ਹੁਸ਼ਿਆਰਪੁਰ, 25 ਸਤੰਬਰ: ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲਾਂ ਦੀਆਂ ਸੜਕਾਂ ਦਾ ਨਵੀਨੀਕਰਨ ਕਰਨ ਲਈ 317 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਜਿਸ ਵਿੱਚੋਂ 14.39 ਕਰੋੜ ਰੁਪਏ ਹੁਸ਼ਿਆਰਪੁਰ ਨਗਰ ਕੌਂਸਲ ਦੀਆਂ ਸੜਕਾਂ ਦੇ ਨਵੀਨੀਕਰਨ ਤੇ ਖਰਚ ਕੀਤੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਅੱਜ 2 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਭਾਤ ਚੌਕ ਤੋਂ ਸ਼ਹੀਦ ਭਗਤ ਸਿੰਘ ਚੌਕ (ਚੰਡੀਗੜ੍ਹ ਰੋਡ) ਤੱਕ ਸੜਕ ਨੂੰ ਮਜ਼ਬੂਤ ਅਤੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।
ਇਸ ਮੌਕੇ ਤੇ ਸ੍ਰੀ ਸੂਦ ਨੇ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਸਰਵਪੱਖੀ ਵਿਕਾਸ ਦੇ ਕਾਰਜ ਕਰਵਾਏ ਗਏ ਹਨ ਅਤੇ ਹੁਣ ਵੀ ਵਿਕਾਸ ਦੇ ਕਾਰਜ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਹੁਸ਼ਿਆਰਪੁਰ ਦੀਆਂ ਸਾਰੀਆਂ ਸੜਕਾਂ ਅਤੇ ਗਲੀਆਂ ਜਲਦੀ ਹੀ ਪੱਕੀਆਂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਵਿੱਚ 100 ਫੀਸਦੀ ਸੀਵਰੇਜ਼ ਅਤੇ ਪੀਣ ਵਾਲੇ ਸਾਫ਼-ਸੁਥਰੇ ਦੀ ਸੁਵਿਧਾ ਦੇਣ ਲਈ 114 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਹੁਸ਼ਿਆਰਪੁਰ ਵਿੱਚ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਲਈ 16 ਨਵੇਂ ਟਿਊਬਵੈਲ ਲਗਾਏ ਗਏ ਹਨ ਅਤੇ ਜਲਦੀ ਹੀ 19 ਹੋਰ ਟਿਊਬਵੈਲ ਲਗਾਏ ਜਾਣਗੇ। ਜਿਸ ਨਾਲ ਸਾਰੇ ਸ਼ਹਿਰ ਨਿਵਾਸੀਆਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਨਿਰਵਿਘਨ ਸਪਲਾਈ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਡੀ ਏ ਵੀ ਕਾਲਜ ਤੋਂ ਫਤਹਿਗੜ੍ਹ ਚੁੰਗੀ ਤੱਕ ਸੜਕ ਦੇ ਨਵੀਨੀਕਰਨ ਦਾ ਕੰਮ ਕੀਤਾ ਗਿਆ ਹੈ ਜਿਸ ਦਾ ਉਦਘਾਟਨ ਜਲਦੀ ਹੀ ਕੀਤਾ ਜਾਵੇਗਾ।
ਪ੍ਰਧਾਨ ਨਗਰ ਕੌਂਸਲ ਹੁਸ਼ਿਆਰਪੁਰ ਸ਼ਿਵ ਸੂਦ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਦੀਆਂ ਗਲੀਆਂ ਅਤੇ ਸੜਕਾਂ ਦੇ ਨਵ-ਨਿਰਮਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਸਾਰੀਆਂ ਸੜਕਾਂ ਨਵੀਆਂ ਬਣਾ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸ਼ਹਿਰ ਨਿਵਾਸੀਆਂ ਨੂੰ ਬਿਜਲੀ ਨਾ ਹੋਣ ਦੀ ਸੂਤ ਵਿੱਚ ਪੀਣ ਵਾਲਾ ਸਾਫ਼-ਸੁਥਰਾ ਪਾਣੀ ਨਿਰਵਿਘਨ ਸਪਲਾਈ ਕਰਨ ਲਈ ਨਵੇਂ ਜਨਰੇਟਰ ਅਤੇ ਟੈਂਕਰ ਖਰੀਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦਾ ਵਾਤਾਵਰਣ ਸ਼ੁੱਧ ਰੱਖਣ ਲਈ ਸਾਰੇ ਪਾਰਕਾਂ ਵਿੱਚ ਪੌਦੇ ਅਤੇ ਲੋਕਾਂ ਦੇ ਬੈਠਣ ਲਈ ਬੈਂਚ ਲਗਾਏ ਗਏ ਹਨ।
ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਰਮਤੇਸ ਸਿੰਘ ਬੈਂਸ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੜਕ ਨੂੰ ਚੌੜਾ ਅਤੇ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਸ ਨੂੰ ਇੱਕ ਮਹੀਨੇ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਦੋਵੇਂ ਪਾਸੇ ਬਰਸਾਤੀ ਪਾਣੀ ਦੇ ਸਹੀ ਨਿਕਾਸ ਲਈ ਇੰਟਰ ਲਾਕਿੰਗ ਟਾਈਲਾਂ ਲਗਾਈਆਂ ਜਾਣਗੀਆਂ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਐਸ ਡੀ ਓ ਰਜਿੰਦਰ ਕੁਮਾਰ, ਐਸ ਡੀ ਓ ਦਵਿੰਦਰ ਪਾਲ, ਏ ਈ ਰਵਿੰਦਰ ਸਿੰਘ, ਵਰਕਸ ਇੰਸਪੈਕਟਰ ਅਨਿਲ ਕੁਮਾਰ, ਕਾਰਜਸਾਧਕ ਅਫ਼ਸਰ ਨਗਰ ਕੌਂਸਲ ਪਰਮਜੀਤ ਸਿੰਘ, ਮਿਉਂਸਪਲ ਇੰਜੀ: ਪਵਨ ਸ਼ਰਮਾ, ਐਸ ਐਚ ਓ ਸਿਟੀ ਬਲਬੀਰ ਸਿੰਘ, ਅਸ਼ਵਨੀ ਓਹਰੀ, ਰਮੇਸ਼ ਜ਼ਾਲਮ, ਦਿਹਾਤੀ ਮੰਡਲ ਪ੍ਰਧਾਨ ਵਿਜੇ ਪਠਾਨੀਆ, ਯਸ਼ਪਾਲ ਸ਼ਰਮਾ, ਅਤੁੱਲ ਸੂਦ ਪਿੰਕੀ, ਕ੍ਰਿਸ਼ਨ ਲਾਲ ਕਤਨਾ, ਡਾ. ਇੰਦਰਜੀਤ ਸ਼ਰਮਾ, ਜੀਵਨ ਜੋਤੀ ਕਾਲੀਆ, ਵਿਨੋਦ ਪਰਮਾਰ, ਰਜਿੰਦਰ ਕਾਲਾ, ਬਿੱਟੂ ਭਾਟੀਆ, ਅਸ਼ਵਨੀ ਵਿਗ, ਕੌਂਸਲਰ ਬਲਵਿੰਦਰ ਬਿੰਦੀ, ਸ਼ੁਕਲਾ ਦੇਵੀ, ਅਸ਼ੋਕ ਸ਼ੋਕੀ, ਨਰਿੰਦਰ ਸ਼ਰਮਾ, ਰਘਬੀਰ ਬੰਟੀ, ਅਸ਼ੋਕ ਸ਼ਰਮਾ, ਗੁਰਮੇਲ ਰਾਮ ਝਿੰਮ, ਰੋਹਿਤ ਸੂਦ, ਰਾਜ, ਜੋਤੀ ਅਤੇ ਹੋਰ ਸ਼ਹਿਰੀ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

No comments:
Post a Comment