ਹੁਸ਼ਿਆਰਪੁਰ, 20 ਅਗਸਤ: ਪੰਜਾਬ ਦੇ ਨਾਲ ਲਗਦੇ ਪਹਾੜੀ ਖੇਤਰਾਂ ਵਿੱਚ ਤੇਜ਼ ਬਾਰਿਸ਼ ਹੋਣ ਕਾਰਨ ਨਦੀ, ਨਾਲਿਆਂ ਅਤੇ ਖੱਡਾਂ ਵਿੱਚ ਹੜਾਂ ਦੀ ਸਥਿਤੀ ਬਣੀ ਹੋਈ ਹੈ। ਜਿਸ ਕਾਰਨ ਪੌਂਗ ਡੈਮ ਦੀ ਝੀਲ ਵਿੱਚ ਪਾਣੀ ਦੇ ਪੱਧਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਡੈਮ ਪ੍ਰਸ਼ਾਸ਼ਨ ਵੱਲੋਂ ਹਰ ਰੋਜ਼ 70 ਹਜ਼ਾਰ ਕਿਊਸਿਕ ਪਾਣੀ ਬਿਆਸ ਦਰਿਆ ਵਿੱਚ ਛੱਡਿਆ ਜਾ ਰਿਹਾ ਹੈ। ਜਿਸ ਨਾਲ ਬਿਆਸ ਦਰਿਆ ਦੇ ਨਾਲ ਲਗਦੇ ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਫਿਰੋਜਪੁਰ ਅਤੇ ਫਾਜਿਲਕਾ ਜਿਲਿਆਂ ਦੇ ਇਲਾਕਿਆਂ ਵਿੱਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ ਅਤੇ ਪ੍ਰਸ਼ਾਸ਼ਨ ਵੱਲੋਂ ਪਾਣੀ ਨਾਲ ਘਿਰੇ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਨਿਕਾਲਿਆ ਜਾ ਰਿਹਾ ਹੈ। ਬੀਤੀ ਸ਼ਾਮ ਤੋਂ ਲੈ ਕੇ ਦੇਰ ਰਾਤ ਤੱਕ ਹੁਸ਼ਿਆਰਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰ: ਦੀਪਇੰਦਰ ਸਿੰਘ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮਹਿੰਦਰ ਸਿੰਘ ਕੈਂਥ ਵੱਲੋਂ ਬਿਆਸ ਦਰਿਆ ਦੇ ਨਾਲ ਲਗਦੇ ਪਿੰਡਾਂ ਦਾ ਦੌਰਾ ਕੀਤਾ ਤੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਹੜ੍ਹਾਂ ਨੂੰ ਮੱਦੇਨਜ਼ਰ ਰੱਖਦਿਆਂ ਪ੍ਰਸ਼ਾਸ਼ਨ ਵੱਲੋਂ ਰਾਹਤ ਕਾਰਜ ਅਰੰਭ ਕਰ ਦਿੱਤੇ ਗਏ ਹਨ ਅਤੇ ਲੋਕਾਂ ਨੂੰ ਮਾਲ ਡੰਗਰ ਸਮੇਤ ਸੁਰੱਖਿਆਤ ਥਾਵਾਂ ਤੇ ਪਹੁੰਚਾਇਆ ਜਾ ਰਿਹਾ ਹੈ।
ਸ੍ਰ: ਦੀਪਇੰਦਰ ਸਿੰਘ ਨੇ ਦੱਸਿਆ ਕਿ ਪੌਂਗ ਡੈਮ ਪ੍ਰਸ਼ਾਸ਼ਨ ਵੱਲੋਂ 70 ਹਜ਼ਾਰ ਕਿਊਸਿਕ ਪਾਣੀ ਰੋਜ਼ਾਨਾ ਬਿਆਸ ਦਰਿਆ ਵਿੱਚ ਛੱਡਿਆ ਜਾ ਰਿਹਾ ਹੈ ਅਤੇ ਦਰਿਆ ਦੀਆਂ 6 ਸਹਾਇਕ ਖੱਡਾਂ ਵਿੱਚੋਂ ਵੀ ਪਾਣੀ ਲਗਾਤਾਰ ਬਿਆਸ ਦਰਿਆ ਵਿੱਚ ਆ ਰਿਹਾ ਹੈ ਜਿਸ ਕਾਰਨ ਦਰਿਆ ਵਿੱਚ ਪਾਣੀ ਲਗਾਤਾਰ ਵੱਧ ਰਿਹਾ ਹੈ ਅਤੇ ਦਰਿਆ ਦੇ ਨੇੜਲੇ ਇਲਾਕਿਆਂ ਵਿੱਚ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਢਿਲਵਾਂ ਵਿਖੇ 1 ਲੱਖ 7 ਹਜ਼ਾਰ 600 ਕਿਊਸਿਕ ਪਾਣੀ ਮਾਪਿਆ ਗਿਆ ਹੈ। ਉਨ੍ਹਾਂ ਨੇ ਪੌਂਗ ਡੈਮ ਦੇ ਪ੍ਰਸ਼ਾਸ਼ਨ ਨਾਲ ਫੋਨ ਤੇ ਗੱਲ ਕੀਤੀ ਅਤੇ ਪਾਣੀ ਦੇ ਵਹਾਅ ਨੂੰ ਡਾਊਨ ਕਰਨ ਲਈ ਕਿਹਾ।
ਉਨ੍ਹਾਂ ਨੇ ਜ਼ਿਲ੍ਹੇ ਦੇ ਟਾਂਡਾ ਹਲਕੇ ਦੇ ਪਿੰਡ ਮਿਆਣੀ ਦੇ ਨੇੜੇ ਪਾਣੀ ਵਿੱਚ ਡੁੱਬ ਚੁੱਕੇ ਪਿੰਡ ਅਬਦੁਲਾਪੁਰ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ, ਐਸ ਡੀ ਐਮ ਦਸੂਹ ਪੀ ਪੀ ਸਿੰਘ ਅਤੇ ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ ਸਮੇਤ ਜ਼ਿਲ੍ਹੇ ਦੇ ਪ੍ਰਸ਼ਾਸ਼ਨਿਕ ਅਧਿਕਾਰੀ ਸ਼ਾਮਲ ਸਨ। ਉਨ੍ਹਾਂ ਨੇ ਪਿੰਡ ਦੇ 500 ਦੇ ਕਰੀਬ ਲੋਕਾਂ ਨੂੰ ਪਿੰਡ ਮਿਆਣੀ ਦੇ ਸਰਕਾਰੀ ਹਾਈ ਸਕੂਲ ਵਿੱਚ ਸ਼ਿਫਟ ਕੀਤਾ ਅਤੇ ਉਨ੍ਹਾਂ ਦੇ ਮਾਲ ਡੰਗਰ ਨੂੰ ਪਿੰਡ ਦੀ ਮੰਡੀ ਵਿੱਚ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਪਿੰਡ ਦੇ ਸਾਰੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾ ਦਿੱਤਾ ਗਿਆ ਹੈ। ਪਿੰਡ ਦੀ ਸਰਪੰਚ ਜੋਗਿੰਦਰ ਕੌਰ ਤੇ ਮੈਂਬਰ ਪੰਚਾਇਤ ਸ਼ਿੰਦਾ ਸ਼ਰਮਾ ਨੇ ਡਿਪਟੀ ਕਮਿਸ਼ਨਰ ਕੋਲੋਂ ਡੰਗਰਾਂ ਦੇ ਚਾਰੇ ਦੀ ਮੰਗ ਕੀਤੀ। ਡਿਪਟੀ ਕਮਿਸ਼ਨਰ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਡੰਗਰਾਂ ਲਈ ਚਾਰੇ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ 1988 ਤੋਂ ਬਾਅਦ 2011 ਵਿੱਚ ਦੂਜੀ ਵਾਰ ਉਨ੍ਹਾਂ ਦਾ ਪਿੰਡ ਹੜ੍ਹਾਂ ਦੀ ਮਾਰ ਹੇਠ ਆਇਆ ਜਿਸ ਕਾਰਨ ਲੋਕਾਂ ਦੀ ਫ਼ਸਲ ਬਰਬਾਦ ਹੋ ਗਈ ਹੈ। ਡਿਪਟੀ ਕਮਿਸ਼ਨਰ ਸ੍ਰ: ਦੀਪਇੰਦਰ ਸਿੰਘ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪਾਣੀ ਦਾ ਲੈਵਲ ਘੱਟ ਹੋਣ ਉਪਰੰਤ ਜਮੀਨਾਂ ਦੀ ਗਿਰਦਾਵਰੀ ਕਰਵਾ ਕੇ ਲੋਕਾਂ ਨੂੰ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸਿਹਤ ਦੀ ਲਗਾਤਾਰ ਜਾਂਚ ਕੀਤੀ ਜਾਵੇ ਤਾਂ ਜੋ ਬੀਮਾਰੀਆਂ ਨਾ ਫੈਲ ਸਕਣ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰ: ਦੀਪਇੰਦਰ ਸਿੰਘ ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਨੌਸ਼ਹਿਰਾ ਪੱਤਣ, ਮੰਡ, ਭੰਗਾਲਾ, ਮਾਨਸਰ, ਮਿਆਣੀ, ਉਪ ਮੰਡਲ ਮੁਕੇਰੀਆਂ ਅਤੇ ਉਪ ਮੰਡਲ ਦਸੂਹਾ ਦੇ ਬਿਆਸ ਦਰਿਆ ਨਾਲ ਲਗਦੇ ਪਿੰਡਾਂ ਦਾ ਦੌਰਾ ਕੀਤਾ ਤੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਥਿਤੀ ਉਪਰ ਨਜ਼ਰ ਰੱਖਣ ਦੀ ਹਦਾਇਤ ਵੀ ਕੀਤੀ।

No comments:
Post a Comment