ਹੁਸ਼ਿਆਰਪੁਰ, 24 ਸਤੰਬਰ: ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਦੀ ਦੇਖ-ਰੇਖ ਹੇਠਾਂ ਮਾਸਿਕ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ। ਇਹ ਲੋਕ ਅਦਾਲਤਾਂ ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਖੇ ਲਗਾਈਆਂ ਗਈਆਂ। ਇਸ ਲੋਕ ਅਦਾਲਤ ਲਈ ਹੁਸ਼ਿਆਰਪੁਰ ਵਿਖੇ 9, ਦਸੂਹਾ ਵਿਖੇ 1 , ਮੁਕੇਰੀਆਂ ਵਿਖੇ 2 ਬੈਂਚ ਬਣਾਏ ਗਏ ਤਾਂ ਜੋ ਕੇਸਾਂ ਦਾ ਨਿਪਟਾਰਾ ਵਿਚੋਲਗੀ ਅਤੇ ਰਜ਼ਾਮੰਦੀ ਨਾਲ ਕੀਤਾ ਜਾ ਸਕੇ। ਇਸ ਲੋਕ ਅਦਾਲਤ ਵਿੱਚ ਸ੍ਰੀ ਆਰ.ਪੀ. ਧੀਰ ਪ੍ਰਧਾਨ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਨੇ ਬਾਰ ਮੈਂਬਰਾਂ ਰਾਹੀਂ ਇਸ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ।
ਇਸ ਮਾਸਿਕ ਲੋਕ ਅਦਾਲਤ ਵਿੱਚ ਹਿੰਦੂ ਮੈਰਿਜ ਐਕਟ ਕੇਸ, ਦੀਵਾਨੀ ਦਾਅਵੇ, ਅਪੀਲਾਂ, ਸਮਝੌਤਾਯੋਗ ਫੌਜਦਾਰੀ ਕੇਸ, ਰੈਂਟ ਕੇਸ ਅਤੇ ਹੋਰ ਅਦਾਲਤੀ ਕੇਸਾਂ ਨੂੰ ਆਪਸੀ ਰਜ਼ਾਮੰਦੀ ਰਾਹੀਂ ਹੱਲ ਕਰਨ ਲਈ ਸੁਣਿਆ ਗਿਆ। ਇਸ ਲੋਕ ਅਦਾਲਤ ਵਿੱਚ ਕੁਲ 255 ਕੇਸਾਂ ਨੂੰ ਹੱਲ ਕਰਨ ਲਈ ਰੱਖਿਆ ਗਿਆ ਜਿਸ ਵਿੱਚ 136 ਕੇਸਾਂ ਦਾ ਨਿਪਟਾਰਾ ਰਜ਼ਾਮੰਦੀ ਨਾਲ ਕੀਤਾ ਗਿਆ। ਇਨ੍ਹਾਂ ਕੇਸਾਂ ਰਾਹੀਂ ਧਿਰਾਂ ਨੂੰ 10377866/- ਰੁਪਏ ਬਤੌਰ ਕਲੇਮ / ਅਵਾਰਡ ਦਿਵਾਏ ਗਏ । ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸਾਲ 2011 ਵਾਸਤੇ ਸਥਾਪਿਤ ਸਥਾਈ ਲੋਕ ਅਦਾਲਤ ਵਿੱਚ 31 ਕੇਸਾਂ ਦਾ ਫੈਸਲਾ ਕੀਤਾ ਗਿਆ ।
ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 159ਵੀਂ ਲੋਕ ਅਦਾਲਤ ਸੀ ਅਤੇ ਹੁਣ ਤੱਕ 45313 ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕੀਤਾ ਜਾ ਚੁੱਕਾ ਹੈ ਜਿਸ ਰਾਹੀਂ ਕੁਲ ਰਕਮ 1103649470/- ਰੁਪਏ ਬਤੌਰ ਕਲੇਮ/ ਅਵਾਰਡ ਧਿਰਾਂ ਨੂੰ ਦੁਆਏ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 3107 ਵਿਅਕਤੀਆਂ ਨੂੰ ਮੁਫ਼ਤ ਕਾਨੁੰਨੀ ਸਹਾਇਤਾ ਦਿੱਤੀ ਜਾ ਚੁੱਕੀ ਅਤੇ ਕਰੀਬ 244 ਕਾਨੂੰਨੀ ਸਾਖਰਤਾ ਕੈਂਪਾਂ ਦਾ ਆਯੋਜਨ ਕੀਤਾ ਜਾ ਚੁੱਕਾ ਹੈ।
ਇਸ ਮੌਕੇ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣ ਕਿਉਂਕਿ ਇਸ ਨਾਲ ਪੈਸੇ ਅਤੇ ਸਮੇਂ ਦੋਹਾਂ ਦੀ ਬੱਚਤ ਹੁੰਦੀ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੁੰਦੀ ਅਤੇ ਇਸ ਦੇ ਫੈਸਲੇ ਨੂੰ ਦਿਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਵਿੱਚ ਫੈਸਲੇ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਹੁੰਦੇ ਹਨ ਅਤੇ ਆਪਸੀ ਪਿਆਰ ਵੱਧਦਾ ਹੈ ਅਤੇ ਦੁਸ਼ਮਣੀ ਘੱਟਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਆਪਣੇ ਕੇਸਾਂ ਨੂੰ ਲੋਕ ਅਦਾਲਤਾਂ ਵਿੱਚ ਲਗਾਉਣ ਲਈ ਉਨ੍ਹਾਂਪਾਸ ਜਾਂ ਸਿਵਲ ਜੱਜ (ਸੀਨੀਅਰ ਡਵੀਜ਼ਨ),-ਸਹਿਤ ਸਕੱਤਰ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਜਾਂ ਵਧੀਕ ਜੱਜ (ਸ ਡ) ਦਸੂਹਾ, ਮੁਕੇਰੀਆਂ, ਗੜ੍ਹਸ਼ੰਕਰ ਜਾਂ ਸਹਾਇਕ ਜ਼ਿਲ੍ਹਾ ਅਟਾਰਨੀ (ਕ ਸ) ਹੁਸ਼ਿਆਰਪੁਰ ਨਾਲ ਸੰਪਰਕ ਕਰ ਸਕਦੇ ਹਨ।

No comments:
Post a Comment