ਹੁਸ਼ਿਆਰਪੁਰ, 23 ਅਗਸਤ: ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਅੱਜ ਇਥੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਨੇ ਬੁਬਲਾਨੀ ਦੀ ਪ੍ਰਧਾਨਗੀ ਹੇਠ ਹੋਈਆਂ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਜੀ ਐਸ ਬਾਜਵਾ ਐਕਸੀਅਨ ਪਾਵਰ ਕੌਮ, ਰਾਜੇਸ਼ਵਰ ਸਿੰਘ ਸਿੱਧੂ ਐਸ ਪੀ (ਹੈਡਕੁਆਟਰ), ਰਣਜੀਤ ਸਿੰਘ ਐਕਸੀਅਨ ਜਨ ਸਿਹਤ ਵਿਭਾਗ, ਰੀਨਾ ਉਪਲ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਸਲਾਹਕਾਰ ਕਮੇਟੀਆਂ ਦੇ ਮੈਂਬਰ ਹਾਜਰ ਸਨ।
ਸ੍ਰੀ ਬੁਬਲਾਨੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਸਲਾਹਕਾਰ ਕਮੇਟੀਆਂ ਦੇ ਮੈਂਬਰਾਂ ਦੇ ਸੁਝਾਅ ਅਤੇ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਹੈ ਅਤੇ ਮੈਂਬਰਾਂ ਵੱਲੋਂ ਇਸ ਮੀਟਿੰਗ ਵਿੱਚ ਉਠਾਏ ਗਏ ਮਸਲਿਆਂ ਨੂੰ ਅਗਲੀ ਮੀਟਿੰਗ ਤੋਂ ਪਹਿਲਾਂ-ਪਹਿਲਾਂ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਿਜਲੀ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਨੂੰ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਹਿਰਾਂ, ਨਾਲਿਆਂ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਬਰਸਾਤੀ ਪਾਣੀ ਦਾ ਨਿਕਾਸ ਆਸਾਨੀ ਨਾਲ ਹੋ ਸਕੇ ਅਤੇ ਬਿਸਤ ਦੁਆਬ ਨਹਿਰ ਸਬੰਧੀ ਉਠਾਏ ਗਏ ਮਸਲੇ ਨੂੰ ਹੱਲ ਕਰਨ ਲਈ ਅਗਲੀ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਮੀਟਿੰਗ ਵਿੱਚ ਬੁਲਾਇਆ ਜਾਵੇ। ਉਨ੍ਹਾਂ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰਾਂ ਅੰਦਰ ਸਟਰੀਟ ਲਾਈਟਾਂ ਨੂੰ ਚਾਲੂ ਕੀਤਾ ਜਾਵੇ ਅਤੇ ਸੜਕਾਂ ਵਿੱਚ ਪਏ ਖੱਡਿਆਂ ਨੂੰ ਪੂਰਿਆ ਜਾਵੇ ਅਤੇ ਫੁੱਟਪਾਥਾਂ ਤੇ ਹੋਏ ਨਜਾਇਜ਼ ਕਬਜਿਆਂ ਨੂੰ ਤੁਰੰਤ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਸੜਕੀ ਹਾਦਸਿਆਂ ਦਾ ਕਾਰਨ ਬਣ ਰਹੇ ਅਵਾਰਾ ਪਸ਼ੂਆਂ ਨੂੰ ਗਊਸ਼ਲਾਵਾਂ ਵਿੱਚ ਭੇਜਿਆ ਜਾਵੇ ਅਤੇ ਸ਼ਹਿਰਾਂ ਅੰਦਰ ਕੂੜਾ-ਕਰਕਟ ਨੂੰ ਚੁਕਿਆ ਜਾਵੇ , ਇਸ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ।
ਇਸ ਮੌਕੇ ਤੇ ਸ੍ਰੀ ਬੁਬਲਾਨੀ ਵੱਲੋਂ ਬਿਜਲੀ ਵਿਭਾਗ, ਸਿੰਚਾਈ ਵਿਭਾਗ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਆਬਕਾਰੀ ਤੇ ਕਰ ਵਿਭਾਗ, ਸਿੱਖਿਆ, ਸਿਹਤ ਅਤੇ ਜਨ ਸਿਹਤ ਵਿਭਾਗਾਂ ਦੀਆਂ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਦੌਰਾਨ ਵੱਖ-ਵੱਖ ਮਸਲਿਆਂ ਤੇ ਵਿਚਾਰ ਕੀਤਾ ਗਿਆ ਅਤੇ ਸਲਾਹਕਾਰ ਕਮੇਟੀਆਂ ਦੇ ਮੈਂਬਰਾਂ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਅਗਲੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਵੱਲੋਂ ਪੇਸ਼ ਮਸਲਿਆਂ ਦਾ ਹੱਲ ਕੀਤਾ ਜਾਵੇਗਾ।
ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਬੁਬਲਾਨੀ ਨੇ ਬੀ ਐਲ ਓਜ਼ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਹਰੇਕ ਬੀ ਐਲ ਓ ਆਪਣੇ ਪੋਲਿੰਗ ਬੂਥ ਦਾ ਜਿੰਮੇਵਾਰ ਹੋਵੇਗਾ ਅਤੇ ਉਸ ਕੋਲ ਆਪਣੇ ਪੋਲਿੰਗ ਬੂਥ ਨਾਲ ਸਬੰਧਤ ਜਨਗਣਨਾ ਦਾ ਸਮੂਚਾ ਰਿਕਾਰਡ ਹੋਣਾ ਚਾਹੀਦਾ ਹੈ ਜੋ ਉਨ੍ਹਾਂ ਨੂੰ ਦਿੱਤੇ ਗਏ ਰਜਿਸਟਰ ਵਿੱਚ ਦਰਜ ਹੋਵੇ। ਇਹ ਰਜਿਸਟਰ ਪੱਕੇ ਤੌਰ ਤੇ ਰਿਕਾਰਡ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ 18 ਤੋਂ 21 ਸਾਲ ਤੱਕ ਦੇ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਜਨਮ ਸਰਟੀਫਿਕੇਟ ਲੈਣੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਬੀ ਐਲ ਓਜ਼ ਨੂੰ ਜੇਕਰ ਕਿਸੇ ਕਿਸਮ ਦੀ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਵਧੀਕ ਡਿਪਟੀ ਕਮਿਸ਼ਨਰ (ਜ) ਨਾਲ ਗੱਲ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਵੋਟਾਂ ਬਣਾਉਣ ਲਈ ਜਿਸ ਨਾਗਰਿਕ ਕੋਲ ਉਸ ਦੀ ਉਮਰ, ਜਨਮ ਸਬੰਧੀ ਕੋਈ ਸਰਟੀਫਿਕੇਟ ਨਹੀਂ ਹੈ ਤਾਂ ਉਸ ਕੋਲੋਂ ਸਵੈ-ਘੋਸ਼ਣਾ ਪੱਤਰ ਲਿਆ ਜਾਵੇ।