ਹੁਸ਼ਿਆਰਪੁਰ, 14 ਸਤੰਬਰ: ਜ਼ਿਲ੍ਹਾ ਮੈਜਿਸਟਰੇਟ ਦੀਪਇੰਦਰ ਸਿੰਘ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ / ਪੰਚਾਇਤ , ਨਗਰ ਕੌਂਸਲ/ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਛੱਪੜ ਨਹੀਂ ਪੂਰੇਗਾ।
ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰਾਂ, ਕਸਬਿਆਂ, ਪਿੰਡਾਂ ਅਧੀਨ ਪੈਂਦੇ ਸਮੂਹ ਸਰਕਾਰੀ / ਸਹਿਕਾਰੀ / ਪ੍ਰਾਈਵੇਟ ਬੈਂਕਾਂ ਦੇ ਪ੍ਰਬੰਧਕਾਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨੂੰ ਆਪਣੇ-ਆਪਣੇ ਬੈਂਕ / ਪੈਟਰੋਲ ਪੰਪਾਂ ਦੇ ਪ੍ਰਵੇਸ਼ ਸਥਾਨ ਤੇ ਸੀ. ਸੀ. ਟੀ.ਵੀ. ਕੈਮਰੇ ਲਗਾਉਣ ਲਈ ਕਿਹਾ ਹੈ । ਇਹ ਹੁਕਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਗਏ ਹਨ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੇ ਬੈਂਕਾਂ ਅਤੇ ਪੈਟਰੋਲ ਪੰਪਾਂ ਤੇ ਹੋਣ ਵਾਲੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿੱਚ ਵਾਧਾ ਹੋ ਰਿਹਾ ਹੈ । ਜਿਸ ਕਾਰਨ ਸਰਕਾਰੀ / ਪ੍ਰਾਈਵੇਟ ਸੰਪਤੀ, ਪੈਟਰੋਲ ਪੰਪਾਂ/ਬੈਂਕਾਂ ਦੀਆਂ ਬਿਲਡਿੰਗਾਂ ਅਤੇ ਆਮ ਜਨਤਾ ਨੂੰ ਨੁਕਸਾਨ ਹੋਣ ਦਾ ਡਰ ਬਣਿਆ ਰਹਿੰਦਾ ਹੈ।
ਸ੍ਰ: ਦੀਪਇੰਦਰ ਸਿੰਘ ਨੇ ਇੱਕ ਹੋਰ ਹੁਕਮ ਰਾਹੀ. ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰਾਂ, ਕਸਬਿਆਂ, ਪਿੰਡਾਂ ਅਧੀਨ ਪੈਂਦੇ ਹੋਟਲਾਂ / ਰੈਸਟੋਰੈਟਾਂ ਦੇ ਮਾਲਕ ਆਪਣੇ-ਆਪਣੇ ਹੋਟਲ/ਰੈਸਟੋਰੈਂਟ ਦੇ ਪ੍ਰਵੇਸ਼ ਸਥਾਨ ਤੇ ਸਮਾਨ ਦੀ ਜਾਂਚ ਲਈ ਐਕਸਰੇ ਸਕਰੀਨਿੰਗ ਮਸ਼ੀਨ ਲਗਾਉਣ ਅਤੇ ਆਉਣ ਵਾਲੇ ਮਹਿਮਾਨਾਂ ਦੀ ਸੁਰੱਖਿਆ ਚੈਕਿੰਗ ਕਰਨਗੇ।
ਇਹ ਹੁਕਮ 10 ਨਵੰਬਰ 2011 ਤੱਕ ਲਾਗੂ ਰਹਿਣਗੇ।