ਹੁਸ਼ਿਆਰਪੁਰ, 26 ਅਗਸਤ: ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾਨ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵੱਲੋਂ ਸਰਕਾਰੀ ਖੇਤਰ ਵਿੱਚ ਕੰਮ ਕਰਦੇ ਕਰਮਚਾਰੀਆਂ, ਅਧਿਕਾਰੀਆ ਦੇ ਕੰਮ-ਕਾਜ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਉਨ੍ਹਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਦਿੱਤੀ ਜਾ ਰਹੀ ਸਿਖਲਾਈ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਹ ਪ੍ਰਗਟਾਵਾ ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਮੈਗਸੀਪਾ ਦੇ ਸਿਖਲਾਈ ਕੇਂਦਰ ਵਿੱਚ ਆਯੋਜਿਤ ਇੱਕ ਰੋਜ਼ਾ ਵਰਕਸ਼ਾਪ ਦਾ ਉਦਘਾਟਨ ਕਰਨ ਉਪਰੰਤ ਕੀਤਾ।
ਸ੍ਰ: ਦੀਪਇੰਦਰ ਸਿੰਘ ਨੇ ਕਿਹਾ ਕਿ ਇਸ ਵਰਕਸ਼ਾਪ ਦਾ ਮੁੱਖ ਮਕਸਦ ਸਰਕਾਰੀ ਖੇਤਰ ਵਿੱਚ ਕੰਮ ਕਰਦੇ ਅਧਿਕਾਰੀਆਂ / ਕਰਮਚਾਰੀਆਂ ਦੇ ਹੁਨਰ ਵਿਕਾਸ, ਪ੍ਰੇਰਨਾ, ਨੈਤਿਕ ਕਦਰਾਂ-ਕੀਮਤਾਂ, ਚੰਗੀ ਕਾਰਜਕੁਸ਼ਲਤਾ, ਫੈਸਲਾ ਲੈਣ ਅਤੇ ਟੀਮ ਪ੍ਰਬੰਧਨ ਲਈ ਸਿਖਲਾਈ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ / ਕਰਮਚਾਰੀ ਨੂੰ ਇਨ੍ਹਾਂ ਗੁਣਾਂ ਨੂੰ ਧਾਰਨ ਕਰਨਾ ਚਾਹੀਦਾ ਹੈ ਅਤੇ ਦਫ਼ਤਰੀ ਕੰਮ-ਕਾਜ਼ ਕਰਦੇ ਸਮੇਂ ਨੈਤਿਕ ਕਦਰਾਂ-ਕੀਮਤਾਂ ਨੂੰ ਅਪਨਾਉਂਦਿਆਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਕੰਮ-ਕਾਜ ਕਰਦਿਆਂ ਅਧਿਕਾਰੀਆਂ ਵੱਲੋਂ ਬਦਲਦੇ ਸਮੇਂ ਅਤੇ ਸਮਾਜਿਕ ਲੋੜਾਂ, ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਿਯਮਾਂ ਅਨੁਸਾਰ ਫੈਸਲੇ ਲੈਣੇ ਚਾਹੀਦੇ ਹਨ। ਉਨ੍ਹਾਂ ਨੇ ਸਰਕਾਰੀ ਅਧਿਕਾਰੀਆਂ / ਕਰਮਚਾਰੀਆਂ ਨੂੰ ਸੁਧਾਰਵਾਦੀ ਪ੍ਰਵਿਰਤੀ ਅਪਨਾਉਣ ਦੀ ਪ੍ਰੇਰਨਾ ਦਿੱਤੀ ਅਤੇ ਬਿਨਾਂ ਕਿਸੇ ਭੇਦ-ਭਾਵ ਤੋਂ ਪੂਰੀ ਇਮਾਨਦਾਰੀ ਅਤੇ ਲਗਨ ਮਿਹਨਤ ਨਾਲ ਕੰਮ-ਕਾਜ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਤੇ ਸੁਰਜੀਤ ਸਿੰਘ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਨੇ ਵਰਕਸ਼ਾਪ ਵਿੱਚ ਹਾਜ਼ਰ ਅਧਿਕਾਰੀਆਂ/ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਰਾਜੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਭ੍ਰਿਸ਼ਟਾਚਾਰ ਮੁਕਤ ਵਿਵਸਥਾ ਕਾਇਮ ਕਰਨੀ ਚਾਹੀਦੀ ਹੈ। ਇਸੇ ਤਰਾਂ ਜਸਵੰਤ ਸਿੰਘ ਸੈਣੀ ਰਿਸੋਰਸ ਪਰਸਨ ਨੇ ਪ੍ਰੋਜੈਕਟਰ ਤੇ ਸਲਾਈਡ ਦੀ ਸਹਾਇਤਾ ਨਾਲ ਨੈਤਿਕ ਕਦਰਾਂ ਕੀਮਤਾਂ ਅਤੇ ਚੰਗੀ ਕਾਰਜਕੁਸ਼ਲਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰੋ: ਪ੍ਰਵੀਨ ਵਿਮਲ ਰਿਪੋਰਸ ਪਰਸਨ ਨੇ ਫੈਸਲਾ ਲੈਣ ਅਤੇ ਟੀਮ ਪ੍ਰਬੰਧਨ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ। ਇਸ ਵਰਕਸ਼ਾਪ ਵਿੱਚ ਹਾਜ਼ਰ ਸਰਕਾਰੀ ਅਧਿਕਾਰੀਆਂ / ਕਰਮਚਾਰੀਆਂ ਨੇ ਵਰਕਸ਼ਾਪ ਨੂੰ ਸਰਕਾਰੀ ਕੰਮ-ਕਾਜ ਵਿੱਚ ਕੁਸ਼ਲਤਾ ਲਿਆਉਣ ਲਈ ਬਹੁਤ ਹੀ ਲਾਹੇਵੰਦ ਤੇ ਜੀਵਨ ਪੱਧਰ ਨੂੰ ਉਚਾ ਚੁਕਣ ਲਈ ਬਹੁਤ ਹੀ ਉਪਯੋਗੀ ਦੱਸਿਆ। ਇਸ ਵਰਕਸ਼ਾਪ ਦੇ ਅੰਤ ਵਿੱਚ ਸੁਰਜੀਤ ਸਿੰਘ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਨੇ ਡਿਪਟੀ ਕਮਿਸ਼ਨਰ ਸ੍ਰੀ ਦੀਪਇੰਦਰ ਸਿੰਘ ਦਾ ਅਤੇ ਵੱਖ-ਵੱਖ ਵਿਭਾਗਾਂ ਵਿੱਚੋਂ ਆਏ ਸਰਕਾਰੀ ਅਧਿਕਾਰੀਆਂ / ਕਰਮਚਾਰੀਆਂ ਅਤੇ ਰਿਸੋਰਸ ਪਰਸਨਜ਼ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਪ੍ਰੇਮ ਸਿੰਘ ਕਾਹਲੋਂ ਸਹਾਇਕ ਪ੍ਰੋਗਰਾਮ ਕੋਆਰਡੀਨੇਟਰ ਵੀ ਹਾਜ਼ਰ ਸਨ।