ਹੁਸ਼ਿਆਰਪੁਰ, 7 ਸਤੰਬਰ: ਹੁਸ਼ਿਆਰਪੁਰ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ ਵਿਚ ਭੇਜਣ ਲਈ ਜ਼ਿਲ੍ਹਾ ਸੈਨਿਕ ਭਲਾਈ ਦਫਤਰ ਜਲੰਧਰ ਵਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਸ਼੍ਰ ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਅੱਜ ਇਥੇ ਮਿੰਨੀ ਸੱਕਤਰੇਤ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸੈਨਿਕ ਭਲਾਈ ਦਫਤਰ ਜਲੰਧਰ ਵਲੋਂ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਦਿਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਭਾਰਤੀ ਫੌਜ , ਭਾਰਤੀ ਜਲ ਸੈਨਾ ਅਤੇ ਭਾਰਤੀ ਹਵਾਈ ਸੈਨਾ ਵਿੱਚ ਬਤੌਰ ਅਫਸਰ ਭਰਤੀ ਹੋਣ ਲਈ ਨੈਸ਼ਨਲ ਡਿਫੈਂਸ ਅਕੈਡਮੀ ਵਿਚ ਜਾਣਾ ਚਾਹੀਦਾ ਹੈ। ਇਸ ਮੰਤਵ ਲਈ ਸੈਨਿਕ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਲਿਖਤੀ ਪ੍ਰੀਖਿਆ ਪਾਸ ਕਰਨ ਲਈ ਮੁਫਤ ਕੋਚਿੰਗ ਦਿਤੀ ਜਾਵੇਗੀ ਅਤੇ ਤਿਆਰੀ ਕਰਵਾਈ ਜਾਵੇਗੀ। ਉਨ੍ਹੇ ਨੇ ਜ਼ਿਲ੍ਹਾ ਸਿਖਿਆ ਅਫਸਰ ਨੂੰ ਕਿਹਾ ਕਿ ਜ਼ਿਲੇ ਅੰਦਰ 6 ਸਕੂਲਾਂ ਦੀ ਸ਼ਨਾਖਤ ਕੀਤੀ ਜਾਵੇ , ਜਿਹਨਾਂ ਅੰਦਰ ਪੜ੍ਹ ਰਹੇ ਬੱਚਿਆਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ ਵਿਚ ਭੇਜਣ ਲਈ ਚੌਣ ਕੀਤੀ ਜਾਵੇ। ਉਨ੍ਹਾਂ ਨੇ ਕਾਲਜਾਂ ਦੇ ਪ੍ਰਿਸੀਪਲਾਂ ਨੂੰ ਕਿਹਾ ਕਿ ਉਹ ਵੀ ਬੱਚਿਆਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ ਵਿਚ ਭੇਜਣ ਲਈ ਪ੍ਰੇਰਿਤ ਕਰਨ। ਉਨ੍ਹਾਂ ਨੇ ਇਸ ਮੰਤਵ ਲਈ ਇੱਕ ਸਟੈਡਿੰਗ ਕਮੇਟੀ ਬਣਾਉਣ ਦੀ ਹਦਾਇਤ ਕੀਤੀ ਜੋ ਬੱਚਿਆਂ ਦੀ ਨੈਸ਼ਨਲ ਡਿਫੈਂਸ ਅਕੈਡਮੀ ਵਿਚ ਜਾਣ ਸਬੰਧੀ ਸ਼ਨਾਖਤ ਕਰੇਗੀ। ਉਹਨਾਂ ਦੇ ਮਾਤਾ-ਪਿਤਾ ਨੂੰ ਪ੍ਰੇਰਿਤ ਕਰੇਗੀ। ਇਸ ਮੌਕੇ ਤੇ ਜ਼ਿਲ੍ਹਾ ਸਿਖਿਆ ਅਫ਼ਸਰ ਇੰਦਰਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਦਸਿਆ ਕਿ ਇਸ ਹਫਤੇ ਦੇ ਅੰਦਰ -ਅੰਦਰ ਇਸ ਸਬੰਧੀ ਰਿਪੋਰਟ ਤਿਆਰ ਕੀਤੀ ਜਾਵੇਗੀ ਅਤੈ ਜਿਹੜੇ ਬੱਚੇ ਨੈਸ਼ਨਲ ਡਿਫੈਂਸ ਅਕੈਡਮੀ ਵਿਚ ਜਾਣ ਲਈ ਦਿਲਚਸਪੀ ਰੱਖਦੇ ਹੋਣਗੇ, ਉਹਨਾਂ ਦੇ ਫਾਰਮ ਭਰੇ ਜਾਣਗੇ। ਇਸ ਮੌਕੇ ਤੇ ਬ੍ਰਿਗੇਡੀਅਰ ਕੇ ਐਸ ਢਿੱਲੋਂ ਵਾਈਸ ਪ੍ਰੈਜ਼ੀਡੈਂਟ ਜ਼ਿਲ੍ਹਾ ਸੈਨਿਕ ਬੋਰਡ ਜਲੰਧਰ ਨੇ ਨੈਸ਼ਨਲ ਡਿਫੈਂਸ ਅਕੈਡਮੀ ਵਿਚ ਜਾਣ ਸਬੰਧੀ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿਤੀ।
ਇਸ ਮੌਕੇ ਤੇ ਜ਼ਿਲ੍ਹਾ ਸੈਨਿਕ ਭਲਾਈ ਦਫਤਰ ਜ¦ਧਰ ਦੇ ਲੈਫ: ਕਰਨਲ ਮਨਮੋਹਨ ਸਿੰਘ ਨੇ ਪ੍ਰੋਜੈਕਟਰ ਅਤੇ ਸਲਾਈਡਜ਼ ਦੀ ਮਦਦ ਨਾਲ ਨੈਸ਼ਨਲ ਡਿਫੈਂਸ ਅਕੈਡਮੀ ਵਿਚ ਜਾਣ ਸਬੰਧੀ ਵਿਸਥਾਰ ਪੂਰਬਕ ਜਾਣਕਾਰੀ ਦਿਤੀ। ਉਨ੍ਹਾਂ ਨੇ ਪਲਾਨ, ਪਰਪੇਅਰ, ਪ੍ਰਕੈਟਿਸ ,ਪ੍ਰਫਾਰਮੈਂਸ ਅਤੇ ਵਿਨ ਬਾਰੇ ਦਸਿਆ ਉਨ੍ਹਾਂ ਦੱਸਿਆ ਕਿ ਨੈਸ਼ਨਲ ਡਿਫੈਂਸ ਅਕੈਡਮੀ ਏਸ਼ੀਆ ਦੀ ਸਭ ਤੋਂ ਵਧੀਆ ਅਕੈਡਮੀ ਹੈ। ਉਨ੍ਹਾਂ ਕਿਹਾ ਕਿ ਸਾਢੇ ਸੋਲਾਂ ਸਾਲਾਂ ਤੋਂ 19 ਸਾਲ ਤਕ ਦੇ ਜਿਹੜੇ ਬੱਚੇ ਸਕੂਲਾਂ ਵਿਚ ਪੜ੍ਹ ਰਹੇ ਹਨ, ਉਹ ਨੇੜੇ ਦੇ ਡਾਕਘਰਾਂ ਵਿਚੋਂ ਫਾਰਮ ਲੈ ਕੇ ਅਪਲਾਈ ਕਰ ਸਕਦੇ ਹਨ। ਇਸ ਮੌਕੇ ਤੇ ਮੁਹੰਮੱਦ ਇਕਬਾਲ ਭੱਟੀ ਸੈਕਟਰੀ ਜ਼ਿਲ੍ਹਾ ਪ੍ਰੀਸ਼ਦ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਅਤੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਮੁੱਖੀ ਹਾਜ਼ਰ ਸਨ।