ਹੁਸ਼ਿਆਰਪੁਰ, 18 ਅਗਸਤ: ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾਨ, ਜ਼ਿਲ੍ਹਾ ਸੈਂਟਰ, ਹੁਸ਼ਿਆਰਪੁਰ ਵਿਖੇ ਸੇਵਾ ਅਧਿਕਾਰ ਕਾਨੂੰਨ 2011 ਸਬੰਧੀ ਇੱਕ ਦਿਨ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦੇ ਸ਼ੁਰੂ ਵਿੱਚ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਸ੍ਰ: ਸੁਰਜੀਤ ਸਿੰਘ ਵੱਲੋਂ ਹਾਜ਼ਰ ਆਏ ਪਾਰਟੀਸਪੈਂਟਸ ਨੂੰ ਜੀ ਆਇਆ ਕਿਹਾ ਗਿਆ। ਉਨ੍ਹਾਂ ਨੇ ਇਸ ਵਰਕਸ਼ਾਪ ਵਿੱਚ ਸੇਵਾ ਅਧਿਕਾਰ ਕਾਨੂੰਨ 2011 ਨੂੰ ਲਾਗੂ ਕਰਨ ਸਬੰਧੀ ਪ੍ਰਸਤਾਵਿਤ ਕੀਤੇ ਗਏ ਕਾਨੁੰਨ ਦੇ ਤਹਿਤ ਜਿਹੜੀਆਂ 67 ਜਨਤਕ ਸੇਵਾਵਾਂ ਆਉਂਦੀਆਂ ਹਨ, ਸਬੰਧੀ ਵੱਖ-ਵੱਖ ਮਹਿਕਮਿਆਂ ਤੋਂ ਆਏ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਾਣੂ ਕਰਵਾਇਆ । ਉਨ੍ਹਾਂ ਨੇ ਆਪਣੇ ਭਾਸ਼ਨ ਵਿੱਚ ਦੱਸਿਆ ਕਿ ਇਨ੍ਹਾਂ 67 ਸੇਵਾਵਾਂ ਨੂੰ ਪ੍ਰਦਾਨ ਕਰਨ ਦਾ ਸਮਾਂ ਘੱਟ ਤੋਂ ਘੱਟ ਇੱਕ ਦਿਨ ਅਤੇ ਵੱਧ ਤੋਂ ਵੱਧ 60 ਦਿਨ ਸੀਮਤ ਕੀਤਾ ਗਿਆ ਹੈ ਅਤੇ ਇਸ ਸਮੇਂ ਵਿੱਚ ਸੇਵਾਵਾਂ ਨਾ ਮੁਹੱਈਆ ਕਰਵਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਖਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਦੇ ਹੋਏ 500 ਰੁਪਏ ਤੋਂ ਲੈ ਕੇ 5000 ਰੁਪਏ ਤੱਕ ਦਾ ਜੁਰਮਾਨਾ ਕਰਨ ਦਾ ਵੀ ਉਪਬੰਧ ਕੀਤਾ ਗਿਆ ਹੈ । ਇਸ ਵਰਕਸ਼ਾਪ ਵਿੱਚ ਸੇਵਾ ਅਧਿਕਾਰ ਕਾਨੁੰਨ 2011 , ਦਫ਼ਤਰੀ ਕੰਮਕਾਜ ਦੀ ਵਿਧੀ ਅਤੇ ਫਾਈਨੈਸ਼ਲ ਰੂਲਜ਼ ਸਬੰਧੀ ਜਾਣਕਾਰੀ ਰਿਸੋਰਸ ਪਰਸਨਜ/ਵਿਸ਼ਾ ਮਾਹਿਰਾਂ ਵੱਲੋਂ ਦਿੱਤੀ ਗਈ।
ਵਰਕਸ਼ਾਪ ਦੇ ਪਹਿਲੇ, ਦੂਸਰੇ ਅਤੇ ਚੌਥੇ ਸੈਸ਼ਨ ਵਿੱਚ ਸ੍ਰੀ ਬਾਂਕੇ ਬਿਹਾਰੀ ਅੰਡਰ ਸੈਕਟਰੀ (ਰੀਟਾ:) ਰਿਸੋਰਸ ਪਰਸਨ ਵੱਲੋਂ ਦਫ਼ਤਰੀ ਕੰਮਕਾਜ ਦੀ ਵਿਧੀ ਬਾਰੇ ਵਿਸ਼ੇ ਸਬੰਧੀ ਸਲਾਈਡਜ਼ ਦੀ ਸਹਾਇਤਾ ਨਾਲ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਆਏ ਹੋਏ ਪਾਰਟੀਸਪੈਂਟਸ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਬੜੇ ਤਸਲੀਬਖਸ਼ ਢੰਗ ਨਾਲ ਦਿੱਤੇ ਗਏ।
ਵਰਕਸ਼ਾਪ ਦੇ ਤੀਸਰੇ ਸੈਸ਼ਨ ਵਿੱਚ ਸ੍ਰੀ ਵਿਨੋਦ ਸ਼ਰਮਾ ਡਿਪਟੀ ਕੰਟਰੋਲ (ਵਿੱਤ ਤੇ ਲੇਖਾ) (ਰੀਟਾ:) ਰਿਸੋਰਸ ਪਰਸਨ ਵੱਲੋਂ ਫਾਈਨੈਸ਼ਨ ਰੂਲਜ਼ ਸਬੰਧੀ ਵਾਈਟ ਬੋਰਡ ਤੇ ਮਾਰਕਰ ਦੀ ਸਹਾਇਤਾ ਨਾਲ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸ੍ਰੀ ਪ੍ਰੇਮ ਚੰਦ ਕਾਹਲੋਂ ਸਹਾਇਕ ਪ੍ਰੋਗਰਾਮ ਕੋਆਰਡੀਨੇਟਰ ਵੱਲੋਂ ਜ਼ਿਲ੍ਹਾ ਸੈਂਟਰ ਸਬੰਧੀ ਪਾਰਟੀਸਪੈਂਟਸ ਨੂੰ ਜਾਣਕਾਰੀ ਦਿੱਤੀ ਗਈ।