ਹੁਸ਼ਿਆਰਪੁਰ, 27 ਸਤੰਬਰ: ਜ਼ਿਲ੍ਹੇ ਅੰਦਰ ਸਰਕਾਰੀ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਅਤੇ ਵਿਭਾਗੀ ਕੰਮ-ਕਾਜ਼ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮਾਸਿਕ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਸਰਵਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਪੀ ਐਸ ਗਿੱਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਰਾਹੁਲ ਚਾਬਾ ਐਸ ਡੀ ਐਮ ਮੁਕੇਰੀਆਂ, ਪੀ ਪੀ ਸਿੰਘ ਐਸ ਡੀ ਐਮ ਦਸੂਹਾ, ਰਣਜੀਤ ਕੌਰ ਐਸ ਡੀ ਐਮ ਗੜ੍ਹਸ਼ੰਕਰ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸਰਬਜੀਤ ਸਿੰਘ ਕੰਧਾਰੀ ਮੁੱਖ ਖੇਤੀਬਾੜੀ ਅਫ਼ਸਰ, ਇੰਦਰਜੀਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਅਤੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਸ੍ਰ: ਦੀਪਇੰਦਰ ਸਿੰਘ ਨੇ ਮਾਲ ਵਿਭਾਗ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਰਜ਼ੇ ਦੀ ਵਸੂਲੀ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜਿਹੜੀਆਂ ਜ਼ਮੀਨਾਂ ਨੂੰ ਸਿੰਚਾਈ ਦਾ ਪਾਣੀ ਲਗਦਾ ਹੈ, ਉਨ੍ਹਾਂ ਕੋਲੋਂ ਬਿਆਨਾ ਵਸੂਲ ਕੀਤਾ ਜਾਵੇ ਅਤੇ ਇਸ ਸਬੰਧੀ ਤਹਿਸੀਲਦਾਰ ਖੁਦ ਨਿੱਜੀ ਤੌਰ ਤੇ ਮੌਕੇ ਤੇ ਜਾ ਕੇ ਇੱਕ ਰਿਪੋਰਟ ਤਿਆਰ ਕਰਕੇ ਭੇਜਣ। ਉਨ੍ਹਾਂ ਕਿਹਾ ਕਿ ਜਿਹੜੇ ਚੌਕੀਦਾਰਾਂ ਦੇ ਬਕਾਏ ਰਹਿੰਦੇ ਹਨ, ਉਹ ਤੁਰੰਤ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਅਧਿਕਾਰੀ ਮਨਜ਼ੂਰੀ ਤੋਂ ਬਿਨਾਂ ਸਟੇਸ਼ਨ ਨਹੀਂ ਛੱਡੇਗਾ। ਉਨ੍ਹਾਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਆਪਣੇ ਮੁਬਾਇਲ ਫੋਨ 24 ਘੰਟੇ ਚਾਲੂ ਰੱਖੇ ਜਾਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਅਧਿਕਾਰੀਆਂ ਖਿਲਾਫ਼ ਗੰਭੀਰ ਨੋਟਿਸ ਲੈਂਦਿਆਂ ਸਖਤ ਕਾਰਵਾਈ ਕੀਤੀ ਜਾਵੇਗੀ। ਇਸੇ ਤਰਾਂ ਉਨ੍ਹਾਂ ਜ਼ਿਲ੍ਹੇ ਅੰਦਰ ਨਜਾਇਜ਼ ਕਬਜਿਆਂ ਨੂੰ ਹਟਾਉਣ ਲਈ ਲਗਾਤਾਰ ਮੁਹਿੰਮ ਜਾਰੀ ਰੱਖਣ ਦੀ ਹਦਾਇਤ ਕੀਤੀ ਅਤੇ ਇਸ ਮੁਹਿੰਮ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਤਹਿਸੀਲਦਾਰਾਂ ਨੂੰ ਕਿਹਾ ਕਿ ਨਜ਼ਾਇਜ਼ ਕਬਜੇ ਛੁਡਾਉਣ ਲਈ ਬੀ ਡੀ ਪੀ ਓਜ਼ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਜਾਵੇ।
ਇਸ ਮੌਕੇ ਤੇ ਉਨ੍ਹਾਂ ਨੇ ਮਿਡ ਡੇ ਸਕੀਮ ਅਤੇ ਸਰਵ ਸਿੱਖਿਆ ਅਭਿਆਨ ਸਬੰਧੀ ਵੱਖ-ਵੱਖ ਸਕੀਮਾਂ, ਅਨਾਜ਼ ਅਤੇ ਮਾਈ ਭਾਗੋ ਸਕੀਮ ਤਹਿਤ ਸਾਈਕਲਾਂ ਦੀ ਵੰਡ ਸਬੰਧੀ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਜਿਹੜੇ ਵੋਕੇਸ਼ਨਲ ਸਿਖਲਾਈ ਕੇਂਦਰ ਚੱਲ ਰਹੇ ਹਨ, ਉਨ੍ਹਾਂ ਬਾਰੇ ਫੀਡ ਬੈਕ ਰਿਪੋਰਟ ਲਈ ਜਾਵੇ। ਉਨ੍ਹਾਂ ਨੇ ਪਿੰਡ ਕੋਟਲੀ ਖੁਰਦਾਂ ਅਤੇ ਪਿੰਡ ਭੰਗਾਲਾ ਵਿਖੇ ਸਕੂਲਾਂ ਦੀਆਂ ਇਮਾਰਤਾਂ ਦੀ ਉਸਾਰੀ ਵਿੱਚ ਪੈਦਾ ਹੋਏ ਵਿਵਾਦ ਬਾਰੇ ਰਿਪੋਰਟ ਮੰਗੀ। ਇਸੇ ਤਰਾਂ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੀ ਕਾਰਗੁਜਾਰੀ ਦਾ ਜਾਇਜ਼ਾ ਲਿਆ ਅਤੇ ਮੀਟਿੰਗ ਵਿੱਚ ਹਾਜ਼ਰ ਕਿਸਾਨਾਂ ਕੋਲੋਂ ਬਾਗਬਾਨੀ, ਖਾਦਾਂ ਦੀ ਸਪਲਾਈ, ਸਿੰਚਾਈ ਅਤੇ ਹੋਰ ਕਿਸਾਨੀ ਸਮੱਸਿਆਵਾਂ ਬਾਰੇ ਫੀਡ ਬੈਕ ਪ੍ਰਾਪਤ ਕੀਤੀ। ਉਨ੍ਹਾਂ ਨੇ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ 31 ਦਸੰਬਰ 2010 ਤੱਕ ਜਿਹੜੀਆਂ ਪੈਨਸ਼ਨਾਂ ਅਣ-ਵੰਡੀਆਂ ਪਈਆਂ ਹਨ, ਉਹਨਾਂ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਐਮ ਪੀ ਲੈਂਡ ਸਕੀਮ ਤਹਿਤ ਵੱਖ-ਵੱਖ ਵਿਕਾਸ ਕਾਰਜਾਂ, ਬੀ ਆਰ ਜੀ ਐਫ ਸਕੀਮ ਤਹਿਤ ਵੱਖ-ਵੱਖ ਕੰਮਾਂ ਅਤੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਬਾਰੇ, ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲਿਆ।

No comments:
Post a Comment