ਹੁਸ਼ਿਆਰਪੁਰ, 2 ਮਈ: ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ-ਵੱਖ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1 ਮਈ 2011 ਤੱਕ 196043 ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗਰੇਨ ਨੇ 26609 ਟਨ, ਮਾਰਕਫੈਡ ਨੇ 49436 ਟਨ, ਪਨਸਪ ਨੇ 31841, ਪੰਜਾਬ ਰਾਜ ਗੋਦਾਮ ਨਿਗਮ ਨੇ 23275, ਪੰਜਾਬ ਐਗਰੋ ਨੇ 19429 ਅਤੇ ਐਫ ਸੀ ਆਈ ਨੇ 45453 ਟਨ ਕਣਕ ਖਰੀਦ ਕੀਤੀ ਹੈ।
ਸ੍ਰੀ ਤਰਨਾਚ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚਲ ਰਿਹਾ ਹੈ ਅਤੇ ਖਰੀਦ ਕੀਤੀ ਗਈ ਕਣਕ ਦੀ ਬਣਦੀ ਰਾਸ਼ੀ 186.71 ਕਰੋੜ ਰੁਪਏ ਵਿੱਚੋਂ 165.68 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਉਹ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਲ ਨਾ ਆਉਣ ਦੇਣ ਅਤੇ ਕਣਕ ਦੀ ਸਫ਼ਾਈ ਚੰਗੀ ਤਰਾਂ ਕਰਾਉਣ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਜੇ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਮੌਕੇ ਤੇ ਹੀ ਹੱਲ ਕੀਤਾ ਜਾਵੇ ਅਤੇ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵੀ ਨਾਲੋਂ-ਨਾਲ ਕਰਵਾਈ ਜਾਵੇ।

No comments:
Post a Comment