ਹੁਸ਼ਿਆਰਪੁਰ, 22 ਸਤੰਬਰ: ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਸ੍ਰ: ਦੀਪਇੰਦਰ ਸਿੰਘ ਨੇ ਆਵਾਜ਼ੀ ਪ੍ਰਦੂਸ਼ਣ ਸਬੰਧੀ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੀ ਪਾਲਣਾ ਕਰਦਿਆਂ ਫੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਆਵਾਜੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਸਾਧਨਾਂ, ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤਕ ਯੰਤਰਾਂ, ਢੋਲ-ਡਰੱਮ ਆਦਿ ਵਜਾਉਣ ਅਤੇ ਧਮਕ ਪੈਦਾ ਕਰਨ ਵਾਲੇ ਕਿਸੇ ਵੀ ਤਰਾਂ ਦੇ ਪਟਾਕਿਆਂ ਅਤੇ ਆਤਿਸ਼ਬਾਜੀ ਚਲਾਉਣ ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਕਿਆਂ ਅਤੇ ਫੁਲਝੜੀਆਂ ਤੇ ਲਾਗੂ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਗੱਡੀਆਂ ਆਦਿ ਵਿੱਚ ਕਿਸੇ ਵੀ ਤਰਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ਤੇ ਪੂਰਨ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵੱਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ ਹੀ ਨਿਰਧਾਰਤ ਆਵਾਜ਼ ਵਿੱਚ ਵਜਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿੱਚ ਉਚੀ ਆਵਾਜ਼ ਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਿਕ ਅਤੇ ਅਸ਼ਲੀਲ ਗੀਤ ਚਲਾਏ ਜਾਣ ਤੇ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਧਾਰਮਿਕ ਸਥਾਨਾਂ, ਪੰਡਾਲਾਂ ਵਿੱਚ ਲਾਊਡ ਸਪੀਕਰ ਅਤੇ ਅਧਿਕਾਰਤ ਮੈਰਿਜ ਪੈਲਸਾਂ ਵਿੱਚ ਡੀ ਜੇ ਆਰਕੈਸਟਰਾ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ ਐਕਟ (ਕੰਡਟਰੋਲ ਆਫ਼ ਨੋਆਇੰਸ) 1956 ਵਿੱਚ ਦਰਜ਼ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਉਣਗੇ। ਉਨ੍ਹਾਂ ਕਿਹਾ ਕਿ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੱਲੋਂ ਵੀ ਕਿਸੇ ਵੀ ਥਾਂ ਤੇ ਚਲਾਏ ਜਾ ਰਹੇ ਲਾਉਂਡ ਸਪੀਕਰਾਂ, ਡੀ ਜੇ, ਸੰਗੀਤਕ ਯੰਤਰ, ਐਡਰੈਸ ਸਿਸਟਮ ਆਦਿ ਦੀ ਆਵਾਜੀ ਸੀਮਾ ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰਡ ਸੀਮਾ ਤੋਂ 10 ਡੀ ਬੀ ਏ ਜਾਂ 75 ਡੀ ਬੀ ਏ (ਦੋਨਾਂ ਵਿੱਚੋਂ ਜਿਹੜਾ ਘੱਟ ਹੋਵੇ ) ਤੋਂ ਵੱਧ ਨਹੀਂ ਹੋਵੇਗੀ। ਉਨ੍ਹਾਂ ਆਪਣੇ ਹੁਕਮਾਂ ਵਿੱਚ ਕਿਹਾ ਕਿ ਸਾਈਲੈਂਸ ਜ਼ੋਨ ਵਿੱਚ ਪੈਂਦੇ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਏਰੀਆ ਜੋ ਸਮਰੱਥ ਅਧਿਕਾਰੀ ਵੱਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਉਸ ਦੇ 100 ਮੀਟਰ ਦੇ ਘੇਰੇ ਵਿੱਚ ਆਤਿਸ਼ਬਾਜੀ ਪਟਾਕਿਆਂ ਲਾਉਡ ਸਪੀਕਰਾਂ, ਪ੍ਰੈਸ਼ਰ ਹਾਰਨ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ / ਲਗਾਉਣ ਤੇ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿੱਚ ਲਾਗੂ ਨਹੀਂ ਹੋਵੇਗਾ।
ਇਹ ਹੁਕਮ 5 ਨਵੰਬਰ, 2011 ਤੱਕ ਲਾਗੂ ਰਹੇਗਾ।
ਇਹ ਹੁਕਮ 5 ਨਵੰਬਰ, 2011 ਤੱਕ ਲਾਗੂ ਰਹੇਗਾ।
No comments:
Post a Comment