ਹੁਸ਼ਿਆਰਪੁਰ, 30 ਅਗਸਤ: ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਵੱਖ-ਵੱਖ ਬੈਂਕਾਂ ਵੱਲੋਂ ਕਰਜ਼ਾ ਯੋਜਨਾ ਸਾਲ 2011-12 ਤਹਿਤ ਜੂਨ 2011 ਤੱਕ 670 ਕਰੋੜ ਰੁਪਏ ਪ੍ਰਾਥਮਿਕਤਾ ਸੈਕਟਰ ਦੇ ਵੱਖ-ਵੱਖ ਖੇਤਰਾਂ ਨੂੰ ਕਰਜ਼ੇ ਵਜੋਂ ਦਿੱਤੇ ਗਏ ਹਨ ਜਦ ਕਿ ਟੀਚਾ 664 ਕਰੋੜ ਰੁਪਏ ਦਾ ਸੀ। ਇਹ ਜਾਣਕਾਰੀ ਸ੍ਰ: ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਅੱਜ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੀ ਲੀਡ ਬੈਂਕ ਵੱਲੋਂ ਬੈਂਕਾਂ ਦੀ ਕਾਰਗੁਜਾਰੀ ਦਾ ਜਾਇਜ਼ਾ ਲੈਣ ਸਬੰਧੀ ਜ਼ਿਲ੍ਹਾ ਸਲਾਹਕਾਰ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਜਾਇਜ਼ਾ ਕਮੇਟੀ ਦੀ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਤੇ ਐਸ ਐਸ ਅਰੋੜਾ ਜਨਰਲ ਮੈਨੇਜਰ ਪੰਜਾਬ ਨੈਸ਼ਨਲ ਬੈਂਕ, ਆਰ ਪੀ ਸਿਨਹਾ ਚੀਫ ਲੀਡ ਜ਼ਿਲ੍ਹਾ ਮੈਨੇਜਰ, ਵੀ ਟੀ ਠਾਕਰੇ ਏ ਜੀ ਐਮ ਭਾਰਤੀ ਰਿਜ਼ਰਵ ਬੈਂਕ, ਗੁਰਇਕਬਾਲ ਸਿੰਘ ਡੀ ਡੀ ਐਮ ਨਾਬਾਰਡ, ਆਰ ਐਸ ਕੰਵਰ ਮੈਨੇਜਰ ਲੀਡ ਬੈਂਕ, ਬਲਰਾਜ ਕੌਰ ਗਰੇਵਾਲ ਜ਼ਿਲ੍ਹਾ ਮਾਲ ਅਫ਼ਸਰ ਅਤੇ ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਜ਼ਿਲ੍ਹਾ ਦੀਆਂ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਹਾਜ਼ਰ ਸਨ।
ਸ੍ਰ: ਹਰਮਿੰਦਰ ਸਿੰਘ ਨੇ ਕਿਹਾ ਕਿ ਇਸ ਕਰਜਾ ਯੋਜਨਾ ਤਹਿਤ 480 ਕਰੋੜ ਰੁਪਏ ਖੇਤੀਬਾੜੀ ਸੈਕਟਰ ਲਈ, 41 ਕਰੋੜ ਰੁਪਏ ਗੈਰ ਖੇਤੀ ਸੈਕਟਰ ਲਈ ਅਤੇ 149 ਕਰੋੜ ਰੁਪਏ ਬਾਕੀ ਪ੍ਰਾਥਮਿਕਤਾ ਸੈਕਟਰ ਨੂੰ ਕਰਜੇ ਵਜੋਂ ਦਿੱਤੇ ਗਏ ਹਨ। ਉਨ੍ਹਾਂ ਨੇ ਸੀ ਡੀ ਰੇਸ਼ੋ ਵਧਾਉਣ ਦੀ ਲੋੜ ਬਾਰੇ ਗੱਲ ਕਰਦਿਆਂ ਕਿਹਾ ਕਿ ਬੈਂਕਾਂ ਨੂੰ ਇਸ ਦਿਸ਼ਾਂ ਵੱਲ ਧਿਆਨ ਦੇਣ ਦੀ ਲੋੜ ਹੈ ਤਾਂ ਜੋ ਲੋਕ ਖਾਸ ਤੌਰ ਤੇ ਪੜੇ ਲਿਖੇ ਬੇ-ਰੋਜ਼ਗਾਰ ਨੌਜਵਾਨ ਕਰਜੇ ਪ੍ਰਾਪਤ ਕਰਕੇ ਆਰਥਿਕ ਧੰਦੇ ਸ਼ੁਰੂ ਕਰ ਸਕਣ ਤਾਂ ਜੋ ਉਨ੍ਹਾਂ ਦਾ ਜੀਵਨ ਪੱਧਰ ਉਚਾ ਚੁਕਿਆ ਜਾ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੀਆਂ ਬੈਂਕਾਂ ਵੱਲੋਂ ਜੂਨ 2011 ਤੱਕ 1,13,697 ਕਿਸਾਨ ਕਾਰਡ ਹੋਲਡਰਾਂ ਨੂੰ 1742 ਕਰੋੜ ਰੁਪਏ ਦੇ ਕਿਸਾਨ ਕਾਰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 2600 ਤੋਂ ਵੱਧ ਸਵੈ ਸਹਾਇਤਾ ਗਰੁੱਪ ਬਣਾਏ ਗਏ ਹਨ ਜਿਨ੍ਹਾਂ ਵਿੱਚੋਂ 1990 ਸਵੈ ਸਹਾਇਤਾ ਗਰੁੱਪਾਂ ਨੂੰ ਆਰਥਿਕ ਧੰਦੇ ਸ਼ੁਰੂ ਕਰਨ ਲਈ ਬੈਂਕਾਂ ਵੱਲੋਂ ਕਰਜੇ ਦਿੱਤੇ ਗਏ ਹਨ। ਉਨ੍ਹਾਂ ਨੇ ਬੈਂਕਾਂ ਨੂੰ ਕੰਢੀ ਏਰੀਏ ਵਰਗੇ ਦੂਰ-ਦਰਾਜ ਦੇ ਇਲਾਕਿਆਂ ਨੂੰ ਬੈਂਕ ਸੁਵਿਧਾਵਾਂ ਪਹੁੰਚਾਉਣ ਅਤੇ ਵੱਧ ਤੋਂ ਵੱਧ ਸਵੈ ਸਹਾਇਤਾ ਸਮੂਹਾਂ ਨੂੰ ਕਰਜ਼ਾ ਦੇਣ ਵਾਸਤੇ ਜ਼ੋਰ ਦਿੱਤਾ। ਉਨ੍ਹਾਂ ਵੱਖ-ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਦੀ ਲੋੜ, ਖੇਤੀ ਅਤੇ ਸੇਵਾ ਖੇਤਰ, ਸਰਕਾਰੀ ਪ੍ਰੋਗਰਾਮਾਂ, ਜਿਵੇਂ ਕਿ ਸਵਰਨ ਜਯੰਤੀ ਗਰਾਮ ਸਵੈ ਰੋਜ਼ਗਾਰ ਯੋਜਨਾ, ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਨ ਯੋਜਨਾ ਅਧੀਨ ਕਰਜ਼ੇ ਦੇਣ ਦੀ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਨੇ ਬੈਂਕਾਂ ਨੂੰ ਕਿਹਾ ਕਿ ਈਕੋ-ਰਿਕਸ਼ਾ ਖਰੀਦਣ ਲਈ ਵੱਧ ਤੋਂ ਵੱਧ ਗਰੀਬ ਲੋਕਾਂ ਨੂੰ ਕਰਜ਼ਾ ਦਿੱਤਾ ਜਾਵੇ।
ਸ੍ਰੀ ਆਰ ਪੀ ਸਿਨਹਾ ਚੀਫ਼ ਲੀਡ ਜ਼ਿਲ੍ਹਾ ਮੈਨੇਜਰ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਜਮ੍ਹਾਂ ਰਾਸ਼ੀਆਂ ਜੋ ਕਿ ਜੂਨ 2010 ਤੱਕ 10034 ਕਰੋੜ ਰੁਪਏ ਸਨ, ਉਹ ਵੱਧ ਕੇ ਜੂਨ 2011 ਵਿੱਚ 11174 ਕਰੋੜ ਰੁਪਏ ਹੋ ਗਏ ਹਨ। ਇਸੇ ਤਰਾਂ ਬੈਂਕਾਂ ਵੱਲੋਂ ਦਿੱਤੇ ਕਰਜਿਆਂ ਦੀ ਰਕਮ ਜੋ ਜੂਨ 2010 ਵਿੱਚ 3096 ਕਰੋੜ ਰੁਪਏ ਸੀ, ਉਹ ਹੁਣ ਵੱਧ ਕੇ ਜੂਨ 2011 ਵਿੱਚ 3433 ਕਰੋੜ ਰੁਪਏ ਹੋ ਗਈ ਹੈ। ਉਨ੍ਹਾਂ ਨੇ ਬੈਂਕਾਂ ਦੇ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਨਵੇਂ ਉਦਮੀਆਂ ਨੂੰ ਵੱਧ ਤੋਂ ਵੱਧ ਕਰਜ਼ਾ ਦੇਣ ਤਾਂ ਜੋ ਜ਼ਿਲ੍ਹੇ ਵਿੱਚ ਨਵੇਂ ਉਦਯੋਗ ਧੰਦੇ ਲੱਗ ਸਕਣ ਅਤੇ ਲੋਕਾਂ ਨੂੰ ਜ਼ਿਆਦਾ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਣ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਬੈਂਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਕੇ ਡੀ ਸ਼ੋਰੀ ਕੌਂਸਲਰ ਵਿੱਤ ਸਾਖਰਤਾ ਅਤੇ ਕਰਜ਼ਾ ਸਲਾਹ ਕੇਂਦਰ ਹੁਸ਼ਿਆਰਪੁਰ ਨੇ ਬੈਂਕਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸੈਮੀਨਾਰ, ਕਿਸਾਨ ਗੋਸ਼ਟੀਆਂ ਲਗਾ ਕੇ ਲੋਕਾਂ ਵਿੱਚ ਜਾਗ੍ਰਤੀ ਪੈਦਾ ਕਰਨ ਅਤੇ ਬੈਕਿੰਗ ਸੇਵਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।

No comments:
Post a Comment