ਹੁਸ਼ਿਆਰਪੁਰ, 18 ਅਗਸਤ: ਪੰਜਾਬ ਦੇ ਨਾਲ ਲਗਦੇ ਪਹਾੜੀ ਖੇਤਰਾਂ ਵਿੱਚ ਲਗਾਤਾਰ ਬਾਰਸ਼ ਹੋਣ ਕਾਰਨ ਪੌਂਗ ਡੈਮ ਵਿੱਚ ਪਾਣੀ ਦੇ ਪੱਧਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਡੈਮ ਪ੍ਰਸ਼ਾਸ਼ਨ ਵੱਲੋਂ ਹਰ ਰੋਜ਼ 65000 ਕਿਉਸਿਕ ਪਾਣੀ ਬਿਆਸ ਦਰਿਆ ਵਿੱਚ ਛੱਡਿਆ ਜਾ ਰਿਹਾ ਹੈ ਜਿਸ ਨਾਲ ਜ਼ਿਲ੍ਹੇ ਵਿੱਚੋਂ ਲੰਘਦੇ ਬਿਆਸ ਦਰਿਆ ਨਾਲ ਲਗਦੇ ਖੇਤਰਾਂ ਵਿੱਚ ਹੜ੍ਹਾਂ ਦਾ ਖਤਰਾ ਬਣਿਆ ਹੋਇਆ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੰਭਾਵਿਤ ਹੜ੍ਹਾਂ ਨੂੰ ਰੋਕਣ, ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਅਤੇ ਬਰਸਾਤ ਦੇ ਮੌਸਮ ਦੌਰਾਨ ਹੜ੍ਹਾਂ ਨਾਲ ਕਿਸੇ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰਗਟਾਵਾ ਸ੍ਰੀ ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਦੀ ਇੱਕ ਮੀਟਿੰਗ ਦੌਰਾਨ ਕੀਤਾ। ਇਸ ਮੋਕੇ ਤੇ ਸਰਵਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) , ਸ੍ਰੀ ਵਿਨੈ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਐਸ ਡੀ ਐਮ ਹੁਸ਼ਿਆਰਪੁਰ , ਰਾਹੁਲ ਚਾਬਾ ਐਸ ਡੀ ਐਮ ਮੁਕੇਰੀਆਂ , ਪੀ ਪੀ ਸਿੰਘ ਐਸ ਡੀ ਐਮ ਦਸੂਹਾ , ਰਣਜੀਤ ਕੋਰ ਐਸ ਡੀ ਐਮ ਗੜਸ਼ੰਕਰ , ਕਰਨਲ ਸੁਰੇਸ਼ ਚੰਦ ਭਾਰਤੀ ਫੌਜ, ਬਲਰਾਜ ਕੌਰ ਗਰੇਵਾਲ ਜ਼ਿਲ੍ਹਾ ਮਾਲ ਅਫ਼ਸਰ, ਰਾਜੇਸ਼ਵਰ ਸਿੰਘ ਸਿੱਧੂ ਐਸ ਪੀ (ਹੈਡਕੁਆਟਰ) ਅਤੇ ਹੋਰ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਸ੍ਰੀ ਦੀਪਇੰਦਰ ਸਿੰਘ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਹੋਣ ਵਾਲੇ 213 ਪਿੰਡਾਂ ਦੀ ਸ਼ਨਾਖਤ ਕਰ ਲਈ ਗਈ ਹੈ ਜਿਨ੍ਹਾਂ ਵਿੱਚ ਸਬ ਡਵੀਜ਼ਨ ਮੁਕੇਰੀਆਂ ਦੇ 37 ਪਿੰਡ, ਦਸੂਹਾ ਦੇ 67, ਗੜ੍ਹਸ਼ੰਕਰ ਦੇ 47 ਅਤੇ ਹੁਸ਼ਿਆਰਪੁਰ ਦੇ 62 ਪਿੰਡ ਸ਼ਾਮਲ ਹਨ। ਇਨ੍ਹਾਂ ਪਿੰਡਾਂ ਦੇ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਲਈ ਟਰਾਂਸਪੋਰਟ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਸਬੰਧੀ ਅਗੇਤੀ ਸੂਚਨਾ ਦੇਣ ਲਈ ਜ਼ਿਲ੍ਹੇ ਅੰਦਰ 6 ਫਲੱਡ ਕੰਟਰੋਲ ਰੂਮ ਬਣਾਏ ਗਏ ਹਨ। ਜ਼ਿਲ੍ਹਾ ਫਲੱਡ ਕੰਟਰੋਲ ਰੂਮ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਬਣਾਇਆ ਗਿਆ ਹੈ ਜਿਸ ਦੇ ਇੰਚਾਰਜ ਜਿਲ੍ਹਾ ਮਾਲ ਅਫ਼ਸਰ ਹੋਣਗੇ। ਇਸ ਕੰਟਰੋਲ ਰੂਮ ਦਾ ਨੰਬਰ 01882-220412 ਹੈ। ਇਸੇ ਤਰਾਂ ਹੀ ਫਲੱਡ ਕੰਟਰੋਲ ਰੂਮ ਕਾਰਜਕਾਰੀ ਇੰਜੀਨੀਅਰ ਜਲ ਨਿਕਾਸ ਮੰਡਲ ਹੁਸ਼ਿਆਰਪੁਰ ਵਿਖੇ ਬਣਾਇਆ ਗਿਆ ਹੈ ਜਿਸ ਦਾ ਇੰਚਾਰਜ ਕਾਰਜਕਾਰੀ ਇੰਜੀਨੀਅਰ ਜਲ ਨਿਕਾਸ ਮੰਡਲ ਹੁਸ਼ਿਆਰਪੁਰ ਹੋਵੇਗਾ । ਇਸ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01882-252733 ਹੈ। ਤਹਿਸੀਲ ਫਲੱਡ ਕੰਟਰੋਲ ਰੂਮ ਤਹਿਸੀਲ ਦਫ਼ਤਰ ਹੁਸ਼ਿਆਰਪੁਰ ਵਿਖੇ ਬਣਾਇਆ ਗਿਆ ਹੈ ਜਿਸ ਦਾ ਇੰਚਾਰਜ ਤਹਿਸੀਲਦਾਰ ਹੁਸ਼ਿਆਰਪੁਰ ਹੋਵੇਗਾ ਅਤੇ ਇਸ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01882-220796 ਹੈ। ਗੜ੍ਹਸ਼ੰਕਰ ਤਹਿਸੀਲ ਦਾ ਫਲੱਡ ਕੰਟਰੋਲ ਰੂਮ ਤਹਿਸੀਲ ਦਫ਼ਤਰ ਗੜ੍ਹਸ਼ੰਕਰ ਵਿਖੇ ਬਣਾਇਆ ਗਿਆ ਹੈ ਜਿਸ ਦਾ ਇੰਚਾਰਜ ਤਹਿਸੀਲਦਾਰ ਗੜ੍ਹਸ਼ੰਕਰ ਹੋਵੇਗਾ ਅਤੇ ਇਸ ਕੰਟਰੋਲ ਰੂਮ ਦਾ ਟੈਲੀਫੋਨ ਨੰ: 01884-282026 ਹੈ। ਦਸੂਹਾ ਤਹਿਸੀਲ ਦਾ ਫਲੱਡ ਕੰਟਰੋਲ ਰੂਮ ਤਹਿਸੀਲ ਦਫ਼ਤਰ ਦਸੂਹਾ ਵਿਖੇ ਬਣਾਇਆ ਗਿਆ ਹੈ ਜਿਸ ਦਾ ਇੰਚਾਰਜ ਤਹਿਸੀਲਦਾਰ ਦਸੂਹਾ ਹੋਵੇਗਾ ਅਤੇ ਇਸ ਕੰਟਰੋਲ ਰੂਮ ਦਾ ਟੈਲੀਫੋਨ ਨੰ: 01883-285024 ਹੈ ਅਤੇ ਮੁਕੇਰੀਆਂ ਤਹਿਸੀਲ ਦਾ ਫਲੱਡ ਕੰਟਰੋਲ ਰੂਮ ਤਹਿਸੀਲ ਮੁਕੇਰੀਆਂ ਵਿਖੇ ਬਣਾਇਆ ਗਿਆ ਹੈ ਜਿਸ ਦਾ ਇੰਚਾਰਜ ਤਹਿਸੀਲਦਾਰ ਮੁਕੇਰੀਆਂ ਹੋਵੇਗਾ ਅਤੇ ਇਸ ਕੰਟਰੋਲ ਰੂਮ ਦਾ ਟੈਲੀਫੋਨ ਨੰ: 01883-244813 ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਾਰੇ ਫਲੱਡ ਕੰਟਰੋਲ ਰੂਮ 15 ਅਕਤੂਬਰ 2011 ਤੱਕ 24 ਘੰਟੇ ਕੰਮ ਕਰਨਗੇ । ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੁੰ ਹਦਾਇਤ ਕੀਤੀ ਕਿ ਉਹ ਹੜ੍ਹਾਂ ਸਬੰਧੀ ਅਗੇਤੀ ਸੂਚਨਾ ਇਨ੍ਹਾਂ ਨੰਬਰਾਂ ਤੇ ਦੇਣ ਅਤੇ ਡੈਮਾਂ, ਦਰਿਆਵਾਂ, ਨਹਿਰਾਂ ਅਤੇ ਚੋਆਂ ਦੇ ਪਾਣੀਆਂ ਦੇ ਪੱਧਰ ਦੀ ਰਿਪੋਰਟ ਰੋਜ਼ਾਨਾ ਦੇਣ। ਉਨ੍ਹਾਂ ਨੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਦਰਿਆਵਾਂ, ਨਹਿਰਾਂ, ਚੋਆਂ ਅਤੇ ਧੁੱਸੀ ਬੰਨਾਂ ਤੇ 24 ਘੰਟੇ ਪਹਿਰਾ ਦੇਣ ਲਈ ਆਪਣੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਉਣ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ਤੇ ਰਾਤ ਸਮੇਂ ਠੀਕਰੀ ਪਹਿਰੇ ਦੇਣ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਜ਼ਿਲ੍ਹਾ ਅਧਿਕਾਰੀ ਆਪਣਾ ਮੋਬਾਇਲ ਫੋਨ ਬੰਦ ਨਾ ਰੱਖੇ ਅਤੇ ਆਪਣਾ ਸਟੇਸ਼ਨ ਨਾ ਛੱਡੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੋਆਂ ਨਾਲਿਆਂ ਉਪਰ ਹੋਏ ਨਜਾਇਜ਼ ਕਬਜਿਆਂ ਨੁੰ ਤੁਰੰਤ ਹਟਾਉਣ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਨਿਪਟਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੈਸਕਿਊ ਟੀਮਾਂ ਤਿਆਰ ਕਰ ਲਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹੜ੍ਹਾਂ ਦੇ ਪਾਣੀ ਤੋਂ ਬਚਾਅ ਲਈ 12 ਅਲੂਮੀਨੀਅਮ ਦੀਆਂ ਕਿਸ਼ਤੀਆਂ, 31 ਲਾਈਫ ਜੈਕਟਾਂ, 6 ਮੋਟਰ ਬੋਟਸ, 105 ਬਾਂਬੂ ਚੋਕ, 18 ਕੂੰਡੇ, 22 ਚੱਪੂ, ਟੈਂਟਾਂ, ਸਰਚ ਲਾਈਟਾਂ, ਰੱਸਿਆਂ ਅਤੇ ਹੋਰ ਸਬੰਧਤ ਸਮਾਨ ਦਾ ਪ੍ਰਬੰਧ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਲਈ 50 ਹਜ਼ਾਰ ਰੇਤ ਦੀਆਂ ਬੋਰੀਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ, ਪਸ਼ੂ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਮਾਲ ਵਿਭਾਗ, ਰੈਡ ਕਰਾਸ, ਨਗਰ ਕੌਂਸਲਾਂ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰਕੇ ਰੱਖਣ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹੜ੍ਹਾਂ ਦੌਰਾਨ ਸਿਹਤ ਸੇਵਾਵਾਂ ਦੇਣ ਲਈ 54 ਮੈਡੀਕਲ ਟੀਮਾਂ ਅਤੇ 13 ਕੰਟਰੋਲ ਰੂਮ ਬਣਾਏ ਗਏ ਹਨ ਅਤੇ ਦਵਾਈਆਂ ਦਾ ਵੀ ਪੂਰਾ ਪ੍ਰਬੰਧ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਾਂ ਹੀ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਦੀਆਂ ਬੀਮਾਰੀਆਂ ਦੇ ਇਲਾਜ ਲਈ 25 ਟੀਮਾਂ ਬਣਾ ਦਿੱਤੀਆਂ ਗਈਆਂ ਅਤੇ 3 ਲੱਖ 43 ਹਜ਼ਾਰ ਪਸ਼ੂਆਂ ਨੂੰ ਬਰਸਾਤ ਦੌਰਾਨ ਹੋਣ ਵਾਲੀਆਂ ਬੀਮਾਰੀਆਂ ਨੂੰ ਰੋਕਣ ਲਈ ਟੀਕੇ ਲਗਾ ਦਿੱਤੇ ਗਏ ਹਨ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਹਰੇ ਚਾਰੇ ਤੇ ਤੂੜੀ ਦਾ ਪ੍ਰਬੰਧ ਵੀ ਕਰ ਲਿਆ ਗਿਆ ਹੈ।

No comments:
Post a Comment