰਲੋਚਨ ਸਿੰਘ, ਬਲਵਿੰਦਰ ਚੀਮਾ, ਹਰਵਿੰਦਰ ਸਿੰਘ, ਇੰਸਪੈਕਟਰ ਗੋਵਿੰਦਰ ਕੁਮਾਰ, ਨਿਰਮਲ ਸਿੰਘ ਭੀਲੋਵਾਲ, ਸਤਪਾਲ ਸਿੰਘ, ਮਾਸਟਰ ਰਛਪਾਲ ਸਿੰਘ, ਜੇ ਈ ਮਹਿੰਦਰ ਸਿੰਘ, ਗੁਰਨਾਮ ਸਿੰਘ, ਮੈਂਬਰ ਬਲਾਕ ਸੰਮਤੀ ਭਗਤ ਸਿੰਘ ਅਤੇ ਹੋਰ ਪਤਵੰਤੇ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

No comments:
Post a Comment