ਹੁਸ਼ਿਆਰਪੁਰ, 19 ਅਗਸਤ: ਵਣ ਮਹਾਂਉਤਸਵ ਦੌਰਾਨ ਨਗਰ ਕੌਂਸਲਾਂ ਦੇ ਪਾਰਕਾਂ ਵਿੱਚ ਵਧੀਆ ਕਿਸਮ ਦੇ ਪੌਦੇ ਲਗਾਏ ਜਾ ਰਹੇ ਹਨ। ਇਸ ਗੱਲ ਦੀ ਜਾਣਕਾਰੀ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਕੈਪਟਨ ਕਰਨੈਲ ਸਿੰਘ ਨੇ ਅੱਜ ਨਗਰ ਕੌਂਸਲ ਹੁਸ਼ਿਆਰਪੁਰ ਦੇ ਗਰੀਨ ਵਿਊ ਪਾਰਕ ਵਿਖੇ ਇਸ ਮੁਹਿੰਮ ਦੀ ਸ਼ੁਰੂਆਤ ਇੱਕ ਪੌਦਾ ਲਗਾ ਕੇ ਕਰਨ ਉਪਰੰਤ ਦਿੱਤੀ। ਕਾਰਜਸਾਧਕ ਅਫ਼ਸਰ ਪਰਮਜੀਤ ਸਿੰਘ, ਮਿਉਂਸਪਲ ਇੰਜੀਨੀਅਰ ਪਵਨ ਸ਼ਰਮਾ, ਸਹਾਇਕ ਮਿਉਂਸਪਲ ਇੰਜੀਨੀਅਰ ਹਰਪ੍ਰੀਤ ਸਿੰਘ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ ਅਤੇ ਮਿਉਂਸਪਲ ਕੌਂਸਲਰ ਰਣਜੀਤ ਚੌਧਰੀ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਕੈਪਟਨ ਕਰਨੈਲ ਸਿੰਘ ਨੇ ਦੱਸਿਆ ਕਿ ਨਗਰ ਕੌਂਸਲਾਂ ਦੇ ਪਾਰਕਾਂ ਨੂੰ ਹਰਾ-ਭਰਾ ਅਤੇ ਸੁੰਦਰ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਵਣ-ਮਹਾਂਉਤਸਵ ਦੌਰਾਨ ਵਧੀਆ ਕਿਸਮ ਦੇ ਪੌਦੇ ਲਗਾਏ ਜਾ ਰਹੇ ਹਨ। ਗਰੀਨ ਵਿਊ ਪਾਰਕ ਵਿੱਚ ਲਗਭਗ 100 ਪੌਦੇ ਲਗਾਏ ਜਾ ਰਹੇ ਹਨ ਅਤੇ ਬਾਕੀ ਸਾਰੇ ਪਾਰਕਾਂ ਵਿੱਚ ਵੀ ਪੌਦੇ ਲਗਾਏ ਜਾਣਗੇ। ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੇ ਵਾਤਾਵਰਣ ਨੂੰ ਸ਼ੁੱਧ ਅਤੇ ਸਾਫ਼-ਸੁਥਰਾ ਰੱਖਣ ਲਈ ਸਹਿਯੋਗ ਦੇਣ ਅਤੇ ਆਪਣੇ ਘਰਾਂ ਦੇ ਆਲੇ-ਦੁਆਲੇ ਖਾਲੀ ਪਈਆਂ ਥਾਵਾਂ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੀਨੀਅਰ ਸਿਟੀਜ਼ਨ ਕਲੱਬ ਗਰੀਨ ਵਿਊ ਪਾਰਕ ਦੇ ਪ੍ਰਧਾਨ ਧਰਮ ਦੱਤ ਦੱਤਾ, ਡਾ. ਅਸ਼ੋਕ ਕੁਮਾਰ ਸੂਦ, ਸਤਨਾਮ ਸਿੰਘ, ਹਰਭਜਨ ਸਿੰਘ, ਸਾਬਕਾ ਪ੍ਰਿੰਸੀਪਲ ਪ੍ਰੇਮ ਨਾਥ ਅਨੰਦ, ਏ ਸੀ ਮੱਕੜ, ਵਿਜੇ ਕੁਮਾਰ, ਨਿਰਮਲ ਸਿੰਘ, ਕਮਲੇਸ਼ ਕੁਮਾਰੀ, ਡਾ. ਨਰਿੰਦਰ ਕੌਰ, ਸੁਨਿਤਾ ਰਾਣੀ, ਤਲਵਿੰਦਰ ਕੌਰ, ਬਿੰਦੂ ਬਾਲਾ, ਪਰਮਜੀਤ ਕੌਰ, ਦਲਜੀਤ ਕੌਰ, ਬਲਦੇਵ ਚੰਦ, ਬਾਲ ਕ੍ਰਿਸ਼ਨ, ਸ਼ਿੰਗਾਰਾ ਸਿੰਘ, ਰਾਕੇਸ਼ ਡੋਗਰਾ, ਗੁਰਦੇਵ ਕੁਮਾਰ, ਰਾਜੇਸ਼ ਸੈਣੀ, ਹਰਜੀਤ ਭਗਤ ਅਤੇ ਸ਼ਹਿਰ ਦੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

No comments:
Post a Comment