ਹੁਸ਼ਿਆਰਪੁਰ, 19 ਅਗਸਤ: ਜ਼ਿਲ੍ਹਾ ਤੰਬਾਕੂ ਕੰਟਰੋਲ ਕਮੇਟੀ ਦੀ ਮੀਟਿੰਗ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰ: ਦੀਪਇੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਰਵਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) , ਸ੍ਰੀ ਵਿਨੈ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਐਸ ਡੀ ਐਮ ਹੁਸ਼ਿਆਰਪੁਰ , ਰਾਹੁਲ ਚਾਬਾ ਐਸ ਡੀ ਐਮ ਮੁਕੇਰੀਆਂ , ਪੀ ਪੀ ਸਿੰਘ ਐਸ ਡੀ ਐਮ ਦਸੂਹਾ , ਰਣਜੀਤ ਕੋਰ ਐਸ ਡੀ ਐਮ ਗੜਸ਼ੰਕਰ , ਡਾ ਯਸ਼ਪਾਲ ਮਿੱਤਰਾ ਸਿਵਲ ਸਰਜਨ, ਸਿਹਤ ਵਿਭਾਗ ਦੇ ਸਬੰਧਤ ਅਧਿਕਾਰੀ ਅਤੇ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਸ੍ਰ: ਦੀਪਇੰਦਰ ਸਿੰਘ ਨੇ ਕਿਹਾ ਕਿ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਤੇ ਪੂਰਨ ਪਾਬੰਦੀ ਹੈ। ਜੇਕਰ ਕੋਈ ਵਿਅਕਤੀ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਦੀ ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੌਕੇ ਤੇ ਜ਼ੁਰਮਾਨਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਤੋਂ 100 ਗਜ਼ ਦੇ ਘੇਰੇ ਦੇ ਅੰਦਰ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਤੇ ਪਾਬੰਦੀ ਲਗਾਈ ਹੋਈ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਦੇ ਉਤਪਾਦਕ ਵੇਚਣਾ ਜ਼ੁਰਮ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਦਿਅਕ ਅਦਾਰਿਆਂ ਦੇ ਨੇੜੇ ਤੰਬਾਕੂਨੋਸ਼ੀ ਦੀ ਵਰਤੋਂ ਤੇ ਵਿਕਰੀ ਨੂੰ ਸਖਤੀ ਨਾਲ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਤੰਬਾਕੂ ਦੇ ਉਤਪਾਦਕ ਕੈਂਸਰ ਵਰਗੀਆਂ ਲਾ-ਇਲਾਜ ਬੀਮਾਰੀਆਂ ਨੂੰ ਜਨਮ ਦੇ ਰਹੇ ਹਨ। ਇਸ ਕਰਕੇ ਲੋਕਾਂ ਨੂੰ ਤੰਬਾਕੂਨੋਸ਼ੀ ਦੇ ਭਿਆਨਕ ਨਤੀਜ਼ਿਆਂ ਬਾਰੇ ਸੁਚੇਤ ਕੀਤਾ ਜਾਵੇ। ਉਨ੍ਹਾਂ ਨੇ ਸਮਾਜ ਸੇਵੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਦੀ ਸ਼ਨਾਖਤ ਕਰਕੇ , ਉਥੇ ਤੰਬਾਕੂਨੋਸ਼ੀ ਦੀ ਰੋਕਥਾਮ ਸਬੰਧੀ ਬੋਰਡ / ਬੈਨਰ ਲਗਾਏ ਜਾਣ। ਇਸ ਮੀਟਿੰਗ ਵਿੱਚ ਹਾਜ਼ਰ ਇੱਕ ਸਮਾਜ ਸੇਵਕ ਧਰਮਵੀਰ ਕਪੂਰ ਨੇ ਸੁਝਾਅ ਦਿੱਤਾ ਕਿ ਬੱਸ ਸਟੈਂਡ ਹੁਸ਼ਿਆਰਪੁਰ ਦੇ ਪਿਛਲੇ ਪਾਸੇ ਖਾਲੀ ਪਈ ਜਗ੍ਹਾ ਤੇ ਇੱਕ ਸਮੋਕਿੰਗ ਜ਼ੋਨ ਬਣਾਇਆ ਜਾਵੇ ।