ਗੜ੍ਹਸ਼ੰਕਰ, 2 ਸਤੰਬਰ: ਹੁਸ਼ਿਆਰਪੁਰ ਜ਼ਿਲ੍ਹੇ ਦੇ ਬੀਤ ਇਲਾਕੇ ਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਜਾਣਨ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਸ੍ਰ: ਦੀਪਇੰਦਰ ਸਿੰਘ ਨੇ ਗੜ੍ਹਸ਼ੰਕਰ ਸਬਡਵੀਜ਼ਨ ਦੇ ਬੀਤ ਇਲਾਕੇ ਦੇ ਵੱਖ-ਵੱਖ ਪਿੰਡਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਨੇ ਸਭ ਤੋਂ ਪਹਿਲਾਂ ਪਿੰਡ ਪੰਡੋਰੀ ਬੀਤ ਕਲੱਸਟਰ ਦੇ ਵੱਖ-ਵੱਖ ਪਿੰਡਾਂ ਕੋਟ, ਮੈਰਾ, ਬਰਾਪੁਰ, ਪੰਡੋਰੀ ਬੀਤ, ਡੰਗੋਰੀ ਬੀਤ, ਮਹਿੰਦਬਾਣੀ ਗੁੱਜਰਾਂ, ਮਹਿੰਦਵਾਣੀ ਅਤੇ ਭਡਿਆਰ ਦੀਆਂ ਮੁਸ਼ਕਲਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਬੀਤ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਡਿਪਟੀ ਕਮਿਸ਼ਨਰ ਨੂੰ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਪਿੰਡ ਪੰਡੋਰੀ ਬੀਤ ਦੇ ਸਰਪੰਚ ਓਮ ਪ੍ਰਕਾਸ਼ ਪੰਮੀ ਨੇ ਦੱਸਿਆ ਕਿ ਇਸ ਬੀਤ ਇਲਾਕੇ ਦੇ ਲੋਕਾਂ ਨੂੰ ਕਿਰਸਾਨੀ, ਡੇਅਰੀ ਉਦਯੋਗ, ਪੀਣ ਵਾਲਾ ਪਾਣੀ, ਸਿੰਚਾਈ, ਗਲੀਆਂ-ਨਾਲੀਆਂ ਪੱਕੀਆਂ ਕਰਨ, ਸੜਕਾਂ ਦੀ ਰਿਪੇਅਰ ਕਰਨ, ਬਿਜਲੀ ਦੀ ਸਪਲਾਈ, ਜੰਗਲੀ ਜਾਨਵਰਾਂ ਵੱਲੋਂ ਫ਼ਸਲਾਂ ਦੇ ਉਜਾੜੇ ਨੂੰ ਰੋਕਣ, ਰਾਸ਼ਨ ਕਾਰਡ ਬਣਾਉਣ ਵਿੱਚ ਆਉਣ ਵਾਲੀਆਂ ਮੁਸ਼ਕਲਾਂ, ਪੈਨਸ਼ਨਾਂ, ਰਸੋਈ ਗੈਸ ਦੀ ਸਪਲਾਈ ਵਿੱਚ ਆ ਰਹੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸ੍ਰ੍ਰ: ਦੀਪਇੰਦਰ ਸਿੰਘ ਨੇ ਲੋਕਾਂ ਦੀਆਂ ਇਨ੍ਹਾਂ ਮੁਸ਼ਕਲਾਂ ਨੂੰ ਜਾਣਨ ਉਪਰੰਤ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਮੁਸ਼ਕਲਾਂ ਨੂੰ ਜਲਦੀ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਡੇਅਰੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਇਲਾਕੇ ਵਿੱਚ ਦੁੱਧ ਦੇ ਉਤਪਾਦਨ ਨੂੰ ਵਧਾਉਣ ਲਈ ਮਾਡਰਨ ਡੇਅਰੀ ਸਥਾਪਿਤ ਕਰਨ ਲਈ ਯੋਜਨਾ ਬਣਾ ਕੇ ਦਿੱਤੀ ਜਾਵੇ। ਉਨ੍ਹਾਂ ਨੇ ਬੈਂਕਾਂ ਨੂੰ ਕਿਹਾ ਕਿ ਉਹ ਇਸ ਇਲਾਕੇ ਦੇ ਗਰੀਬ ਲੋਕਾਂ ਨੂੰ ਸਹਾਇਕ ਧੰਦੇ ਸ਼ੁਰੂ ਕਰਨ ਲਈ ਵੱਧ ਤੋਂ ਵੱਧ ਕਰਜੇ ਦੇਣ। ਉਨ੍ਹਾਂ ਨੇ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਕਿਹਾ ਕਿ ਇਸ ਇਲਾਕੇ ਦੇ ਬਹੁਤ ਸਾਰੇ ਲੋਕਾਂ ਦੇ ਰਾਸ਼ਨ ਕਾਰਡ ਨਹੀਂ ਬਣੇ ਹਨ । ਇਸ ਲਈ ਉਨ੍ਹਾਂ ਦੇ ਰਾਸ਼ਨ ਕਾਰਡ ਤੁਰੰਤ ਬਣਾਏ ਜਾਣ ਅਤੇ ਨਾਲ ਹੀ ਇਸ ਖੇਤਰ ਦੇ ਲੋਕਾਂ ਦੇ ਯੂ ਆਈ ਡੀ ਕਾਰਡ ਬਣਾਉਣ ਦੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾਂ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਕਿਹਾ ਕਿ ਲੋਕਾਂ ਦੀਆਂ ਪੈਨਸ਼ਨਾਂ ਦੇ ਜਿਹੜੇ ਕੇਸ ਪੈਡਿੰਗ ਪਏ ਹਨ, ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇ ਅਤੇ ਲੋਕਾਂ ਦੀਆਂ ਸਹੀ ਪੈਨਸ਼ਨਾਂ ਲਗਾਉਣ ਦਾ ਉਪਰਾਲਾ ਕੀਤਾ ਜਾਵੇ। ਉਨ੍ਹਾਂ ਐਸ ਡੀ ਐਮ ਗੜ੍ਹਸ਼ੰਕਰ ਸ੍ਰੀਮਤੀ ਰਣਜੀਤ ਕੌਰ ਨੂੰ ਕਿਹਾ ਕਿ ਗੈਸ ਅਤੇ ਮਿੱਟੀ ਦੇ ਤੇਲ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਇਸ ਇਲਾਕੇ ਵਿੱਚ ਸਰਕਾਰੀ ਸਕੂਲਾਂ ਅੰਦਰ ਸਟਾਫ਼ ਦੀ ਘਾਟ ਦੀ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਐਲੀਮੈਂਟਰੀ) ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਰਿਪੋਰਟ ਜਲਦੀ ਦੇਣ। ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੀਆਂ ਬੱਸਾਂ ਦੇ ਮੇਨ ਬਸ ਸਟੈਂਡ ਗੜ•ਸ਼ੰਕਰ ਵਿੱਚ ਨਹੀਂ ਜਾਂਦੀਆਂ ਉਨ੍ਹਾਂ ਦੇ ਚਲਾਨ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਇਸ ਤੋਂ ਉਪਰੰਤ ਕੋਕੋਵਾਲ ਕਲੱਸਟਰ ਦੇ ਪਿੰਡਾਂ ਬੀਣੇਵਾਲ, ਕੋਕੋਵਾਲ, ਡੱਲੇਵਾਲ, ਮੰਜਾਰੀ, ਮਾਨਸੋਵਾਲ, ਝੋਨੋਵਾਲ, ਪਿਪਲੀਵਾਲ ਅਤੇ ਟਿੰਬੀਆਂ ਦੀਆਂ ਮੁਸ਼ਕਲਾਂ ਸੁਣਦਿਆਂ ਪਿੰਡ ਕੋਕੋਵਾਲ ਦੇ ਜੰਗਲਾਤ ਵਿਭਾਗ ਦੇ ਰੈਸਟ ਹਾਉਸ ਵਿਖੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਬੀਤ ਭਲਾਈ ਕਮੇਟੀ ਵੱਲੋਂ ਰੱਖੀਆਂ ਮੁਸ਼ਕਲਾਂ ਵਿੱਚੋਂ ਬਿਜਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਕਿਹਾ। ਪਿੰਡ ਬੀਣੇਵਾਲ ਦੀ ਸਰਪੰਚ ਸ੍ਰੀਮਤੀ ਸੁਖਵਿੰਦਰ ਕੌਰ ਨੇ ਦੱਸਿਆ ਕਿ ਪਿੰਡ ਵਿੱਚ ਨਜਾਇਜ਼ ਸ਼ਰਾਬ ਦੀ ਵਿਕਰੀ ਕੀਤੀ ਜਾ ਰਹੀ ਹੈ ਜਿਸ ਨਾਲ ਪਿੰਡ ਦੇ ਨੌਜਵਾਨਾਂ ਤੇ ਬੱਚਿਆਂ ਤੇ ਮਾੜਾ ਅਸਰ ਪੈ ਰਿਹਾ ਹੈ, ਇਸ ਨੂੰ ਰੋਕਿਆ ਜਾਵੇ। ਉਨ੍ਹਾਂ ਟਿਊਬਵੈਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਇਲਾਕੇ ਅੰਦਰ ਸਿੰਚਾਈ ਸਬੰਧੀ ਮੁਸ਼ਕਲਾਂ ਨੂੰ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਨੇ ਨਰੇਗਾ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਦਿਆਂ ਕਿਹਾ ਕਿ ਜਿਨ੍ਹਾਂ ਪੰਚਾਇਤਾਂ ਕੋਲ ਨਰੇਗਾ ਦਾ ਅਣ ਖਰਚਿਆਂ ਪੈਸਾ ਪਿਆ ਹੈ, ਉਨ੍ਹਾਂ ਪੰਚਾਇਤਾਂ ਕੋਲੋਂ ਉਹ ਪੈਸਾ ਵਾਪਸ ਲੈ ਕੇ ਦੂਸਰੀਆਂ ਪੰਚਾਇਤਾਂ ਨੂੰ ਖਰਚਣ ਲਈ ਦਿੱਤਾ ਜਾਵੇ । ਇਸੇ ਤਰਾਂ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਬਿਸ਼ਨਪੁਰੀ ਅਚਲਪੁਰ ਕਲੱਸਟਰ ਦੇ ਪਿੰਡਾਂ ਰਤਨਪੁਰ, ਭਵਾਨੀਪੁਰ, ਭਵਾਨੀਪੁਰ ਭਗਤਾਂ, ਕਾਣੇਵਾਲ, ਅਚਲਪੁਰ, ਨੈਣਵਾਂ, ਮਲਕੋਵਾਲ ਅਤੇ ਬਦੀਵਾਲ ਦੀਆਂ ਮੁਸ਼ਕਲਾਂ ਸੁਣਨ ਲਈ ਪਿੰਡ ਅਚਲਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੁਰਬਿਸ਼ਨ ਪੁਰੀ ਅਤੇ ਪਿੰਡ ਹੈਬੋਵਾਲ ਕਲੱਸਟਰ ਦੇ ਪਿੰਡਾਂ ਟੋਬਾ, ਸੀਹਵਾਂ, ਸੇਖੋਵਾਲ, ਖੁਰਾਲੀ, ਕਾਲੇਵਾਲ ਬੀਤ, ਡਾ. ਅੰਬੇਦਕਰ ਨਗਰ, ਹਰਵਾ ਅਤੇ ਹੈਬੋਵਾਲ ਦੀਆਂ ਮੁਸ਼ਕਲਾਂ ਸੁਣਨ ਲਈ ਪਿੰਡ ਹੈਬੋਵਾਲ ਦੇ ਸਰਕਾਰੀ ਹਾਈ ਸਕੂਲ ਵਿਖੇ ਮੁਸ਼ਕਲਾਂ ਸੁਣਨ ਉਪਰੰਤ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਨਿਪਟਾਰੇ ਲਈ ਹਦਾਇਤ ਕੀਤੀ।
ਇਸ ਮੌਕੇ ਤੇ ਸਰਵਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਰਣਜੀਤ ਕੌਰ ਐਸ ਡੀ ਐਮ ਗੜ•ਸ਼ੰਕਰ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਭੁਪਿੰਦਰ ਸਿੰਘ ਥਿੰਦ ਡੀ ਐਸ ਪੀ ਗੜ੍ਹਸ਼ੰਕਰ, ਮਨਜੀਤ ਸਿੰਘ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਰੀਨਾ ਉਪਲ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਸਰਬਜੀਤ ਸਿੰਘ ਕੰਧਾਰੀ ਮੁੱਖ ਖੇਤੀਬਾੜੀ ਅਫ਼ਸਰ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਸਰਪੰਚ ਹਾਜ਼ਰ ਸਨ।