ਹੁਸ਼ਿਆਰਪੁਰ, 29 ਅਗਸਤ: ਜ਼ਿਲ੍ਹੇ ਅੰਦਰ ਮਾਲ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਮੁਲਾਂਕਣ ਕਰਨ ਲਈ ਅੱਜ ਇਥੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਇੱਕ ਵਿਸ਼ੇਸ਼ ਮੀਟਿੰਗ ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਰਵਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਵਿਨੇ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ), ਪੀ ਪੀ ਸਿੰਘ ਐਸ ਡੀ ਐਮ ਦਸੂਹਾ, ਰਾਹੁਲ ਚਾਬਾ ਐਸ ਡੀ ਐਮ ਮੁਕੇਰੀਆਂ, ਰਣਜੀਤ ਕੌਰ ਐਸ ਡੀ ਐਮ ਗੜ੍ਹਸ਼ੰਕਰ, ਬਲਰਾਜ ਕੌਰ ਗਰੇਵਾਲ ਜ਼ਿਲ੍ਹਾ ਮਾਲ ਅਫ਼ਸਰ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਮਾਲ ਮਹਿਕਮੇ ਨਾਲ ਸਬੰਧਤ ਅਧਿਕਾਰੀ ਹਾਜ਼ਰ ਸਨ।
ਸ੍ਰ: ਦੀਪਇੰਦਰ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਮੀਨਾਂ ਨਾਲ ਸਬੰਧਤ ਵਸੂਲੀ ਨਿਸ਼ਚਿਤ ਸਮੇਂ ਵਿੱਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਬਿਆਸ ਦਰਿਆ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਪਿੰਡਾਂ ਦੇ ਲੋਕਾਂ ਦੀਆਂ ਖਰਾਬ ਹੋਈਆਂ ਫ਼ਸਲਾਂ ਸਬੰਧੀ ਰਿਪੋਰਟ ਤੁਰੰਤ ਭੇਜੀ ਜਾਵੇ । ਉਨ੍ਹਾਂ ਨੇ ਮਾਲ ਵਿਭਾਗ ਦੇ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ 31 ਅਗਸਤ 2011 ਤੱਕ ਜ਼ਿਲ੍ਹੇ ਦਾ ਸਮੁਚਾ ਜਮੀਨੀ ਰਿਕਾਰਡ ਮੁਕੰਮਲ ਰੂਪ ਵਿੱਚ ਆਨ ਲਾਈਨ ਕੀਤਾ ਜਾਵੇ। ਉਨ੍ਹਾਂ ਨੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਮੀਨਾਂ ਉਪਰ ਹੋਏ ਨਜਾਇਜ਼ ਕਬਜਿਆਂ ਨੂੰ ਤੁਰੰਤ ਹਟਾਇਆ ਜਾਵੇ ਅਤੇ ਜ਼ਿਲ੍ਹੇ ਅੰਦਰ ਜਿਹੜੇ ਪਿੰਡਾਂ ਵਿੱਚ ਕਬਰਸਤਾਨਾਂ ਦੀ ਜਗ੍ਹਾ ,ਚਾਰਦੀਵਾਰੀ, ਪਾਣੀ ਦੇ ਪ੍ਰਬੰਧ ਸਬੰਧੀ ਮਸਲੇ ਉਭਰ ਕੇ ਸਾਹਮਣੇ ਆ ਰਹੇ ਹਨ, ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇ । ਉਹਨਾਂ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਦੀ ਪੰਜਾਬ ਲੋਕ ਸੇਵਾ ਐਕਟ-2011 ਲਾਗੂ ਹੋ ਚੁੱਕਾ ਹੈ ਅਤੇ ਇਸ ਐਕਟ ਵਿਚ ਨਿਰਧਾਰਤ ਕੀਤੀਆਂ ਸੇਵਾਵਾਂ ਨੂੰ ਨਿਸਚਿਤ ਸਮੇਂ ਵਿਚ ਦੇਣ ਨੂੰ ਯਕੀਨੀ ਬਣਾਇਆ ਜਾਵੇ।

No comments:
Post a Comment