ਹੁਸ਼ਿਆਰਪੁਰ, 27 ਅਗਸਤ: ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਚਲਾਏ ਜਾ ਰਹੇ ਜਨ ਔਸ਼ਧੀ ਕੇਂਦਰ ਅਤੇ ਔਰਥੋਪੈਡੀਕਲ ਸੈਂਟਰ ਦਾ ਦੌਰਾ ਕੀਤਾ । ਡਾ. ਯਸ਼ ਮਿੱਤਰਾ ਸਿਵਲ ਸਰਜਨ, ਅਨਿਲ ਮਹਿੰਦਰਾ ਸੀਨੀਅਰ ਮੈਡੀਕਲ ਅਫ਼ਸਰ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਸ੍ਰ: ਦੀਪਇੰਦਰ ਸਿੰਘ ਨੇ ਇਸ ਮੌਕੇ ਤੇ ਜਨ ਔਸ਼ਧੀ ਕੇਂਦਰ ਵਿਖੇ ਦਵਾਈਆਂ ਦਾ ਸਟਾਕ ਚੈਕ ਕੀਤਾ ਅਤੇ ਜਨ ਔਸ਼ਧੀ ਕੇਂਦਰ ਦੇ ਇੰਚਾਰਜ ਕੋਲੋਂ ਇਸ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਇਸ ਜਨ ਔਸ਼ਧੀ ਕੇਂਦਰ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਇੱਕ ਰਿਪੋਰਟ ਤਿਆਰ ਕਰਕੇ ਦੇਣ ਤਾਂ ਜੋ ਇਸ ਨੂੰ ਲਾਭਦਾਇਕ ਬਣਾਇਆ ਜਾ ਸਕੇ ਅਤੇ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਵਿਖੇ ਰੈਡ ਕਰਾਸ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਔਰਥੋਪੈਡੀਕਲ ਸੈਂਟਰ ਦਾ ਵੀ ਨਿਰੀਖਣ ਕੀਤਾ ਅਤੇ ਇਸ ਦੇ ਕੰਮ-ਕਾਜ ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਰੈਡ ਕਰਾਸ ਸੁਸਾਇਟੀ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਰੈਡ ਕਰਾਸ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਮਾਜ ਭਲਾਈ ਦੇ ਕੰਮਾਂ ਵਿੱਚ ਹੋਰ ਸੁਧਾਰ ਲਿਆਂਦੇ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਹੋ ਸਕੇ।

No comments:
Post a Comment