ਹੁਸ਼ਿਆਰਪੁਰ, 24 ਅਗਸਤ: ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਪੈਂਦੇ ਰਾਸ਼ਟਰੀ ਮਾਰਗਾਂ, ਰਾਜ ਮਾਰਗਾਂ ਅਤੇ ਸਮੂਹ ਨਗਰ ਕੌਂਸਲਾਂ ਦੀਆਂ ਸੜਕਾਂ ਉਪਰ ਰਾਜਸੀ ਨੇਤਾਵਾਂ, ਰਾਜਸੀ ਪਾਰਟੀਆਂ ਅਤੇ ਵਪਾਰਕ ਅਦਾਰਿਆਂ ਵੱਲੋਂ ਲਗਾਏ ਗਏ ਹੋਰਡਿੰਗਜ਼ ਨੂੰ ਹਟਾਇਆ ਜਾਵੇ ਅਤੇ ਇੱਕ ਮਹੀਨੇ ਦੇ ਅੰਦਰ-ਅੰਦਰ ਇਸ ਦੀ ਰਿਪੋਰਟ ਦਿੱਤੀ ਜਾਵੇ। ਇਹ ਜਾਣਕਾਰੀ ਸ੍ਰ ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਅੱਜ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸਬੰਧਿਤ ਵਿਭਾਗਾਂ ਦੇ ਉਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਤੇ ਸਰਵਸ੍ਰੀ ਵਿਨੇ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ), ਆਰ ਐਸ ਬੈਂਸ ਐਕਸੀਅਨ ਲੋਕ ਨਿਰਮਾਣ ਵਿਭਾਗ, ਮਨਜੀਤ ਸਿੰਘ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫਸ਼ਰ, ਨਗਰ ਕੌਂਸਲਾਂ ਦੇ ਕਾਰਜਸਾਧਕ ਅਫਸਰ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।
ਸ੍ਰ: ਦੀਪਇੰਦਰ ਸਿੰਘ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਹਨ ਜਿਸ ਤਹਿਤ ਰਾਸ਼ਟਰੀ ਮਾਰਗਾਂ, ਰਾਜ ਮਾਰਗਾਂ ਅਤੇ ਨਗਰ ਕੌਂਸਲਾਂ ਦੀਆਂ ਸੜਕਾਂ ਉਪਰ ਲਗਾਏ ਗਏ ਹੋਰਡਿੰਗਜ਼ ਮੋਟਰ ਵਹੀਕਲ ਐਕਟ 1988 ਦੀ ਉਲੰਘਣਾ ਹੈ । ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੁੰ ਹਦਾਇਤ ਕੀਤੀ ਕਿ ਉਹ ਮਾਨਯੋਗ ਅਦਾਲਤ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਦੋ ਮਹੀਨੇ ਦੇ ਅੰਦਰ-ਅੰਦਰ ਹੋਰਡਿੰਗਜ਼ ਨੂੰ ਹਟਾਉਣ।
ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਮਾਰਗਾਂ, ਰਾਜ ਮਾਰਗਾਂ ਅਤੇ ਸਮੂਹ ਨਗਰ ਕੌਂਸਲਾਂ ਦੀਆਂ ਸੜਕਾਂ ਉਪਰ ਅਤੇ ਟੈਲੀਫੋਨ ਵਿਭਾਗ, ਬਿਜਲੀ ਵਿਭਾਗ ਦੇ ਖੰਭਿਆਂ ਉਪਰ ਲਗਾਏ ਗਏ ਹੋਰਡਿੰਗਜ਼ ਗੈਰ ਕਾਨੂੰਨੀ ਹਨ । ਉਨ੍ਹਾਂ ਕਿਹਾ ਕਿ ਉਕਤ ਮਾਰਗਾਂ ਤੇ ਸੜਕਾਂ/ ਖੰਭਿਆਂ ਉਪਰ ਧਾਰਮਿਕ, ਸਿਆਸੀ ਤੇ ਹੋਰ ਅਦਾਰਿਆਂ ਵੱਲੋਂ ਲਗਾਏ ਗਏ ਇਸ਼ਤਿਹਾਰ ਬੋਰਡ (ਹੋਰਡਿੰਗਜ) ਨੂੰ ਹਟਾਇਆ ਜਾਵੇ ਤਾਂ ਜੋ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਹੋ ਸਕੇ। ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਹਿੱਤ ਰਾਜਸੀ ਨੇਤਾਵਾਂ, ਰਾਜਸੀ ਪਾਰਟੀਆਂ ਅਤੇ ਵਪਾਰਕ ਅਦਾਰਿਆਂ ਦੇ ਨੁਮਾਇੰਦਿਆਂ ਨੂੰ ਜਾਗਰੁਕ ਕੀਤਾ ਜਾਵੇ ਅਤੇ ਨਗਰ ਕੌਂਸਲ ਵੱਲੋਂ ਹੋਰਡਿਗਜ਼ ਲਗਾਉਣ ਲਈ ਸ਼ਨਾਖਤ ਕੀਤੇ ਗਏ ਸਥਾਨਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਦੇ ਬਰਮਜ਼ ਉਪਰ ਲਗਾਏ ਗਏ ਹੋਰਡਿੰਗਜ਼ ਨੂੰ ਹਟਾਉਣ ਸਬੰਧੀ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਦਿਨ ਤਿਉਹਾਰ ਨਾਲ ਸਬੰਧਤ ਹੋਰਡਿੰਗਜ਼ ਲਗਾਉਣ ਲਈ ਕਿਸੇ ਢੁਕਵੀਂ ਜਗ੍ਹਾ ਦੀ ਸ਼ਨਾਖਤ ਕੀਤੀ ਜਾਵੇ ਅਤੇ ਜਿਹੜੇ ਲੋਕ ਆਪਣੀ ਮਨਮਰਜ਼ੀ ਨਾਲ ਕਿਤੇ ਵੀ ਹੋਰਡਿਗਜ਼ ਲਗਾਉਂਦੇ ਹਨ , ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਇਸ ਸਬੰਧੀ ਬਿਜਲੀ ਬੋਰਡ, ਜੰਗਲਾਤ ਵਿਭਾਗ, ਨੈਸ਼ਨਲ ਹਾਈ ਵੇਅ ਅਥਾਰਟੀ ਅਤੇ ਟੈਲੀਫੋਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਖੇਤਰ ਵਿੱਚ ਲਗਾਏ ਗਏ ਹੋਰਡਿੰਗਜ਼ ਨੂੰ ਤੁਰੰਤ ਹਟਾਉਣ ਦੀ ਕਾਰਵਾਈ ਕਰਨ।

No comments:
Post a Comment